AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਲੁਧਿਆਣਾ ਤੋਂ 43 ਸਹੂਲਤਾਂ ਦੀ ਸ਼ੁਰੂਆਤ: CM ਮਾਨ ਨੇ ਕਿਹਾ- 1076 ‘ਤੇ ਕਾਲ ਕਰੋ, ਘਰ ਬੈਠੇ ਹੀ ਬਣੇਗਾ ਸਰਟੀਫਿਕੇਟ- CM

ਸੀਐਮ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ। ਸੀਐਮ ਨੇ ਕਿਹਾ ਕਿ ਸਰਕਾਰ ਨੇ ਹੁਣ 43 ਸਹੂਲਤਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਵਿੱਚ 1076 ਨੰਬਰ 'ਤੇ ਕਾਲ ਕਰਕੇ ਹਰ ਤਰ੍ਹਾਂ ਦੇ ਸਰਟੀਫਿਕੇਟ ਲੈਣ ਲਈ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਅਧਿਕਾਰੀ ਖੁਦ ਲੋਕਾਂ ਨੂੰ ਜੋ ਵੀ ਸਰਟੀਫਿਕੇਟ ਬਣਵਾਉਣਾ ਚਾਹੁੰਦੇ ਹਨ, ਉਸ ਦੇ ਦਸਤਾਵੇਜ਼ ਪੂਰੇ ਰੱਖਣ ਲਈ ਕਹਿਣਗੇ ਅਤੇ ਲੋਕਾਂ ਦੇ ਘਰ ਜਾ ਕੇ 15 ਦਿਨਾਂ ਦੇ ਅੰਦਰ-ਅੰਦਰ ਸਰਟੀਫਿਕੇਟ ਤਿਆਰ ਕਰਨ ਲਈ ਸਮਾਂ ਕੱਢਣਗੇ।

Good News: ਲੁਧਿਆਣਾ ਤੋਂ 43 ਸਹੂਲਤਾਂ ਦੀ ਸ਼ੁਰੂਆਤ: CM ਮਾਨ ਨੇ ਕਿਹਾ- 1076 'ਤੇ ਕਾਲ ਕਰੋ,  ਘਰ ਬੈਠੇ ਹੀ ਬਣੇਗਾ ਸਰਟੀਫਿਕੇਟ- CM
amanpreet-kaur
| Published: 10 Dec 2023 17:50 PM IST
Share

ਆਮ ਆਦਮੀ ਪਾਰਟੀ ਦੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਲੁਧਿਆਣਾ ਦੇ ਧਨਾਨਸੂ ਪੁੱਜੇ। ਇੱਥੇ ਉਨ੍ਹਾਂ ਨੇ 43 ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਹੁਣ ਅਧਿਕਾਰੀਆਂ ਵੱਲੋਂ ਲੋਕਾਂ ਦੇ ਘਰ-ਘਰ ਜਾ ਕੇ ਹਰ ਤਰ੍ਹਾਂ ਦੇ ਸਰਟੀਫਿਕੇਟ ਬਣਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਬੱਚਿਆਂ ਦੇ ਸਿਲੇਬਸ ‘ਚ ਇਹ ਸਵਾਲ ਪੁੱਛਿਆ ਜਾਵੇਗਾ ਕਿ ਪੰਜਾਬ ਦੇ ਸਰਕਾਰੀ ਦਫਤਰਾਂ ‘ਚ ਕਿਸ ਪਾਰਟੀ ਨੇ ਸਮੱਸਿਆਵਾਂ ਨੂੰ ਖਤਮ ਕੀਤਾ। ਲੰਬੇ ਸਮੇਂ ਤੱਕ ਅਧਿਕਾਰੀ ਬੁੱਧਵਾਰ ਅਤੇ ਵੀਰਵਾਰ ਦੇ ਕੰਮਾਂ ਵਿੱਚ ਲੋਕਾਂ ਨੂੰ ਫਸਾਉਂਦੇ ਸਨ ਅਤੇ ਉਨ੍ਹਾਂ ਦੇ ਕੰਮ ਨੂੰ ਰੋਕ ਦਿੰਦੇ ਸਨ। ਅਧਿਕਾਰੀਆਂ ਨੇ ਲੋਕਾਂ ਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ।

1076 ‘ਤੇ ਕਾਲ ਕਰੋ, ਘਰ ਬੈਠੇ ਹੀ ਬਣੇਗਾ ਸਰਟੀਫਿਕੇਟ

ਸਰਕਾਰ ਨੇ ਹੁਣ 43 ਸਹੂਲਤਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਵਿੱਚ 1076 ਨੰਬਰ ‘ਤੇ ਕਾਲ ਕਰਕੇ ਹਰ ਤਰ੍ਹਾਂ ਦੇ ਸਰਟੀਫਿਕੇਟ ਲੈਣ ਲਈ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਅਧਿਕਾਰੀ ਖੁਦ ਲੋਕਾਂ ਨੂੰ ਜੋ ਵੀ ਸਰਟੀਫਿਕੇਟ ਬਣਵਾਉਣਾ ਚਾਹੁੰਦੇ ਹਨ, ਉਸ ਦੇ ਦਸਤਾਵੇਜ਼ ਪੂਰੇ ਰੱਖਣ ਲਈ ਕਹਿਣਗੇ ਅਤੇ ਲੋਕਾਂ ਦੇ ਘਰ ਜਾ ਕੇ 15 ਦਿਨਾਂ ਦੇ ਅੰਦਰ-ਅੰਦਰ ਸਰਟੀਫਿਕੇਟ ਤਿਆਰ ਕਰਨ ਲਈ ਸਮਾਂ ਕੱਢਣਗੇ।

ਸਰਕਾਰੀ ਦਫਤਰਾਂ ਦਾ ਨਿਰੀਖਣ ਕਰਨਗੇ

ਸੀਐਮ ਮਾਨ ਨੇ ਕਿਹਾ ਕਿ ਉਹ ਦਫ਼ਤਰਾਂ ਦਾ ਨਿਰੀਖਣ ਵੀ ਕਰਨਗੇ ਕਿ ਦਫ਼ਤਰਾਂ ਵਿੱਚ ਕੰਮ ਕਿਵੇਂ ਚੱਲ ਰਿਹਾ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ 91 ਵਿਧਾਇਕ ਵੀ ਦਫਤਰਾਂ ‘ਚ ਜਾ ਕੇ ਦੇਖਣਗੇ ਕਿ ਲੋਕਾਂ ਦੇ ਕੰਮ ਅਸਲ ‘ਚ ਘਰ ਬੈਠੇ ਹੀ ਹੋ ਰਹੇ ਹਨ ਜਾਂ ਅਧਿਕਾਰੀ ਉਨ੍ਹਾਂ ਨੂੰ ਦਫਤਰਾਂ ‘ਚ ਕੰਮ ਕਰਨ ਲਈ ਬੁਲਾ ਰਹੇ ਹਨ।

ਪਿਛਲੀਆਂ ਸਰਕਾਰ ਨੇ ਲੋਕਾਂ ਨੂੰ ਲੁੱਟਿਆ

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹੀ ਲੋਕਾਂ ਨੂੰ ਲੁੱਟਿਆ ਹੈ। 40 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ ਡਿਗਰੀ ਦੇ ਹਿਸਾਬ ਨਾਲ ਮਿਲੇਗੀ ਨੌਕਰੀ ਨੌਜਵਾਨਾਂ ਲਈ ਵਿਦੇਸ਼ਾਂ ਵਿੱਚ ਕੰਮ ਕਰਨਾ ਔਖਾ ਹੈ। ਠੰਢ ਕਾਰਨ ਨੌਜਵਾਨ ਮਰ ਰਹੇ ਹਨ। ਵਿਦੇਸ਼ ਗਏ ਬੱਚਿਆਂ ਦੇ ਰਿਸ਼ਤੇਦਾਰ ਮਰਨ ‘ਤੇ ਲਾਸ਼ਾਂ ਨੂੰ ਦੇਖਣ ਲਈ ਤਰਸਦੇ ਹਨ। ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਪੰਜਾਬ ਲਈ ਸਭ ਤੋਂ ਵੱਡਾ ਇਨਕਲਾਬੀ ਦਿਨ- ਕੇਜਰੀਵਾਲ

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਦਿਨ ਹੈ। ਲੋਕ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਅੱਕ ਚੁੱਕੇ ਹਨ। ਪਿਛਲੇ 75 ਸਾਲਾਂ ਤੋਂ ਸਿਹਤ ਅਤੇ ਸਿੱਖਿਆ ਦਾ ਬੁਰਾ ਹਾਲ ਹੈ। ਅੱਜ ਪੰਜਾਬ ਵਿੱਚ ਲੋਕ ਦਫ਼ਤਰ ਦੇ ਗੇੜੇ ਮਾਰ-ਮਾਰ ਕੇ ਥੱਕ ਜਾਂਦੇ ਹਨ। ਆਖਰ ਲੋਕਾਂ ਨੂੰ ਦਲਾਲਾਂ ਦੇ ਜਾਲ ਵਿੱਚ ਫਸਣਾ ਹੀ ਪੈਂਦਾ ਹੈ।

ਅੱਜ ਲੋਕਾਂ ਨੂੰ ਘਰਾਂ ਵਿੱਚ ਬੈਠ ਕੇ 43 ਸਹੂਲਤਾਂ ਮਿਲਣਗੀਆਂ। ਜੇਕਰ ਕੋਈ ਸਰਕਾਰੀ ਦਫ਼ਤਰੀ ਕੰਮ ਜਿਵੇਂ ਕਿ ਸਰਟੀਫਿਕੇਟ ਬਣਵਾਉਣਾ ਹੋਵੇ ਤਾਂ ਉਹ 1076 ‘ਤੇ ਡਾਇਲ ਕਰਕੇ ਇਸ ਨੂੰ ਕਰਵਾ ਸਕਦੇ ਹਨ। ਕਰਮਚਾਰੀ ਫੋਟੋ ਸਟੇਟਸ ਮਸ਼ੀਨ ਵੀ ਘਰ ਲੈ ਕੇ ਆਵੇਗਾ। ਉਹ 15 ਦਿਨਾਂ ਦੇ ਅੰਦਰ ਸਰਟੀਫਿਕੇਟ ਤਿਆਰ ਕਰੇਗਾ ਅਤੇ ਤੁਹਾਨੂੰ ਘਰ ਵਿੱਚ ਦੇ ਦੇਵੇਗਾ।

ਉਨ੍ਹਾਂ ਕਿਹਾ ਕਿ ਜੋ ਵੀ ਕਿਸੇ ਵੀ ਪਾਰਟੀ ਦਾ ਆਗੂ ਹੋਵੇ, ਉਸ ਕੋਲੋਂ ਪੈਸਾ ਵਸੂਲ ਕੀਤਾ ਜਾਵੇਗਾ ਜਿਸ ਨੇ ਪੰਜਾਬ ਨੂੰ ਲੁੱਟਿਆ ਹੈ। ਅੱਜ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਭ੍ਰਿਸ਼ਟਾਚਾਰ ‘ਤੇ ਹਥੌੜਾ ਵੱਜਿਆ ਹੈ। ਇਹ ਸਹੂਲਤਾਂ ਸ਼ੁਰੂ ਹੋਣ ‘ਤੇ 4 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਸਰਕਾਰ ਲੋਕਾਂ ਦਾ ਪੈਸਾ ਲੋਕਾਂ ‘ਤੇ ਲਗਾ ਰਹੀ

ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗਾਂ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਹਰ ਧਾਰਮਿਕ ਸਥਾਨ ‘ਤੇ ਲੋਕਾਂ ਨੂੰ ਭੇਜਿਆ ਜਾ ਰਿਹਾ ਹੈ। ਇਹ ਇਮਾਨਦਾਰੀ ਦਾ ਪੈਸਾ ਹੈ ਜੋ ਲੋਕਾਂ ‘ਤੇ ਹੀ ਖਰਚਿਆ ਜਾ ਰਿਹਾ ਹੈ। ਲੋਕਾਂ ਦਾ ਪੈਸਾ ਇਨ੍ਹਾਂ ‘ਤੇ ਖਰਚ ਹੁੰਦਾ ਹੈ, ਸਰਕਾਰ ਲੋਕ ਹਿੱਤ ‘ਚ ਕੰਮ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ 5 ਸਾਲਾਂ ‘ਚ ਇੰਨਾ ਕੰਮ ਕੀਤਾ ਜਾਵੇਗਾ ਕਿ ਅਗਲੇ 5 ਸਾਲਾਂ ‘ਚ ਲੋਕ ਆਪਣੇ ਦਮ ‘ਤੇ ਵੋਟ ਪਾਉਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...