ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ.. ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹੋਵੇਗਾ ਹਾਜਰ: CM ਮਾਨ
CM Bhagwant Mann : ਧਾਲੀਵਾਲ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਜਥੇਦਾਰ ਸਾਹਿਬ ਸਿੱਖ ਕੌਮ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜੇਕਰ ਜਥੇਦਾਰ ਸਾਹਿਬ ਨੇ ਮੁੱਖ ਮੰਤਰੀ ਨੂੰ ਸੱਦਿਆ ਹੈ ਜਾਂ ਤਲਬ ਕੀਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ 15 ਜਨਵਰੀ ਨੂੰ ਨਿਰਧਾਰਤ ਸਮੇਂ ਤੇ ਪੇਸ਼ ਹੋਣਗੇ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਕੁਝ ਮਸਲਿਆਂ ਤੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿੱਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਉਨ੍ਹਾਂ ਦੇ ਸਿਰ ਮੱਥੇ ਤੇ ਹੈ.. ਉਹ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਸ੍ਰੀ ਅਕਾਲ ਤਖਤ ਤੇ ਹਾਜਿਰ ਹੋਣਗੇ।
ਨਾਲ ਹੀ ਮੁਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮੁਆਫੀ ਵੀ ਮੰਗੀ ਹੈ। ਕਿਉਂ ਉਹ ਉਸੇ ਦਿਨ ਗੁਰੂ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਨਫਰੰਸ ਵਿੱਚ ਹਿੱਸਾ ਲੈਣ ਆ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ.. ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ.. ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ
— Bhagwant Mann (@BhagwantMann) January 5, 2026
ਧਾਲੀਵਾਲ ਨੇ ਸੀਐਮ ਦੇ ਪੇਸ਼ ਹੋਣ ਦੀ ਦਿੱਤੀ ਸੀ ਜਾਣਕਾਰੀ
ਇਸ ਮਾਮਲੇ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੈਅ ਸਮੇਂ ਤੇ ਉੱਥੇ ਜਰੂਰ ਪੇਸ਼ ਹੋਣਗੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਜਥੇਦਾਰ ਸਾਹਿਬ ਸਿੱਖ ਕੌਮ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜੇ ਜਥੇਦਾਰ ਸਾਹਿਬ ਨੇ ਮੁੱਖ ਮੰਤਰੀ ਨੂੰ ਸੱਦਿਆ ਹੈ ਜਾਂ ਤਲਬ ਕੀਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ 15 ਜਨਵਰੀ ਨੂੰ ਨਿਰਧਾਰਤ ਸਮੇਂ ਤੇ ਪੇਸ਼ ਹੋਣਗੇ।
ਇਹ ਵੀ ਪੜ੍ਹੋ
ਮੁੱਖ ਮੰਤਰੀ ਸਾਰੇ ਸਪਸ਼ਟੀਕਰਨ ਦੇਣ ਲਈ ਤਿਆਰ
ਧਾਲੀਵਾਲ ਨੇ ਆਖਿਆ ਕਿ ਸਿੱਖ ਹੋਣ ਦੇ ਨਾਤੇ ਸਾਡੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਬਹੁਤ ਉੱਚੀ ਅਤੇ ਸਤਿਕਾਰਯੋਗ ਜਗ੍ਹਾ ਹੈ। ਜਥੇਦਾਰ ਸਾਹਿਬ ਸਿੱਖ ਕੌਮ ਦੀ ਇੱਕ ਮਹਾਨ ਅਤੇ ਉੱਚ ਸੰਸਥਾ ਦੇ ਮੁਖੀ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਜਿਹੜੀਆਂ ਵੀ ਗੱਲਾਂ ਤੇ ਮੁੱਖ ਮੰਤਰੀ ਕੋਲੋਂ ਸਪਸ਼ਟੀਕਰਨ ਲੈਣਾ ਚਾਹੁੰਦੇ ਹੋਣਗੇ, ਮੁੱਖ ਮੰਤਰੀ ਸਾਹਿਬ ਉਹ ਸਾਰੇ ਸਪਸ਼ਟੀਕਰਨ ਦੇਣ ਲਈ ਤਿਆਰ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਵੀ ਤਰ੍ਹਾਂ ਦਾ ਵਿਵਾਦ ਬਣਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਿੱਖ ਮਰਿਆਦਾ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਤੇ ਆਦੇਸ਼ਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਗੱਲ ਨੂੰ ਪੂਰੀ ਤਰ੍ਹਾਂ ਸਮਝਦੇ ਹਨ ਅਤੇ ਸਿੱਖ ਸੰਸਥਾਵਾਂ ਦਾ ਪੂਰਾ ਮਾਣ ਰੱਖਦੇ ਹਨ।

ਅੱਜ ਸਵੇਰੇ ਕੈਬਨਿਟ ਮੰਤਰੀ ਸੌਂਦ ਹੋਏ ਸਨ ਪੇਸ਼
ਇਸ ਤੋਂ ਪਹਿਲਾਂ ਅੱਜ ਸਵੇਰੇ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਭਾਈ ਜੈਤਾ ਜੀ ਦੀਆਂ ਤਸਵੀਰਾਂ ਨਾਲ ਜੁੜੇ ਵਿਵਾਦ ਨੂੰ ਹੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੇਸ਼ ਹੋਏ। ਹੈਰੀਟੇਜ ਸਟਰੀਟ ਤੋਂ ਅਕਾਲ ਤਖ਼ਤ ਤੱਕ ਨੰਗੇ ਪੈਰੀਂ ਪਹੁੰਚ ਕੇ ਮੰਤਰੀ ਸੌਂਦ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਜੈਤਾ ਜੀ) ਦੀ ਯਾਦਗਾਰ ‘ਤੇ ਤਸਵੀਰਾਂ ‘ਤੇ ਆਪਣੇ ਇਤਰਾਜ਼ ਉੱਤੇ ਸਪੱਸ਼ਟੀਕਰਨ ਦਿੱਤਾ ਸੀ।


