CM Di Yogshala: ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਸੀਐੱਮ ਦੀ ਯੋਗਸ਼ਾਲਾ, ਪਟਿਆਲਾ ਤੋਂ ਹੋਵੇਗੀ ਸ਼ੁਰੂਆਤ Punjabi news - TV9 Punjabi

CM Di Yogshala: ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ‘ਸੀਐੱਮ ਦੀ ਯੋਗਸ਼ਾਲਾ’, ਪਟਿਆਲਾ ਤੋਂ ਹੋਵੇਗੀ ਸ਼ੁਰੂਆਤ

Updated On: 

04 Apr 2023 16:19 PM

Yoga Classes: ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੁਕ ਕਰਨ ਲਈ ਚਾਰ ਸ਼ਹਿਰਾਂ ਤੋਂ ਸੀਐੱਮ ਦੀ ਯੋਗਸ਼ਾਲਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜੇਕਰ ਤੁਸੀਂ ਵੀ ਯੋਗਾ ਕਲਾਸ ਦਾ ਹਿੱਸਾ ਲੈਣਾ ਬਣਨਾ ਚਾਹੁੰਦੇ ਹੋ ਤਾਂ ਮੋਬਾਇਲ ਨੰਬਰ 7669-400-500 'ਤੇ ਸੰਪਰਕ ਕਰੋ।

Follow Us On

ਚੰਡੀਗੜ੍ਹ ਨਿਊਜ: ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਕੱਲ੍ਹ ਤੋਂ ਸੂਬੇ ਵਿੱਚ ਸੀਐੱਮ ਦੀ ਯੋਗਸ਼ਾਲਾ (CM Di Yogshala) ਸ਼ੁਰੂ ਕਰਨ ਜਾ ਰਹੀ ਹੈ। ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਕੱਲ੍ਹ ਪਟਿਆਲਾ ਤੋਂ ਇਸ ਮੁਹਿੰਦ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਸ਼ੁਰੂਆਤ ਵਿੱਚ ਸੀਐੱਮ ਦੀ ਯੋਗਸ਼ਾਲਾ ਚਾਰ ਵੱਡੇ ਸ਼ਹਿਰਾਂ ਕੀਤੀ ਜਾ ਰਹੀ ਹੈ, ਪਰ ਹੋਲੀ-ਹੋਲੀ ਪੂਰੇ ਸੂਬੇ ਦੇ ਲੋਕਾਂ ਨੂੰ ਇਸ ਸਹੁਲਤ ਦਾ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ।

ਇਨ੍ਹਾਂ ਯੋਗਸ਼ਾਲਾਵਾਂ ਵਿੱਚ ਰੋਜਾਨਾ ਲੋਕਾਂ ਨੂੰ ਮੁਫਤ ਯੋਗ ਸਿੱਖਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਯੋਗ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਦਿਆਂ ਵੱਧ ਤੋਂ ਵੱਧ ਯੋਗ ਕਲਾਸਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।

ਰਾਘਵ ਚੱਢਾ ਨੇ ਟਵੀਟ ਕਰ ਦਿੱਤੀ ਜਾਣਕਾਰੀ

ਰਾਜਸਭਾ ਸਾਂਸਦ ਰਾਘਵ ਚੱਢਾ (Raghav Chadha) ਨੇ ਇੱਕ ਤੋਂ ਬਾਅਦ ਇੱਕ ਤਿੰਨ ਟਵੀਟ ਕਰਕੇ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਸੀਐੱਮ ਦੀ ਯੋਗਸ਼ਾਲਾ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿੱਖਿਆ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੁਕ ਕਰਨ ਦੇ ਮਕਸਦ ਨਾਲ ਕੇਜਰੀਵਾਲ ਸਰਕਾਰ ਦੀ ਪਹਿਲ ਦਿੱਲੀ ਕੀ ਯੋਗਸ਼ਾਲਾ ਹੁਣ ਆਪਣੀਆਂ ਬਾਹਾਂ ਪਸਾਰ ਰਹੀ ਹੈ। ਕੱਲ੍ਹ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਜਾ ਰਹੀ ਹੈ ਸੀਐੱਮ ਦੀ ਯੋਗਸ਼ਾਲਾ।

ਚਾਰ ਸ਼ਹਿਰਾਂ ਤੋਂ ਹੋਣ ਜਾ ਰਹੀ ਸ਼ੁਰੂਆਤ

ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਗ ਨੂੰ ਦੇਸ਼ ਦੀ ਪਰੰਪਰਾ ਦੱਸਦਿਆਂ ਇਸ ਨੂੰ ਵਿਰਾਸਤ ਦਾ ਹਿੱਸਾ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਯੋਗ ਨੂੰ ਅਪਣਾ ਰਹੀ ਹੈ ਪਰ ਇਹ ਸਾਡੀ ਰੁਝੇਵਿਆਂ ਭਰੀ ਜ਼ਿੰਦਗੀ ‘ਚੋਂ ਅਲੋਪ ਹੁੰਦਾ ਜਾ ਰਿਹਾ ਹੈ। ਅਸੀਂ ਇਸਨੂੰ ਦੁਬਾਰਾ ਸੁਰਜੀਤ ਕਰਨਾ ਚਾਹੁੰਦੇ ਹਾਂ। ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ ਸੀ ਕਿ ਉਹ ਪੰਜਾਬ ਵਿੱਚ ਯੋਗ ਦੀ ਲਹਿਰ ਪੈਦਾ ਕਰਨਾ ਚਾਹੁੰਦੇ ਹਨ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਸੀਐੱਮ ਦੀ ਯੋਗਸ਼ਾਲਾ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਤੁਸੀਂ ਚਾਰ ਸ਼ਹਿਰਾਂ ਅੰਮ੍ਰਿਤਸਰ, ਫਗਵਾੜਾ, ਲੁਧਿਆਣਾ, ਪਟਿਆਲਾ ਵਿੱਚ ਯੋਗਾ ਸਿੱਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਯੋਗਾ ਟ੍ਰੇਨਰ ਮੁਫਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਦੇ ਹਰ ਮੁਹੱਲੇ ਵਿੱਚ ਯੋਗਾ ਕਲਾਸਾਂ ਸ਼ੁਰੂ ਹੋ ਜਾਣਗੀਆਂ।

ਦਿੱਲੀ ‘ਚ ਵੀ ਸ਼ੁਰੂ ਹੋਈ ਸੀ ਇਸੇ ਤਰ੍ਹਾਂ ਦੀ ਯੋਜਨਾ

ਕੇਜਰੀਵਾਲ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਸੀ ਕਿ ਦਿੱਲੀ ਵਿੱਚ 17000 ਲੋਕ ਮੁਫਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਸਨ, ਪਰ ਹੁਣ ਉਨ੍ਹਾਂ ਦੀਆਂ ਯੋਗਾ ਕਲਾਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦਾ ਫਾਇਦਾ ਕਿਸ ਨੂੰ ਹੋਵੇਗਾ? ਕੇਜਰੀਵਾਲ ਨੇ ਦਸੰਬਰ 2021 ‘ਚ ‘ਦਿੱਲੀ ਕੀ ਯੋਗਸ਼ਾਲਾ’ ਯੋਜਨਾ ਸ਼ੁਰੂ ਕੀਤੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version