ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਰਾਜ ਵਿੱਚ ਖੋਲੇ ਗਏ ਮੁੱਹਲਾ ਕਲੀਨਿਕਾਂ ਦੇ ਪ੍ਰਤੀ ਲੋਕਾਂ ਦਾ ਭਰੋਸਾ ਵੱਧ ਰਿਹਾ ਹੈ। ਇਸ ਵੇਲੇ 100 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ 26 ਜਨਵਰੀ ਨੂੰ ਸੂਬੇ ਵਿੱਚ 400 ਨਵੇਂ ਮੁਹੱਲਾ ਕਲੀਨਿਕ ਖੋਲੇ ਜਾਣਗੇ। ਮੁੱਖ ਮੰਤਰੀ ਕੁਰਾਲੀ ਦੇ ਹਸਪਤਾਲ ਵਿੱਚ ਅਚਨਚੇਤ ਚੈਕਿੰਗ ਕਰਨ ਦੇ ਲਈ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਉਨ੍ਹਾਂ ਨਾਲ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਭਰ ਵਿਚ ਸਿੱਖਿਆ ਅਤੇ ਸਿਹਤ ਸਾਡੀ ਪਹਿਲ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਕਸਬਾ ਹੈ, ਇੱਥੋਂ ਦੀ ਅਬਾਦੀ ਜ਼ਿਆਦਾ ਹੈ ਜੋ ਇਥੇ ਕਮਿਊਨਿਟੀ ਸੈਂਟਰ ਹੈ ਉਹ ਅਪਡੇਟ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿਆਦਾ ਸਰੀਅਸ ਬਿਮਾਰੀ ਹੁੰਦੀ ਹੈ ਤਾਂ ਉਨ੍ਹਾਂ ਮਰੀਜ਼ਾਂ ਨੂੰ 6 ਫੇਜ ਮੋਹਾਲੀ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਛਾਪਾ ਮਾਰਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ ਮਰੀਜ਼ਾਂ ਨੂੰ ਮਿਲਿਆ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ
ਉਨ੍ਹਾਂ ਕਿਹਾ ਕਿ ਜਿਆਦਾ ਮਰੀਜ਼ ਇੱਥੇ ਅਰਥੋ ਦੇ ਮਰੀਜ਼ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਹਸਪਤਾਲ ਦਾ ਕਾਇਆ ਕਲਪ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਕੰਧਾਂ ਸਿਲ ਨਾਲ ਭਰੀਆ ਪਈਆਂ ਹਨ। ਉਨ੍ਰਾਂ ਕਿਹਾ ਕਿ ਆਉਣ ਵਾਲੀਆਂ ਸਰਕਾਰਾਂ ਨੇ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਦੇ ਲਈ ਖੁੱਲ੍ਹਾ ਬਜਟ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰੀਜ਼ਾਂ ਦੇ ਨਾਲ ਗੱਲਬਾਤ ਵੀ ਕੀਤੀ।
ਮੁੱਹਲਾ ਕਲੀਨਿਕਾਂ ਨਾਲ ਵੱਡੇ ਹਸਪਤਾਲਾਂ ‘ਤੇ ਦਬਾਅ ਹੋਇਆ ਘੱਟ
ਮੁੱਖ ਮੰਤਰੀ ਨੇ ਕਿਹਾ ਕਿ ਮੁੱਹਲਾ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਵੱਡੇ ਹਸਪਤਾਲਾਂ ਤੇ ਦਬਾਅ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਹੈ ਕਿ ਛੋਟੇ ਹਸਪਤਾਲਾਂ ਨੂੰ ਰੈਫਰਲ ਸੈਂਟਰ ਨਾ ਬਣਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਿਰਫ਼ ਰੈਫ਼ਰਲ ਸੈਂਟਰਾਂ ਵਜੋਂ ਕੰਮ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸ਼ੁਰੂਆਤੀ ਪਲ ਬਹੁਤ ਮਹੱਤਵਪੂਰਨ ਹੁੰਦੇ ਹਨ ਜਿਸ ਕਰਕੇ ਇਸ ਸਮੇਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣਾ ਹੈ।
ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਹੋਣਗੇ ਪੈਦਾ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ।