Budget Session: ਵਿਧਾਨ ਸਭਾ ਪਹੁੰਚੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ, 10 ਵਜੇ ਤੋਂ ਵਿਧਾਨ ਸਭਾ ਦੀ ਕਾਰਵਾਈ ਜਾਰੀ
Budget Session: ਬਜਟ ਪੇਸ਼ ਹੋਣ ਤੋਂ ਬਾਅਦ ਸ਼ਾਮ ਨੂੰ ਕੈਬਿਨੇਟ ਦੀ ਮੀਟਿੰਗ ਵੀ ਸੱਦੀ ਗਈ ਹੈ। ਜਿਸ ਵਿੱਚ ਸੂਬੇ ਦੇ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਪੰਜਾਬ ਨਿਊਜ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣਾ ਪਹਿਲਾ ਪੂਰਨ ਬਜਟ First Full Budget) ਪੇਸ਼ ਕਰਨ ਜਾ ਰਹੀ ਹੈ। ਬਜਟ 11 ਵਜੇ ਪੇਸ਼ ਹੋਣ ਜਾ ਰਿਹਾ ਹੈ।ਇਸ ਤੋਂ ਪਹਿਲਾਂ ਪੰਜਾਬ ਵਿਧਾਨਸਭਾ ਦੀ ਕਾਰਵਾਈ 10 ਵਜੇ ਤੋਂ ਸ਼ੁਰੂ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 10.15 ਵਜੇ ਦੇ ਨੇੜੇ ਵਿਧਾਨ ਸਭਾ ਪਹੁੰਚੇ ਅਤੇ ਮੀਡੀਆਂ ਨਾਲ ਰੂ-ਬ-ਰੂ ਹੋਏ। ਦੱਸ ਦੇਈਏ ਕਿ ਸੂਬੇ ਦੇ ਲੋਕਾਂ ਨੂੰ ਇਸ ਬਜਟ ਤੋਂ ਵੱਡੀਆਂ ਉਮੀਦਾਂ ਹਨ। ਸਭ ਦੀਆਂ ਨਜ਼ਰਾਂ ਬਜਟ ਉੱਪਰ ਹਨ ਕਿਉਂਕਿ ਬਜਟ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਖ-ਵੱਖ ਵਰਗਾਂ ਤੋਂ ਸੁਝਾਅ ਲਏ ਹਨ। ਵੇਖਣਾ ਹੋਏਗਾ ਕਿ ਪੰਜਾਬ ਸਰਕਾਰ ਜਨਤਾ ਦੇ ਸੁਝਾਵਾਂ ਨੂੰ ਬਜਟ ਵਿੱਚ ਕਿੰਨਾ ਕੁ ਸ਼ਾਮਲ ਕਰਦੀ ਹੈ।
ਰੰਗਲੇ ਪੰਜਾਬ ਦੀ ਬਜਟ ਵਿੱਚ ਵਿਖੇਗੀ ਝਲਕ – ਸੀਐੱਮ
ਮੀਡੀਆ ਨਾਲ ਮੁਖਾਤਿਬ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਬਜਟ ਵਿੱਚ ਪੰਜਾਬ ਦੇ ਹਰੇਕ ਵਰਗ ਦਾ ਖਿਲਾਅ ਰੱਖਿਆ ਗਿਆ ਹੈ। ਬਜਟ ਵਿੱਚ ਰੰਗਲੇ ਪੰਜਾਬ ਦੀ ਹਰ ਤਸਵਰੀ ਦਿਖਾਈ ਦੇਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਚੋਣਾਂ ਦੌਰਾਨ ਦਿੱਤੀਆਂ 9 ਗਾਰੰਟੀਆਂ ਚੋਂ ਜਿਆਦਾਤਰ ਤਾ ਪਹਿਲਾਂ ਹੀ ਪੂਰੀਆਂ ਕਰ ਚੁੱਕੀ ਹੈ।
ਪੰਜਾਬ ਦੇ ਹਰ ਵਰਗ ਦਾ ਰੱਖਿਆ ਗਿਆ ਹੈ ਖਿਆਲ – ਚੀਮਾ
ਉੱਧਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਬਜਟ ਵਿੱਚ ਸੂਬੇ ਦੇ ਸਾਰੇ ਵਰਗਾਂ ਦਾ ਖਿਆਲ ਰੱਖਿਆ ਗਿਆ ਹੈ। ਸਾਨੂੰ ਉਮੀਦ ਹੈ ਕਿ ਅੱਜ ਦੇ ਬਜਟ ਤੋਂ ਕੋਈ ਵੀ ਨਿਰਾਸ਼ ਨਹੀਂ ਹੋਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਬਜਟ ਵਿੱਚ ਸਿਹਤ ਅਤੇ ਸਿੱਖਿਆ ਤੇ ਮੁੱਖ ਫੋਕਸ ਰੱਖਿਆ ਗਿਆ ਹੈ। ਨਾਲ ਹੀ ਸੂਬੇ ਦੀ ਸਨਅਤ ਨੂੰ ਹੁਲਾਰਾ ਦੇਣ ਲਈ ਵੀ ਖਾਸ ਧਿਆਨ ਦਿੱਤਾ ਗਿਆ ਹੈ।
ਸਰਕਾਰ ਦਾ ਪਹਿਲਾ ਪੂਰਨ ਬਜਟ
ਵਿਧਾਨਸਭਾ ਜਾਣ ਤੋਂ ਪਹਿਲਾਂ ਮੀਡੀਆਂ ਨਾਲ ਮੁਖਾਤਿਬ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਪਹਿਲਾ ਪੂਰਣ ਬਜਟ ਹੈ ਅਤੇ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਗਈ ਹੈ ਕਿ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ – 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਸੈਸ਼ਨ,ਗਵਰਨਰ ਨੇ ਦਿੱਤੀ ਮਨਜੂਰੀ
ਇਹ ਵੀ ਪੜ੍ਹੋ
ਸੀਐੱਮ ਨੇ ਕੀਤਾ ਸੀ ਦਾਅਵਾ -ਅਗਲੇ ਸਾਲਾਂ ਲਈ ਅਹਿਮ ਸੈਸ਼ਨ
ਬੀਤੇ ਦਿਨੀਂ ਸੀਐੱਮ ਭਗਵੰਤ ਮਾਨ ਨੇ ਉਮੀਦ ਜਤਾਈ ਸੀ ਕਿ ਇਸ ਬਜਟ ਵਿੱਚ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਸਕਦੀ ਹੈ। ਇਸ ਬਜਟ ਸੈਸ਼ਨ ਵਿੱਚ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਵਾਅਦੇ ਤੋਂ ਇਲਾਵਾ ਪੰਜਾਬ ਸਰਕਾਰ ਕਈ ਵਿਕਾਸ ਕੰਮਾਂ ਬਾਰੇ ਅਤੇ ਹੋਰ ਅਹਿਮ ਐਲਾਨ ਵੀ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੁੜ ਮੀਟਿੰਗ ਕਰਕੇ ਤਿਆਰ ਕੀਤੇ ਰੋਡ ਮੈਪ ‘ਤੇ ਚਰਚਾ ਕਰ ਸਕਦੇ ਹਨ। ਸੀਐਮ ਮਾਨ ਇਸ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਮੰਨ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਪੰਜਾਬ ਸਰਕਾਰ ‘ਤੇ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਤਾਰ ਦੋਸ਼ ਲਾਉਂਦੀਆਂ ਆ ਰਹੀਆਂ ਹਨ।