PSEB 10th Result 2023 declared: 10ਵੀਂ ਜਮਾਤ ਦੇ ਨਤੀਜਿਆਂ 'ਚ ਕੁੜੀਆਂ ਅੱਵਲ, ਸੀਐਮ ਮਾਨ ਵੱਲੋਂ ਟੌਪਰ ਵਿਦਿਆਰਥਣਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਐਲਾਨ | CM Mann announced amount of 51 thousand rupees for 10th topper students Punjabi news - TV9 Punjabi

PSEB 10th Result 2023 declared: 10ਵੀਂ ਜਮਾਤ ‘ਚ ਅੱਵਲ ਆਈਆਂ ਕੁੜੀਆਂ ਨੂੰ ਸਰਕਾਰ ਦੇਵੇਗੀ 51 ਹਜ਼ਾਰ ਰੁਪਏ

Updated On: 

26 May 2023 16:20 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10ਵੀਂ ਜਮਾਤ ਦੇ ਟੌਪਰ ਵਿਦਿਆਰਥਣਾਂ ਲਈ 51- 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

Follow Us On

PSEB declared 10th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 3 ਸਥਾਨਾਂ ‘ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਫਰੀਦਕੋਟ ਦੀ ਗਗਨਦੀਪ ਕੌਰ (Gagandeep Kaur) ਅੱਵਲ ਰਹੀ ਹੈ। ਦੂਜੇ ਨੰਬਰ ‘ਤੇ ਫਰੀਦਕੋਟ ਦੀ ਨਵਜੋਤ ਕੌਰ ਹੈ ਅਤੇ ਤੀਜੇ ਨੰਬਰ ਤੇ ਮਾਨਸਾ ਦੀ ਹਰਮਨਦੀਪ ਕੌਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਸ ਹੋਏ ਸਾਰੇ ਬੱਚਿਆਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤਿਆਂ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟੌਪਰ ਵਿਦਿਆਰਥਣਾਂ ਲਈ 51- 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

10ਵੀਂ ਦੇ ਨਤੀਜਿਆਂ ‘ਚ ਧੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਦਸਵੀਂ ਜ਼ਮਾਤ ਦੇ ਆਏ ਨਤੀਜਿਆਂ ਵਿੱਚ ਫਰੀਦਕੋਟ ਜਿਲ੍ਹੇ ਦੀਆਂ ਧੀਆਂ ਨੇ ਬਾਜ਼ੀ ਮਾਰੀ ਹੈ। ਪਹਿਲੇ 2 ਸਥਾਨਾਂ ‘ਤੇ ਫਰੀਦਕੋਟ ਦੇ ਸੰਤ ਮੋਹਨਦਾਸ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਕਾਬਜ਼ ਰਹੀਆਂ। ਪਹਿਲੇ ਸਥਾਨ ‘ਤੇ ਗਗਨਦੀਪ ਕੌਰ ਨੇ 650 ਵਿਚੋਂ 650 ਅੰਕ ਹਾਸਿਲ ਕੀਤੇ ਹਨ। ਨਵਜੋਤ ਕੌਰ ਨੇ 650 ਵਿਚੋਂ 648 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਦੋਵੇਂ ਕੁੜੀਆਂ ਫਰੀਦਕੋਟ ਦੇ ਪਿੰਡ ਕੋਟ ਸੁਖੀਆਂ ਦੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜ਼ਮਾਤ ਨਤੀਜਿਆਂ ਵਿੱਚ ਮਾਨਸਾ ਦੀ ਹਰਮਨਦੀਪ ਕੌਰ ਤੀਜੇ ਨੰਬਰ ‘ਤੇ ਰਹੀ।

CM ਮਾਨ ਨੇ ਪਾਸ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਜਮਾਤ ਵਿੱਚ ਪਾਸ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ 10ਵੀਂ ਜਮਾਤ ਵਿੱਚ ਟੌਪਰ ਵਿਦਿਆਰਥਣਾਂ ਲਈ 51- 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਟਵੀਟ ਕਰ ਵਧਾਇਆ ਹੌਂਸਲਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਟੌਪਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version