ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Condolence: ਭਗਵੰਤ ਮਾਨ ਨੇ ਅਦਾਕਾਰ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਜਤਾਇਆ ਦੁੱਖ

Satish Kaushik Sudden Demise: ਸਤੀਸ਼ ਕੌਸ਼ਿਕ ਨੇ ਦੋ ਦਿਨ ਪਹਿਲਾਂ ਹੀ ਗੁਰੂਗ੍ਰਾਮ ਵਿੱਚ ਦੋਸਤਾਂ ਨਾਲ ਹੋਲੀ ਖੇਡੀ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਹਰ ਕੋਈ ਹੈਰਾਨ ਅਤੇ ਦੁੱਖੀ ਹੈ।

CM Condolence: ਭਗਵੰਤ ਮਾਨ ਨੇ ਅਦਾਕਾਰ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਜਤਾਇਆ ਦੁੱਖ
ਸਤੀਸ਼ ਕੌਸ਼ਿਕ ਦੀਆਂ ਆਖਰੀ ਤਸਵੀਰਾਂ, ਇੱਕ ਦਿਨ ਪਹਿਲਾਂ ਮੁਸਕਰਾ ਰਹੇ ਸਨ, ਲੋਕਾਂ ਨੇ ਕਿਹਾ- 24 ਘੰਟਿਆਂ ਵਿੱਚ ਕੀ ਹੋਇਆ।
Follow Us
kusum-chopra
| Updated On: 09 Mar 2023 11:21 AM

ਚੰਡੀਗੜ੍ਹ ਨਿਊਜ: ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ (Satish Kaushik) ਦਾ ਦੇਹਾਂਤ ਹੋ ਗਿਆ ਹੈ। 67 ਸਾਲ ਦੀ ਉਮਰ ਚ ਸਤੀਸ਼ ਕੌਸ਼ਿਕ ਨੇ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਸਤੀਸ਼ ਕੌਸ਼ਿਕ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦੇਹਾਂਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਜਤਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਸਤੀਸ਼ ਕੌਸ਼ਿਕ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸਤੀਸ਼ ਕੌਸ਼ਿਕ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ..ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ਚ ਜ਼ਿੰਦਾ ਰਹੋਗੇ।”

ਅਨੁਪਮ ਖੇਰ ਨੇ ਸੋਸ਼ਲ ਮੀਡੀਆ ਤੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ

ਸਤੀਸ਼ ਕੌਸ਼ਿਕ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਖਾਸ ਦੋਸਤਅਨੁਪਮ ਖੇਰ (Anupam Kher)ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਅਨੁਪਮ ਖੇਰ ਨੇ ਟਵੀਟ ਕਰ ਕਰਦੇ ਹੋਏ ਕਿਹਾ ਹੈ ਕਿ ਮੈਂ ਸੁਪਨੇ ਚ ਵੀ ਨਹੀਂ ਸੋਚਿਆ ਸੀ ਕਿ ਮੈਂ ਆਪਣੇ ਜਿਗਰੀ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ। 45 ਸਾਲਾਂ ਦੀ ਦੋਸਤੀ ਤੇ ਅਜਿਹਾ ਅਚਾਨਕ ਪੂਰਨ ਵਿਰਾਮ ਲਗੇਗਾ !! Life will NEVER be the same without you SATISH ! ਓਮ ਸ਼ਾਂਤੀ! ਅਨੁਪਮ ਖੇਰ ਨੇ ਟਵੀਟ ਕਰਕੇ ਆਪਣੇ ਸਭ ਤੋਂ ਖਾਸ ਦੋਸਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸਤੀਸ਼ ਕੌਸ਼ਿਕ ਦਾ ਟੀਵਟ

ਸਤੀਸ਼ ਕੌਸ਼ਿਕ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਆਖਰੀ ਟਵੀਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਸਤੀਸ਼ ਕੌਸ਼ਿਕ ਨੇ ਮੰਗਲਵਾਰ ਦੇਰ ਰਾਤ ਹੋਲੀ ਨੂੰ ਲੈ ਕੇ ਇੱਕ ਟਵੀਟ ਕੀਤਾ ਸੀ। ਉਨ੍ਹਾਂ ਨੇ ਆਪਣੇ ਟਵੀਟ ਚ ਲੋਕਾਂ ਨੂੰ ਹੋਲੀ ਦੀ ਵਧਾਈ ਵੀ ਦਿੱਤੀ ਸੀ। ਇਸ ਟਵੀਟ ਦੇ ਕਰੀਬ 24 ਘੰਟੇ ਬਾਅਦ ਸਤੀਸ਼ ਕੌਸ਼ਿਕ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਸਤੀਸ਼ ਕੌਸ਼ਿਕ ਨੇ ਵੀ ਆਪਣੇ ਟਵੀਟ ਚ ਕਈ ਤਸਵੀਰਾਂ ਸ਼ੇਅਰ ਕੀਤੀਆਂ ਸਨ। ਜਿਸ ਵਿੱਚਮਸ਼ਹੂਰ ਸੰਗੀਤਕਾਰ ਜਾਵੇਦ ਅਖਤਰ (Javed Akhtar)ਵੀ ਨਜ਼ਰ ਆ ਰਹੇ ਹਨ। ਦੂਜੀ ਤਸਵੀਰ ਚ ਅਲੀ ਫਜ਼ਲ ਅਤੇ ਰਿਚਾ ਚੱਢਾ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਦੇ ਕਈ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ। ਸਤੀਸ਼ ਕੌਸ਼ਿਕ ਦੇ ਇਸ ਆਖਰੀ ਟਵੀਟ ਤੇ ਸੋਸ਼ਲ ਮੀਡੀਆ ਯੂਜ਼ਰਸ ਵੀ ਦੁੱਖ ਪ੍ਰਗਟ ਕਰ ਰਹੇ ਹਨ। ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਹੋਲੀ ਤੇ ਸਤੀਸ਼ ਕੌਸ਼ਿਕ ਦਾ ਟਵੀਟ ਉਨ੍ਹਾਂ ਦਾ ਆਖਰੀ ਟਵੀਟ ਹੋਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...