ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Gurpurab 2023: ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਮਿਊਜ਼ੀਅਮ

CM Bhagwant Maan ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ।

Gurpurab 2023: ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਮਿਊਜ਼ੀਅਮ
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ।
Follow Us
tv9-punjabi
| Updated On: 12 Apr 2023 14:42 PM IST
ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ। ਇੱਥੇ ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ।

ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ

ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਧਰਮ ਦੀ ਰਾਖੀ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤਾ ਬਲੀਦਾਨ ਅਦੁੱਤੀ ਹੈ ਅਤੇ ਇਹ ਸਮੁੱਚੀ ਮਾਨਵਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਧਾਰਮਿਕ ਆਜ਼ਾਦੀ ਤੇ ਸੱਚ ਦੇ ਮਾਰਗ ਉਤੇ ਚੱਲਣ ਵਾਲੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਬਲੀਦਾਨ ਸਾਨੂੰ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ ਅਤੇ ਇਹ ਮਿਊਜ਼ੀਅਮ ਜਿੱਥੇ ਇਕ ਪਾਸੇ ਇਸ ਸ਼ਾਨਾਮੱਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ, ਉੱਥੇ ਦੂਜੇ ਪਾਸੇ ਲੋਕਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਸ੍ਰੀ ਆਨੰਦਪੁਰ ਸਾਹਿਬ ਦੇ ਨੀਂਹ ਪੱਥਰ ਨੂੰ ਭਾਰਤੀ ਇਤਿਹਾਸ ਦੀ ਕ੍ਰਾਂਤੀਕਾਰੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਇਸੇ ਪਵਿੱਤਰ ਧਰਤੀ ਉਤੇ ਸਮਾਜਿਕ ਬਰਾਬਰੀ ਤੇ ਧਾਰਮਿਕ ਨਿਰਪੱਖਤਾ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਪਵਿੱਤਰ ਧਰਤੀ ਉਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ, ਜਿਹੜੀ ਦੇਸ਼ ਵਿੱਚ ਜਾਤ-ਪਾਤ ਰਹਿਤ ਧਰਮ ਨਿਰਪੱਖ ਸਮਾਜ ਦੀ ਕਾਇਮੀ ਲਈ ਮੀਲ ਪੱਥਰ ਸਾਬਤ ਹੋਈ।

ਮਿਊਜ਼ੀਅਮ ਤੇ 2 ਕਰੋੜ ਰੁਪਏ ਦੀ ਲਾਗਤ ਆਈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ। ਧਾਰਮਿਕ ਸ਼ਹਿਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਅਕਾਲੀ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਵੇਂ ਹਮੇਸ਼ਾ ਵੱਡੇ-ਵੱਡੇ ਦਮਗਜ਼ੇ ਮਾਰਦੇ ਹਨ ਪਰ ਉਨ੍ਹਾਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੁੱਝ ਵੀ ਵਿਹਾਰਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਇਸੇ ਉਦਾਸੀਨਤਾ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ।

ਵਿਰੋਧੀ ਪਾਰਟੀਆਂ ਤੇ ਸੀਐੱਮ ਦਾ ਨਿਸ਼ਾਨਾ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਸਧਾਰਨ ਘਰ ਦੇ ਪੁੱਤ ਵੱਲੋਂ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਬਰਦਾਰਸ਼ਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਨ੍ਹਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਪੈਂਤੜੇ ਕਰਕੇ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫਾਇਆ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਲੀਡਰਾਂ ਨੇ ਹਮੇਸ਼ਾ ਆਪਣੇ ਸਵਾਰਥੀ ਹੀ ਪੂਰੇ ਹਨ ਜਦਕਿ ਲੋਕਾਂ ਨੇ ਸੂਬੇ ਦੀ ਸੇਵਾ ਲਈ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਭਰ ਵਿਚ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵਿਸ਼ਵ ਪੱਧਰੀ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਤੱਕ 21.21 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਮਰੀਜ਼ਾਂ ਨੇ ਮਹਿਜ਼ ਕੁਝ ਮਹੀਨਿਆਂ ਵਿਚ ਮੁਫਤ ਟੈਸਟ ਕਰਵਾਏ ਹਨ।

ਖਰਾਬ ਫਸਲਾਂ ਦੀ ਮੁਆਵਜਾ ਰਾਸ਼ੀ ਵਧਾਈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕਮਾਤਰ ਉਦੇਸ਼ ਕਿਸਾਨਾਂ ਨੂੰ ਭਲਾਈ ਨੂੰ ਹਰ ਕੀਮਤ ਉਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...