ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Tribute: ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

Chief Minister Bhagwant Maan ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਹੈ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

Tribute: ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ
Follow Us
shailesh-kumar-shaheed-bhagat-singh-nagar
| Published: 23 Mar 2023 18:06 PM

ਖਟਕੜ ਕਲਾਂ: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ।

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਈਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ।

ਵਿਧਾਨਸਭਾ ਚ ਪਾਸ ਹੋਇਆ ਸੀ ਮਤਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਲੋਕ-ਪੱਖੀ ਤੇ ਵਿਕਾਸ ਆਧਾਰਤ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

ਸ਼ਹੀਦ ਦੇ ਪਿੰਡ ਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿੱਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿੱਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗਲੀ ਸੁਤੰਤਰਤਾ ਸੰਗਰਾਮ ਵਿੱਚ ਸੂਬੇ ਦੇ ਮਹਾਨ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰੇਗੀ।

ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਹੋਵੇਗਾ ਤਿਆਰ

ਸੀਐੱਮ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਇਹ ਪ੍ਰਾਜੈਕਟ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਸਾਰੇ ਪੰਜਾਬੀਆਂ ਲਈ ਪਵਿੱਤਰ ਹੈ ਅਤੇ ਇਸ ਦਾ ਚਹੁ-ਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਪਣੇ ਅਹੁਦੇ ਦੀ ਸਹੁੰ ਵੀ ਇਸ ਪਵਿੱਤਰ ਧਰਤੀ ਉਤੇ ਚੁੱਕੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!...
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ...