AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਹਰ ਹਾਲ ‘ਚ ਰਹੇਗੀ ਕਾਇਮ, CM ਮਾਨ ਨੇ ਫਿਰ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਹੈ ਕਿ ਸਰਬਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚਾ ਕਾਇਮ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਹਰ ਹਾਲ 'ਚ ਰਹੇਗੀ ਕਾਇਮ, CM ਮਾਨ ਨੇ ਫਿਰ ਕੀਤੀ ਅਪੀਲ
tv9-punjabi
| Published: 27 Sep 2026 23:57 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਹੈ ਕਿ ਸਰਬਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚਾ ਕਾਇਮ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ ਪੱਧਰੀ ਕਮੇਟੀ ਨਾਲ ਹੋਈ ਇੱਕ ਵਿਸਥਾਰਤ ਅਤੇ ਅਹਿਮ ਬੈਠਕ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬੇਅਦਬੀ ਦੇ ਮੁਲਜ਼ਮਾਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨਾ ਇਸ ਕਾਨੂੰਨ ਦੀ ਬੁਨਿਆਦ ਹਨ ਅਤੇ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਢਿੱਲ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਮੇਟੀ ਨੂੰ ਹਦਾਇਤ ਕੀਤੀ ਕਿ ਪ੍ਰਸਤਾਵਿਤ ਸੋਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾਵੇ, ਸਾਰੇ ਸੁਝਾਵਾਂ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਆਪਸੀ ਸਹਿਮਤੀ ਕਾਇਮ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਪੈਨਲ ਨਾਲ ਵਿਸਥਾਰਤ ਤੇ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਰੱਖਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਪ੍ਰਤੀ ਆਪਣੀ ਮੂਲ ਭਾਵਨਾ ਤੇ ਕਾਇਮ ਰਹੇ ਅਤੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਗਤ ਦੇ ਦੁਖੀ ਹਿਰਦਿਆਂ ਤੇ ਮੱਲ੍ਹਮ ਲਗਾਉਣ ਦਾ ਕਾਰਜ ਕਰੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਦੌਰਾਨ ਕਾਨੂੰਨ ਦੀ ਮੂਲ ਭਾਵਨਾ ਅਤੇ ਮੁੱਖ ਮਕਸਦ ਨਾਲ ਰੱਤੀ ਭਰ ਵੀ ਸਮਝੌਤਾ ਨਹੀਂ ਹੋਣਾ ਚਾਹੀਦਾ। ਬੇਅਦਬੀ ਕਰਨ ਵਾਲਿਆਂ ਵਿਰੁੱਧ ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੀ ਇਸ ਕਾਨੂੰਨ ਦਾ ਧੁਰਾ ਹੈ, ਇਸ ਲਈ ਇਸ ਵਿੱਚ ਕੋਈ ਵੀ ਢਿੱਲ ਨਹੀਂ ਦਿੱਤੀ ਜਾ ਸਕਦੀ।”

ਕਾਨੂੰਨ ਜ਼ਰੀਏ ਬੇਅਦਬੀ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣਾ ਲਾਜ਼ਮੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਨਵੇਂ ਕਾਨੂੰਨ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਦੁਖੀ ਹੋਈ ਸਿੱਖ ਸੰਗਤ ਦੇ ਹਿਰਦਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪਹਿਲੀ ਵਾਰ ਅਜਿਹਾ ਘਿਨਾਉਣਾ ਅਪਰਾਧ ਕਰਨ ਬਾਰੇ ਸੋਚਣ ਵਾਲੇ ਅਨਸਰਾਂ ਵਿੱਚ ਕਾਨੂੰਨ ਦਾ ਸੱਚਾ ਖ਼ੌਫ਼ ਪੈਦਾ ਹੋ ਰਿਹਾ ਹੈ।

ਉਨ੍ਹਾਂ ਕਿਹਾ, “ਸਾਡੀ ਸਰਕਾਰ ਦਾ ਮੁੱਖ ਮਕਸਦ ਬੇਅਦਬੀ ਦੇ ਗੁਨਾਹਗਾਰਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਤੈਅ ਕਰਨਾ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹਾ ਘਿਨਾਉਣਾ ਅਪਰਾਧ ਕਰਨ ਦਾ ਦੁਸਾਹਸ ਨਾ ਕਰ ਸਕੇ। ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੀਆਂ ਕੁਝ ਵਿਸ਼ੇਸ਼ ਧਾਰਾਵਾਂ ਨੂੰ ਲੈ ਕੇ ਸਾਹਮਣੇ ਆਏ ਕੁਝ ਸ਼ੰਕਿਆਂ ਅਤੇ ਚਿੰਤਾਵਾਂ ਦਾ ਨਿਵਾਰਨ ਕਰਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਮਕਸਦ ਲਈ ਸਰਕਾਰ ਨੇ ਧਾਰਮਿਕ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ, ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਤੇ ਆਧਾਰਿਤ ਸੱਤ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੈਨਲ ਨਾਲ ਡੂੰਘੀ ਵਿਚਾਰ-ਚਰਚਾ ਕਰੇਗੀ ਅਤੇ ਸਰਕਾਰ ਨੂੰ ਢੁਕਵੀਂ ਅਗਵਾਈ ਦੇਣ ਤੋਂ ਪਹਿਲਾਂ ਕਾਨੂੰਨ ਦੇ ਹਰੇਕ ਪਹਿਲੂ ਦੀ ਗੰਭੀਰ ਸਮੀਖਿਆ ਕਰੇਗੀ। ਉਨ੍ਹਾਂ ਕਿਹਾ ਕਿ ਤਜਵੀਜ਼ਸ਼ੁਦਾ ਸੋਧਾਂ ਤੇ ਵਿਸਥਾਰ ਨਾਲ ਚਰਚਾ ਹੋਵੇਗੀ ਤਾਂ ਜੋ ਕਾਨੂੰਨੀ, ਸੰਵਿਧਾਨਕ ਅਤੇ ਹੋਰ ਸਬੰਧਤ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਸਰਵ-ਪ੍ਰਵਾਨਿਤ ਹੱਲ ਕੱਢਿਆ ਜਾ ਸਕੇ। ਇਸ ਸਬੰਧੀ ਨੋਡਲ ਅਫ਼ਸਰ ਪੀ.ਸੀ.ਐੱਸ. ਹਰਜੀਤ ਸਿੰਘ ਸੰਧੂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਭਵਿੱਖੀ ਮੀਟਿੰਗਾਂ ਲਈ ਬਿਹਤਰ ਤਾਲਮੇਲ ਯਕੀਨੀ ਬਣਾਉਣ ਅਤੇ ਕਮੇਟੀ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਆਪਸੀ ਵਿਚਾਰ-ਵਟਾਂਦਰੇ ਅਤੇ ਸਹਿਮਤੀ ਨਾਲ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਦੀ ਪ੍ਰਕਿਰਿਆ ਅੱਗੇ ਤੋਰੀ ਜਾਵੇਗੀ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ ਅਤੇ ਮੈਂ ਆਪਣੇ-ਆਪ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਸਰਕਾਰ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰਨ ਸਤਿਕਾਰ ਅਤੇ ਸੰਵੇਦਨਸ਼ੀਲਤਾ ਨਾਲ ਸਿਰੇ ਚੜ੍ਹਾਏਗੀ।”

ਮੌਜੂਦਾ ਕਾਨੂੰਨ ਵਿੱਚ ਹੀ ਸੋਧ ਕਰਨ ਦਾ ਫ਼ੈਸਲਾ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਿਲਕੁਲ ਨਵਾਂ ਕਾਨੂੰਨ ਲਿਆਉਣ ਦੀ ਥਾਂ ਮੌਜੂਦਾ ਕਾਨੂੰਨ ਵਿੱਚ ਹੀ ਸੋਧ ਕਰਨ ਦਾ ਫ਼ੈਸਲਾ ਇਸ ਲਈ ਲਿਆ ਗਿਆ ਤਾਂ ਜੋ ਸੋਧੇ ਹੋਏ ਕਾਨੂੰਨ ਨੂੰ ਪ੍ਰਵਾਨਗੀ ਲਈ ਤੁਰੰਤ ਰਾਜਪਾਲ ਕੋਲ ਭੇਜਿਆ ਜਾ ਸਕੇ। ਸਾਡਾ ਮਕਸਦ ਇਹ ਸੁਨਿਸ਼ਚਿਤ ਕਰਨਾ ਹੈ ਕਿ ਕਾਨੂੰਨੀ ਢਾਂਚਾ ਪੂਰੀ ਤਰ੍ਹਾਂ ਮਜ਼ਬੂਤ ਤੇ ਅਸਰਦਾਰ ਬਣਿਆ ਰਹੇ ਅਤੇ ਹਰ ਜਾਇਜ਼ ਕਾਨੂੰਨੀ ਤੇ ਸੰਵਿਧਾਨਕ ਚਿੰਤਾ ਦਾ ਢੁਕਵਾਂ ਹੱਲ ਵੀ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਕੋਈ ਵੀ ਘਟਨਾ ਸਮੁੱਚੀ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਤੇ ਮਰਿਆਦਾ ਦੀ ਹਰ ਹੀਲੇ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਿੱਖ ਪੰਥ ਦੀਆਂ ਭਾਵਨਾਵਾਂ ਅਨੁਸਾਰ ਸਾਕਾਰਾਤਮਕ ਨਤੀਜਿਆਂ ਦੀ ਉਮੀਦ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਾਰੀਆਂ ਤਜਵੀਜ਼ਸ਼ੁਦਾ ਸੋਧਾਂ ਪੂਰੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਸੰਵਿਧਾਨਕ ਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਦਿਆਂ ਅੱਗੇ ਵਧਾਈਆਂ ਜਾਣਗੀਆਂ। ਕਮੇਟੀ ਵੱਲੋਂ ਕੀਤੀ ਜਾਣ ਵਾਲੀ ਵਿਚਾਰ-ਚਰਚਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਸਾਕਾਰਾਤਮਕ ਨਤੀਜੇ ਸਾਹਮਣੇ ਲਿਆਵੇਗੀ ਅਤੇ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।

ਇਸ ਉੱਚ ਪੱਧਰੀ ਬੈਠਕ ਵਿੱਚ ਸ਼ਾਮਲ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੀ ਪ੍ਰਤੀਨਿਧਤਾ ਕਰ ਰਹੇ ਬਾਬਾ ਸਾਹਿਬ ਸਿੰਘ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਆਈ.ਪੀ.ਐੱਸ. (ਸੇਵਾਮੁਕਤ) ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਸਨ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੈਠਕ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ।

ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐੱਲ.ਕੇ. ਯਾਦਵ, ਐਡਵੋਕੇਟ ਜੀ.ਐੱਸ. ਘੁੰਮਣ ਅਤੇ ਜੀ.ਪੀ.ਐੱਸ. ਘੁੰਮਣ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...