AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Maan-Shah Meeting: ਸਵਾਲਾਂ ਦੇ ਘੇਰੇ ‘ਚ ਪੰਜਾਬ ਦੀ ਕਾਨੂੰਨ ਵਿਵਸਥਾ! ਅਮਿਤ ਸ਼ਾਹ ਨੂੰ ਮਿਲਣਗੇ ਸੀਐੱਮ

Punjab Big News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਤੋਂ ਲੈ ਕੇ ਕਈ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ।

Maan-Shah Meeting: ਸਵਾਲਾਂ ਦੇ ਘੇਰੇ 'ਚ ਪੰਜਾਬ ਦੀ ਕਾਨੂੰਨ ਵਿਵਸਥਾ! ਅਮਿਤ ਸ਼ਾਹ ਨੂੰ ਮਿਲਣਗੇ ਸੀਐੱਮ
ਪੰਜਾਬ ਅੰਦਰ ਮਾਰਚ ਮਹੀਨੇ ਦੌਰਾਨ ਦੇਸ਼ ਵਿਰੋਧੀ ਅਨਸਰ ਕੋਈ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ,ਲਿਹਾਜਾ ਭਗਵੰਤ ਮਾਨ ਵਲੋਂ ਕੇਂਦਰ ਤੋਂ ਵਾਧੂ ਫੋਰਸ ਪੰਜਾਬ ਲਈ ਮੰਗੀ ਗਈ ਹੈ ਅਤੇ ਇਨ੍ਹਾਂ ਫੋਰਸਾਂ ਨੂੰ ਜਲਦ ਪੰਜਾਬ ’ਚ ਤਾਇਨਾਤ ਕਰਨ ਦੀ ਗੱਲ ਵੀ ਆਖੀ ਗਈ ਹੈ।
kusum-chopra
| Updated On: 01 Mar 2023 18:10 PM IST
Share
ਪੰਜਾਬ ਨਿਊਜ: ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਭਲਕੇ 2 ਮਾਰਚ ਨੂੰ ਦੁਪਹਿਰ 3 ਵਜੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕ ਆਪਣੇ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਏ। ਹਥਿਆਰਬੰਦ ਪ੍ਰਦਰਸ਼ਨਕਾਰੀਆਂ ਨੇ ਹੰਗਾਮਾ ਕੀਤਾ ਅਤੇ ਬਾਅਦ ਵਿੱਚ ਪੁਲਿਸ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਨੂੰ ਛੱਡਣ ਲਈ ਸਹਿਮਤੀ ਦਿੱਤੀ। ਇਸ ਕਾਰਨ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ।

ਸ਼ਾਹ ਨਾਲ ਮੁਲਾਕਾਤ ਦੇ ਕਈ ਮਾਅਨੇ

ਅਜਿਹੇ ‘ਚ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਕਈ ਮਾਅਨੇ ਹਨ। ਇਸ ਤੋਂ ਪਹਿਲਾਂ ਅੱਜ ਯਾਨੀ 1 ਮਾਰਚ ਨੂੰ ਰਾਜ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਅਮਿਤ ਸ਼ਾਹ ਨਾਲ ਕਰੀਬ ਇੱਕ ਘੰਟਾ ਮੁਲਾਕਾਤ ਕੀਤੀ ਸੀ। ਜਾਣਕਾਰੀ ਮੁਤਾਬਕ ਦੋਵਾਂ ਵਿਚਾਲੇ ਪੰਜਾਬ ਦੀ ਕਾਨੂੰਨ ਵਿਵਸਥਾ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਸੀ, ਜਿਸ ਬਾਰੇ ਖ਼ਬਰ ਆਈ ਹੈ ਕਿ ਦੋਵੇਂ 2 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਮਿਲਣਗੇ।

18 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ 28 ਫਰਵਰੀ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ 18 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਪਿਛਲੇ ਹਫ਼ਤੇ ਅੰਮ੍ਰਿਤਪਾਲ ਤੇ ਉਸ ਦੇ ਸਮਰਥਕਾਂ ਵੱਲੋਂ ਕੀਤੇ ਪ੍ਰਦਰਸ਼ਨਾਂ ਵਿੱਚ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਨੌਨਿਹਾਲ ਸਿੰਘ ਨੂੰ ਜਸਕਰਨ ਸਿੰਘ ਦੀ ਥਾਂ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜਸਕਰਨ ਦਾ ਤਬਾਦਲਾ ਇੰਸਪੈਕਟਰ ਜਨਰਲ ਆਫ ਪੁਲਿਸ (ਇੰਟੈਲੀਜੈਂਸ), ਮੋਹਾਲੀ ਦੇ ਅਹੁਦੇ ‘ਤੇ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਜਿਨ੍ਹਾਂ 18 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ 16 ਆਈਪੀਐਸ ਅਧਿਕਾਰੀ ਅਤੇ ਦੋ ਪੰਜਾਬ ਪੁਲਿਸ ਸੇਵਾ ਦੇ ਅਧਿਕਾਰੀ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ ਸੀਨੀਅਰ ਆਈਪੀਐਸ ਅਧਿਕਾਰੀ ਅਰੁਣ ਪਾਲ ਸਿੰਘ, ਆਰਕੇ ਜੈਸਵਾਲ, ਜੀਐਸ ਢਿੱਲੋਂ, ਮੋਹਨੀਸ਼ ਚਾਵਲਾ, ਐਸਪੀਐਸ ਪਰਮਾਰ ਅਤੇ ਗੁਰਸ਼ਰਨ ਸਿੰਘ ਸੰਧੂ ਸ਼ਾਮਲ ਹਨ।

ਗੱਤਕਾ ਸਿੱਖਦੇ ਹੋਏ ਪੁਲਿਸ ਮੁਲਾਜਮ

ਇਸੇ ਦੌਰਾਨ ਅਜਨਾਲਾ ਵਿੱਚ ਵਾਪਰੀ ਤਾਜ਼ਾ ਘਟਨਾ ਦੇ ਮੱਦੇਨਜਰ ਪੰਜਾਬ ਪੁਲੀਸ ਨੇ ਆਪਣੇ ਜਵਾਨਾਂ ਨੂੰ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਸਵੈ-ਰੱਖਿਆ ਅਤੇ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਿੱਖ ਮਾਰਸ਼ਲ ਆਰਟ ਦੀ ਸਿਖਲਾਈ ਦਿੱਤੀ ਜਾਂਦੀ ਹੈ। ਪੁਲਿਸ ਨੇ ਦੱਸਿਆ ਕਿ ਨਿਹੰਗ ਸਿੱਖਾਂ ਸਮੇਤ ਹੋਰ ਮਾਹਿਰਾਂ ਨੂੰ ਗਤਕੇ ਦੀ ਸਿਖਲਾਈ ਦੇਣ ਲਈ ਜਵਾਨਾਂ ਨੂੰ ਸਵੈ-ਰੱਖਿਆ ਦੇ ਗੁਰ ਸਿਖਾਉਣ ਵਿਚ ਜੁਟ ਗਏ ਹਨ। ਨਿਹੰਗ ਰਵਾਇਤੀ ਹਥਿਆਰਾਂ ਨਾਲ ਲੈਸ ਸਿੱਖ ਹਨ ਜੋ ਨੀਲੇ ਕੱਪੜੇ ਪਹਿਨਦੇ ਹਨ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਇਕ ਹੋਰ ਘਟਨਾ ਵਿਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਵਿਚ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ 30 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਗੱਤਕਾ ਇੱਕ ਸਿੱਖ ਮਾਰਸ਼ਲ ਆਰਟ ਹੈ, ਜਿਸਦੀ ਵਰਤੋਂ ਸਵੈ-ਰੱਖਿਆ ਵਿੱਚ ਕੀਤੀ ਜਾਂਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...