AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh Arrest: ਕੋਈ ਅੱਪਡੇਟ ਆਉਂਦੇ ਹੀ ਦੱਸਾਂਗੇ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਬੋਲੇ CM ਭਗਵੰਤ ਮਾਨ

ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਅਤੇ ਉਸ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 12-15 ਅਪ੍ਰੈਲ ਦੌਰਾਨ ਉਸਦੀ ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Amritpal Singh Arrest: ਕੋਈ ਅੱਪਡੇਟ ਆਉਂਦੇ ਹੀ ਦੱਸਾਂਗੇ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਬੋਲੇ CM ਭਗਵੰਤ ਮਾਨ
tv9-punjabi
| Published: 07 Apr 2023 19:50 PM IST
Share
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ (Punjab Government) ਦੇ ਇੱਕ ਸਾਲ ਦਾ ਰਿਕਾਰਡ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮਾਲੀਏ ਵਿੱਚ ਹੋਏ ਭਾਰੀ ਵਾਧੇ ਬਾਰੇ ਵੀ ਗੱਲ ਕੀਤੀ ਅਤੇ ਕਈ ਸਰਕਾਰੀ ਅੰਕੜੇ ਵੀ ਜਾਰੀ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਰਾਹੀਂ ਪੰਜਾਬ ਦੀ ਨੁਹਾਰ ਬਦਲਣ ਦੀ ਗੱਲ ਕੀਤੀ। ਇਸ ਨਾਲ ਉਨ੍ਹਾਂ ਨੇ ਪੁਰਾਣੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਕੰਮ ਉਹ 15-15 ਸਾਲਾਂ ‘ਚ ਨਹੀਂ ਕਰ ਸਕੇ, ਉਹ ਉਨ੍ਹਾਂ ਦੀ ਸਰਕਾਰ ਨੇ ਇਕ ਸਾਲ ‘ਚ ਕਰ ਦਿੱਤੇ ਹਨ। ਪੁਰਾਣੀਆਂ ਸਰਕਾਰਾਂ ਤਾਂ ਸਾਹਮਣੇ ਵੀ ਨਹੀਂ ਆਈਆਂ, ਜਦਕਿ ਸਾਡਾ ਕੰਮ ਤੁਹਾਡੇ ਸਭ ਦੇ ਸਾਹਮਣੇ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਭਗਵੰਤ ਮਾਨ ਨੂੰ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਵੀ ਸਵਾਲ ਕੀਤਾ ਗਿਆ। ਹਾਲਾਂਕਿ ਸੀਐਮ ਮਾਨ ਨੇ ਜਵਾਬ ਦਿੱਤਾ ਕਿ ਜਦੋਂ ਕੋਈ ਅਪਡੇਟ ਆਵੇਗਾ ਤਾਂ ਜਾਣਕਾਰੀ ਦਿੱਤੀ ਜਾਵੇਗੀ।

ਪੰਜਾਬ ‘ਚ ਹਾਈ ਅਲਰਟ

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਅਤੇ ਪੰਜਾਬ ਪੁਲਿਸ (Punjab Police) ਉਸ ਦੀ ਭਾਲ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਸ੍ਰੀ ਦਮਦਮਾ ਸਾਹਿਬ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ। ਹਾਲਾਂਕਿ, ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਅਮ੍ਰਿਤਪਾਲ ਦੇ ਸਰੰਡਰ ਕਰਨ ਦੀ ਖਬਰ ਨੁੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਚੈਨਲ ਨੇ ਅਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਖਬਰ ਚਲਾਈ ਜਾ ਰਹੀ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਜਾਅਲੀ ਖਬਰਾਂ ਫੈਲਾਂ ਕੇ ਗੁੰਮਰਾਹ ਨਾ ਕੀਤਾ ਜਾਵੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...