Amritpal Singh Arrest: ਕੋਈ ਅੱਪਡੇਟ ਆਉਂਦੇ ਹੀ ਦੱਸਾਂਗੇ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਬੋਲੇ CM ਭਗਵੰਤ ਮਾਨ

Published: 

07 Apr 2023 19:50 PM

ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਅਤੇ ਉਸ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 12-15 ਅਪ੍ਰੈਲ ਦੌਰਾਨ ਉਸਦੀ ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Amritpal Singh Arrest: ਕੋਈ ਅੱਪਡੇਟ ਆਉਂਦੇ ਹੀ ਦੱਸਾਂਗੇ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਬੋਲੇ CM ਭਗਵੰਤ ਮਾਨ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ (Punjab Government) ਦੇ ਇੱਕ ਸਾਲ ਦਾ ਰਿਕਾਰਡ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮਾਲੀਏ ਵਿੱਚ ਹੋਏ ਭਾਰੀ ਵਾਧੇ ਬਾਰੇ ਵੀ ਗੱਲ ਕੀਤੀ ਅਤੇ ਕਈ ਸਰਕਾਰੀ ਅੰਕੜੇ ਵੀ ਜਾਰੀ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਰਾਹੀਂ ਪੰਜਾਬ ਦੀ ਨੁਹਾਰ ਬਦਲਣ ਦੀ ਗੱਲ ਕੀਤੀ।

ਇਸ ਨਾਲ ਉਨ੍ਹਾਂ ਨੇ ਪੁਰਾਣੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਕੰਮ ਉਹ 15-15 ਸਾਲਾਂ ‘ਚ ਨਹੀਂ ਕਰ ਸਕੇ, ਉਹ ਉਨ੍ਹਾਂ ਦੀ ਸਰਕਾਰ ਨੇ ਇਕ ਸਾਲ ‘ਚ ਕਰ ਦਿੱਤੇ ਹਨ। ਪੁਰਾਣੀਆਂ ਸਰਕਾਰਾਂ ਤਾਂ ਸਾਹਮਣੇ ਵੀ ਨਹੀਂ ਆਈਆਂ, ਜਦਕਿ ਸਾਡਾ ਕੰਮ ਤੁਹਾਡੇ ਸਭ ਦੇ ਸਾਹਮਣੇ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਭਗਵੰਤ ਮਾਨ ਨੂੰ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਵੀ ਸਵਾਲ ਕੀਤਾ ਗਿਆ। ਹਾਲਾਂਕਿ ਸੀਐਮ ਮਾਨ ਨੇ ਜਵਾਬ ਦਿੱਤਾ ਕਿ ਜਦੋਂ ਕੋਈ ਅਪਡੇਟ ਆਵੇਗਾ ਤਾਂ ਜਾਣਕਾਰੀ ਦਿੱਤੀ ਜਾਵੇਗੀ।

ਪੰਜਾਬ ‘ਚ ਹਾਈ ਅਲਰਟ

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਅਤੇ ਪੰਜਾਬ ਪੁਲਿਸ (Punjab Police) ਉਸ ਦੀ ਭਾਲ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਸ੍ਰੀ ਦਮਦਮਾ ਸਾਹਿਬ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ।

ਹਾਲਾਂਕਿ, ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਅਮ੍ਰਿਤਪਾਲ ਦੇ ਸਰੰਡਰ ਕਰਨ ਦੀ ਖਬਰ ਨੁੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਚੈਨਲ ਨੇ ਅਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਖਬਰ ਚਲਾਈ ਜਾ ਰਹੀ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਜਾਅਲੀ ਖਬਰਾਂ ਫੈਲਾਂ ਕੇ ਗੁੰਮਰਾਹ ਨਾ ਕੀਤਾ ਜਾਵੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Related Stories