ਪਠਾਨਕੋਟ ਦੇ ਚਮਰੋੜ ਪੱਤਣ ਦੀ ਬਦਲੇਗੀ ਨੁਹਾਰ, CM ਮਾਨ ਵੱਲੋਂ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਐਲਾਨ | CM Mann announces to launch Jet Ski Motor Paragliding Hot air Balloon activities at Chamrod Pattan Pathankot Punjabi news - TV9 Punjabi

ਪਠਾਨਕੋਟ ਦੇ ਚਮਰੋੜ ਪੱਤਣ ਦੀ ਬਦਲੇਗੀ ਨੁਹਾਰ, CM ਮਾਨ ਵੱਲੋਂ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਐਲਾਨ

Published: 

03 Feb 2024 20:16 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਠਾਨਕੋਟ ਦੇ ਚਮਰੋੜ ਪੱਤਣ ਦੀ ਕੁਦਰਤੀ ਸੁੰਦਰਤਾ ਦੀ ਤਾਰੀਫ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਖੇਤਰ ਦੀ ਕੁਦਰਤੀ ਸੁੰਦਰਤਾ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਜਿਸ ਨਾਲ ਇੱਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ।

ਪਠਾਨਕੋਟ ਦੇ ਚਮਰੋੜ ਪੱਤਣ ਦੀ ਬਦਲੇਗੀ ਨੁਹਾਰ, CM ਮਾਨ ਵੱਲੋਂ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਐਲਾਨ
Follow Us On

ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਠਾਨਕੋਟ ਦੇ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ‘ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਥਾਂ ‘ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ। ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ।

ਸੈਰ ਸਪਾਟਾ ਖੇਤਰ ਨੂੰ ਮਿਲੇਗਾ ਵੱਡਾ ਹੁਲਾਰਾ- CM

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ ‘ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਵਿਸ਼ਵ ਭਰ ਦੇ ਸੈਲਾਨੀਆਂ ਨੂੰ ਕੀਤਾ ਜਾਵੇਗਾ ਆਕਰਸ਼ਿਤ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਪਠਾਨਕੋਟ ਚ ਪਹਿਲੀ ਐਨ.ਆਰ.ਆਈ. ਮਿਲਣੀ ਦੀ ਸ਼ੁਰੂਆਤ, ਸੀਐਮ ਨੇ NRIs ਦੀਆਂ ਮੁਸ਼ਕਿਲਾਂ ਸੁਣਿਆਂ, ਹੱਲ ਦਾ ਦਿੱਤਾ ਭਰੋਸਾ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version