CM ਭਗਵੰਤ ਸਿੰਘ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ, 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਝੋਨੇ ਦੀ ਖਰੀਦ

Updated On: 

21 Jul 2025 13:08 PM IST

CM ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਝੋਨੇ ਦੀ ਖਰੀਦ 15 ਦਿਨ ਪਹਿਲਾਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸਾਡੇ ਅੰਨਦਾਤਾ ਨੂੰ ਮੰਡੀਆਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣ ਦੇਵਾਂਗੇ।

CM ਭਗਵੰਤ ਸਿੰਘ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ, 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਝੋਨੇ ਦੀ ਖਰੀਦ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਸਬੰਧੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਬਾਰ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ। ਸੀਐਮ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਕਿਸਾਨਾਂ ਨੂੰ 1 ਜੂਨ ਤੋਂ ਝੋਨਾ ਲਗਾਉਣ ਲਈ ਕਿਹਾ।

ਜਿਸ ਦੇ ਚੱਲਦਿਆਂ ਝੋਨੇ ਦੀ ਲਵਾਈ ਪਹਿਲਾਂ ਹੋਣ ਕਾਰਨ ਅਸੀਂ ਕੇਂਦਰ ਨੂੰ ਅਪੀਲ ਕਰਦੇ ਹਾਂ ਕਿ ਝੋਨੇ ਦੀ ਖਰੀਦ 15 ਦਿਨ ਪਹਿਲਾਂ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਅਸੀਂ ਸਾਡੇ ਅੰਨਦਾਤਾ ਨੂੰ ਮੰਡੀਆਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣ ਦੇਵਾਂਗੇ।

ਨਮੀ ਦੀ ਮਾਤਰਾ ਕਿਸਾਨਾਂ ਲਈ ਬਣ ਜਾਂਦੀ ਹੈ ਸਿਰਦਰਦ- ਸੀਐਮ

ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਜਾਂਦੀ ਹੈ। ਉਸ ਸਮੇਂ ਨਮੀ ਦੀ ਮਾਤਰਾ ਕਿਸਾਨਾਂ ਲਈ ਸਿਰਦਰਦੀ ਬਣ ਜਾਂਦੀ ਹੈ। ਸੀਐਮ ਨੇ ਕਿਹਾ ਕਿ ਉਸ ਵੇਲੇ ਫ਼ਸਲ ਦੀ ਵਿਕਰੀ ਵਿੱਚ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ, ਇਸ ਲਈ ਕੇਂਦਰ ਤੋਂ ਪਹਿਲੀ ਅਕਤੂਬਰ ਦੀ ਬਜਾਏ 15 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।