ਲੁਧਿਆਣਾ ਪਹੁੰਚੇ CM ਮਾਨ ਅਤੇ ਕੇਜਰੀਵਾਲ, ਜ਼ਿਮਨੀ ਚੋਣ ਦੀ ਜਿੱਤ ਲਈ ਲੋਕਾਂ ਦਾ ਕੀਤਾ ਧੰਨਵਾਦ
ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਕਿੰਗਜ਼ ਵਿਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਲ ਹੀ ਵਿੱਚ ਹੋਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਵੋਟਰਾਂ ਦਾ ਧੰਨਵਾਦ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ।

ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਚੋਣ ਜਿੱਤਣ ਤੋਂ ਬਾਅਦ ‘ਧੰਨਵਾਦ ਲੁਧਿਆਣਾ’ ਰੈਲੀ ਦਾ ਅਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਸ਼ਹਿਰ ਵਿੱਚ ਪਹੁੰਚੇ ਹਨ।
ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਜਿੱਤ ਲਈ ਵੋਟਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਸ ਦੌਰਾਨ AAP ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਲੋਕਾਂ ਦਾ ਧੰਨਵਾਦ ਕਰਨਗੇ।
ਜ਼ਿਕਰਯੋਗ ਹੈ ਕਿ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਦੀ ਪੱਛਮੀ ਸੀਟ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ। ਜਿਨ੍ਹਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ।
ਸੰਜੀਵ ਅਰੋੜਾ ਨੂੰ ਪੰਜਾਬ ਸਰਕਾਰ ਵਿੱਚ ਬਣਾਇਆ ਉਦਯੋਗ ਮੰਤਰੀ
ਜ਼ਿਕਰਯੋਗ ਹੈ ਕਿ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਦੀ ਪੱਛਮੀ ਸੀਟ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ। ਜਿਨ੍ਹਾਂ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ। ਕੇਜਰੀਵਾਲ ਨੇ ਜ਼ਿਮਨੀ ਚੋਣ ਦੌਰਾਨ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੰਜੀਵ ਅਰੋੜਾ ਨੂੰ ਜਿੱਤਾਉਣਗੇ ਤਾਂ ਉਹ ਲੋਕਾਂ ਨੂੰ ਲੁਧਿਆਣਾ ਪੱਛਮੀ ਲਈ ਮੰਤਰੀ ਦੇਣਗੇ। ਦੱਸ ਦਈਏ ਕਿ ਜਿੱਤ ਦਰਜ ਕਰਨ ਤੋਂ ਬਾਅਦ ਸੰਜੀਵ ਅਰੋੜਾ ਨੂੰ ਪੰਜਾਬ ਸਰਕਾਰ ਵਿੱਚ ਉਦਯੋਗ ਮੰਤਰੀ ਬਣਾਇਆ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸਾਰੀਆਂ ਪਾਰਟੀ ਲਈ ਸਾਖ ਦਾ ਸਵਾਲ ਬਣ ਚੁੱਕੀ ਸੀ। ਜਿਸ ‘ਤੇ ਆਪ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਦਰਜ ਕੀਤੀ ਹੈ।