ਜਲੰਧਰ ‘ਚ ਲੋਕ ਮਿਲਣੀ ‘ਚ ਗਰਜੇ CM ਮਾਨ, ਕਿਹਾ- ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ ਦੇ ਘਰ-ਘਰ ਪਹੁੰਚਾਇਆ ਰੁਜ਼ਗਾਰ

Published: 

27 Aug 2026 18:27 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਹਲਕਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਕਾਹਲਵਾਂ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਇੱਕ ਵੱਡੇ ਜਨ-ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰਾਂ ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਦਾ ਵੇਰਵਾ ਸਾਂਝਾ ਕੀਤਾ।

ਜਲੰਧਰ ਚ ਲੋਕ ਮਿਲਣੀ ਚ ਗਰਜੇ CM ਮਾਨ, ਕਿਹਾ- ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ ਦੇ ਘਰ-ਘਰ ਪਹੁੰਚਾਇਆ ਰੁਜ਼ਗਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਹਲਕਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇੱਕ ਵੱਡੇ ਜਨ-ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰਾਂ ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਦਾ ਵੇਰਵਾ ਸਾਂਝਾ ਕੀਤਾ।

ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ 70 ਹਜ਼ਾਰ ਤੋਂ ਵੱਧ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਲੰਧਰ ਦੇ ਪੀ.ਏ.ਪੀ. (PAP) ਗਰਾਊਂਡ ਵਿੱਚ ਪੰਜਾਬ ਪੁਲਿਸ ਦੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਨਿਯੁਕਤੀਆਂ ਨੂੰ ਮਿਲਾ ਕੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਕੁੱਲ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਕਰੀਆਂ ਦੇਣ ਵਿੱਚ ਨਾ ਕੋਈ ਰਿਸ਼ਵਤ ਚੱਲੀ ਹੈ ਅਤੇ ਨਾ ਹੀ ਕੋਈ ਸਿਫ਼ਾਰਸ਼, ਸਗੋਂ ਸਾਧਾਰਨ ਅਤੇ ਗ਼ਰੀਬ ਪਰਿਵਾਰਾਂ ਦੇ ਧੀਆਂ-ਪੁੱਤਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਦਮ ‘ਤੇ ਰੁਜ਼ਗਾਰ ਮਿਲਿਆ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਪੰਜਾਬ ਵਿੱਚ ਹੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ ਕੀਤੀ।

ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਅਤੇ 90% ਘਰਾਂ ਦੇ ਜ਼ੀਰੋ ਬਿੱਲ

ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਸੀਐਮ ਮਾਨ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਦਿੱਕਤਾਂ ਨੂੰ ਸਮਝਦਿਆਂ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ ਹੈ ਅਤੇ ਖੇਤੀ ਮੋਟਰਾਂ ਲਈ ਰਾਤ ਦੀ ਥਾਂ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਇਸ ਤੋਂ ਇਲਾਵਾ, ਸੂਬੇ ਦੇ ਹਰੇਕ ਪਰਿਵਾਰ ਨੂੰ ਪ੍ਰਤੀ ਮਹੀਨਾ 300 ਯੂਨਿਟ (ਦੋ ਮਹੀਨਿਆਂ ਦੇ 600 ਯੂਨਿਟ) ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ ਅੱਜ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਸ਼੍ਰੀ ਗੋਇੰਦਵਾਲ ਸਾਹਿਬ ਵਾਲੇ ਥਰਮਲ ਪਲਾਂਟ ਨੂੰ ਪ੍ਰਾਈਵੇਟ ਕੰਪਨੀ ਤੋਂ ਸਰਕਾਰੀ ਮਲਕੀਅਤ ਹੇਠ ਲਿਆਉਣ ਨੂੰ ਵੀ ਇਤਿਹਾਸਕ ਕਦਮ ਦੱਸਿਆ।

ਵਿਰੋਧੀ ਧਿਰਾਂ ‘ਤੇ ਤਿੱਖੇ ਸ਼ਬਦੀ ਵਾਰ ਅਤੇ ‘ਕਿੱਕਲੀ 2’ ਨਾਲ ਵਿਅੰਗ

ਵਿਰੋਧੀ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨੇਤਾ ਮਹਿਲਾਂ ‘ਚੋਂ ਬਾਹਰ ਨਹੀਂ ਨਿਕਲਦੇ ਸਨ ਅਤੇ ਆਮ ਲੋਕਾਂ ਦੀ ਸਾਰ ਨਹੀਂ ਲੈਂਦੇ ਸਨ। ਉਨ੍ਹਾਂ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਤਨਜ਼ ਕੱਸਦਿਆਂ ਆਪਣੀ ਮਸ਼ਹੂਰ ਰਚਨਾ ‘ਕਿੱਕਲੀ’ ਰਾਹੀਂ ਵਿਰੋਧੀਆਂ ਦੇ ਰਾਜਸੀ ਹਾਲਾਤਾਂ ‘ਤੇ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਨੇ ਸਾਲ 2022 ਵਿੱਚ ਵੱਡੇ-ਵੱਡੇ ਸਿਆਸੀ ਦਿੱਗਜਾਂ ਨੂੰ ਹਰਾ ਕੇ ਆਮ ਲੋਕਾਂ ਦੇ ਹੱਥਾਂ ਵਿੱਚ ਸੱਤਾ ਸੌਂਪੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਲਈ ਹੀ ਵਰਤਦੀ ਰਹੇਗੀ।

Loading...
Unable to load recommendations.
Follow Us