ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ CM ਮਾਨ ਤੇ ਕੇਜਰੀਵਾਲ ਨੇ ਸੌਂਪਿਆ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ

ਸੀਐੱਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ CM ਮਾਨ ਤੇ ਕੇਜਰੀਵਾਲ ਨੇ ਸੌਂਪਿਆ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ
Follow Us
amanpreet-kaur
| Published: 17 Dec 2023 19:43 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ।ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ।

ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਦਿੱਤੀ ਵਿੱਤੀ ਸਹਾਇਤਾ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਸੀਐੱਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

ਕੇਂਦਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ- ਕੇਜਰੀਵਾਲ

ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ।

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...