ਮੁੱਖ ਮੰਤਰੀ ਸਿਹਤ ਯੋਜਨਾ: AAP ਆਗੂਆਂ ਨੇ ਵਲੰਟੀਅਰਾਂ ਨੂੰ ਵੰਡੀਆਂ ਮਸ਼ੀਨਾਂ, ਬਣਨਗੇ ਮੁਫ਼ਤ ਹੈਲਥ ਕਾਰਡ

Updated On: 

23 Jan 2026 19:06 PM IST

Chief Minister Health Scheme: ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਸੀ ਕਿ ਇਹ ਲੋਕਾਂ ਦਾ ਪਿਆਰ ਹੈ ਜੋ ਸਾਨੂੰ ਅੱਕਣ ਤੇ ਥੱਕਣ ਨਹੀਂ ਦਿੰਦਾ ਤੇ ਜੋ ਸਾਨੂੰ ਕੰਮ ਕਰਨ ਤੋਂ ਰੁਕਣ ਨਹੀਂ ਦਿੰਦਾ। ਉਨ੍ਹਾਂ ਨੇ ਕਿਹਾ ਕਿ ਅੱਜ ਦਿਨ ਬਹੁਤ ਇਤਿਹਾਸਕ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਹਰਾ, ਨੀਲਾ ਜਾਂ ਪੀਲਾ ਕਾਰਡ ਯਾਨੀ ਕਿ ਕਿਸੇ ਵੀ ਤਰ੍ਹਾਂ ਦੀ ਸ਼ਰਤ ਨਹੀਂ ਰੱਖੀ ਗਈ ਹੈ।

ਮੁੱਖ ਮੰਤਰੀ ਸਿਹਤ ਯੋਜਨਾ: AAP ਆਗੂਆਂ ਨੇ ਵਲੰਟੀਅਰਾਂ ਨੂੰ ਵੰਡੀਆਂ ਮਸ਼ੀਨਾਂ, ਬਣਨਗੇ ਮੁਫ਼ਤ ਹੈਲਥ ਕਾਰਡ

ਆਗੂਆਂ ਨੇ ਵਲੰਟੀਅਰਾਂ ਨੂੰ ਵੰਡੀਆਂ ਮਸ਼ੀਨਾਂ

Follow Us On

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਹੋ ਚੁੱਕੀ ਹੈ। ਇਸਦੇ ਤਹਿਤ ਸ਼ੁੱਕਰਵਾਰ ਨੂੰ ਪਾਰਟੀ ਦੇ ਆਗੂਆਂ ਨੇ ਆਪੋ-ਆਪਣੇ ਹਲਕਿਆਂ ਵਿੱਚ ਜਾ ਕੇ ਮਸ਼ੀਨਾਂ ਵੱਡੀਆਂ। ਅਮਨ ਅਰੋੜਾ ਨੇ ਸੁਨਾਮ ਵਿੱਚ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ, ਅੰਮ੍ਰਿਤਸਰ ਵਿੱਚ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਵਿੱਚ ਮਸ਼ੀਨਾਂ ਵੰਡੀਆਂ। ਇਨ੍ਹਾਂ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰਾਂ ਨੂੰ ਮਸ਼ੀਨਾਂ ਵੰਡੀਆਂ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ, ਵਲੰਟੀਅਰ ਅਧਿਕਾਰੀਆਂ ਨਾਲ ਹਰੇਕ ਪਿੰਡ ਵਿੱਚ ਜਾ ਕੇ ਲੋਕਾਂ ਲਈ ਮੁੱਖ ਮੰਤਰੀ ਹੈਲਥ ਕਾਰਡ ਬਣਾਉਣਗੇ, ਤਾਂ ਜੋ ਜਨਤਾ ਮੁਫ਼ਤ ਸਿਹਤ ਸੰਭਾਲ ਦਾ ਲਾਭ ਉਠਾ ਸਕੇ।

ਇਸ ਮੌਕੇ ‘ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਲਈ ਕੋਈ ਪੈਸਾ ਦੇਣ ਦੀ ਲੋੜ ਨਹੀਂ ਹੈ, ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣ ਦੀ ਲੋੜ ਹੈ। ਵਲੰਟੀਅਰ ਸਿੱਧੇ ਲੋਕਾਂ ਦੇ ਘਰ ਜਾ ਕੇ ਉਨ੍ਹਾਂ ਦੇ ਕਾਰਡ ਬਣਾਉਣਗੇ।

ਇਸ ਯੋਜਨਾ ਦਾ ਉਦੇਸ਼ ਹਰ ਪਿੰਡ ਤੱਕ ਪਹੁੰਚਣਾ ਅਤੇ ਸਾਰਿਆਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਵਿਧਾਇਕ ਨੇ ਦੱਸਿਆ ਕਿ ਵਲੰਟੀਅਰਾਂ ਨੂੰ ਮਸ਼ੀਨਾਂ ਨਾਲ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਕੁਸ਼ਲਤਾ ਨਾਲ ਕਾਰਡ ਬਣਾ ਸਕਣ ਅਤੇ ਲੋਕਾਂ ਤੱਕ ਪਹੁੰਚਾ ਸਕਣ। ਇਸ ਤਰ੍ਹਾਂ, ਪੇਂਡੂ ਖੇਤਰਾਂ ਦੇ ਨਾਗਰਿਕਾਂ ਨੂੰ ਘਰ ਬੈਠੇ ਹੀ ਯੋਜਨਾ ਦਾ ਲਾਭ ਮਿਲੇਗਾ।

ਵਲੰਟੀਅਰਾਂ ਨੂੰ ਹਦਾਇਤਾਂ: ਹਰ ਪਿੰਡ ਵਿੱਚ ਯੋਜਨਾ ਬਾਰੇ ਜਾਣਕਾਰੀ ਦਿਓ

ਵਲੰਟੀਅਰਾਂ ਨੂੰ ਹਰ ਪਿੰਡ ਦਾ ਦੌਰਾ ਕਰਨ, ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਇਸ ਸਹੂਲਤ ਦੇ ਲਾਭ ਸਹੀ ਢੰਗ ਨਾਲ ਪ੍ਰਾਪਤ ਕਰਨ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪਿੰਡਾਂ ਵਿੱਚ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਏਗੀ, ਜਿਸ ਨਾਲ ਲੋਕਾਂ ਨੂੰ ਬਿਹਤਰ ਇਲਾਜ ਅਤੇ ਮੁਫ਼ਤ ਦਵਾਈਆਂ ਮਿਲ ਸਕਣਗੀਆਂ।

ਇਸ ਮੌਕੇ ਵਲੰਟੀਅਰਾਂ ਨੇ ਵੀ ਉਤਸ਼ਾਹ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਹਰ ਪਿੰਡ ਦੀ ਯਾਤਰਾ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਨਗੇ। ਯੋਜਨਾ ਤਹਿਤ ਲੋਕਾਂ ਦਾ ਡੇਟਾ ਸੁਰੱਖਿਅਤ ਰੱਖਿਆ ਜਾਵੇਗਾ, ਅਤੇ ਹਰ ਨਾਗਰਿਕ ਨੂੰ ਇੱਕ ਡਿਜੀਟਲ ਕਾਰਡ ਦਿੱਤਾ ਜਾਵੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, ਪੰਜਾਬ ਦੇ ਨਾਗਰਿਕ ਹੁਣ ਸਿਹਤ ਸੇਵਾਵਾਂ ਨੂੰ ਆਸਾਨੀ ਨਾਲ ਅਤੇ ਮੁਫ਼ਤ ਵਿੱਚ ਪ੍ਰਾਪਤ ਕਰ ਸਕਣਗੇ। ਇਹ ਪਹਿਲਕਦਮੀ ਰਾਜ ਵਿੱਚ ਸਿਹਤ ਸੰਭਾਲ ਦੀ ਗੁਣਵੱਤਾ ਵਿੱਚ ਸੁਧਾਰ ਕਰੇਗੀ ਅਤੇ ਪੇਂਡੂ ਵਸਨੀਕਾਂ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਏਗੀ।