ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰਾਲੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਕੁਰਾਲੀ ਦੇ ਹਸਪਤਾਲ ਵਿੱਚ ਅਚਨਚੇਤ ਚੈਕਿੰਗ ਕਰਨ ਦੇ ਲਈ ਪਹੁੰਚੇ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਉਨ੍ਹਾਂ ਨਾਲ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਭਰ ਵਿਚ ਸਿੱਖਿਆ ਅਤੇ ਸਿਹਤ ਸਾਡੀ ਪਹਿਲ ਹਨ।
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਰਾਜ ਵਿੱਚ ਖੋਲੇ ਗਏ ਮੁੱਹਲਾ ਕਲੀਨਿਕਾਂ ਦੇ ਪ੍ਰਤੀ ਲੋਕਾਂ ਦਾ ਭਰੋਸਾ ਵੱਧ ਰਿਹਾ ਹੈ। ਇਸ ਵੇਲੇ 100 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ 26 ਜਨਵਰੀ ਨੂੰ ਸੂਬੇ ਵਿੱਚ 400 ਨਵੇਂ ਮੁਹੱਲਾ ਕਲੀਨਿਕ ਖੋਲੇ ਜਾਣਗੇ। ਮੁੱਖ ਮੰਤਰੀ ਕੁਰਾਲੀ ਦੇ ਹਸਪਤਾਲ ਵਿੱਚ ਅਚਨਚੇਤ ਚੈਕਿੰਗ ਕਰਨ ਦੇ ਲਈ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਉਨ੍ਹਾਂ ਨਾਲ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਭਰ ਵਿਚ ਸਿੱਖਿਆ ਅਤੇ ਸਿਹਤ ਸਾਡੀ ਪਹਿਲ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਕਸਬਾ ਹੈ, ਇੱਥੋਂ ਦੀ ਅਬਾਦੀ ਜ਼ਿਆਦਾ ਹੈ ਜੋ ਇਥੇ ਕਮਿਊਨਿਟੀ ਸੈਂਟਰ ਹੈ ਉਹ ਅਪਡੇਟ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿਆਦਾ ਸਰੀਅਸ ਬਿਮਾਰੀ ਹੁੰਦੀ ਹੈ ਤਾਂ ਉਨ੍ਹਾਂ ਮਰੀਜ਼ਾਂ ਨੂੰ 6 ਫੇਜ ਮੋਹਾਲੀ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਛਾਪਾ ਮਾਰਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ ਮਰੀਜ਼ਾਂ ਨੂੰ ਮਿਲਿਆ ਹਾਂ।


