ਸਰਦ ਰੁੱਤ ਇਜਲਾਸ ਤੋਂ ਪਹਿਲਾਂ CM ਮਾਨ ਨੇ ਬੁਲਾਇਆ ਮੀਟਿੰਗ, ਵਿਧਾਇਕਾਂ ਨੂੰ ਆਪਣੀ ਰਿਹਾਇਸ਼ ‘ਤੇ ਬੁਲਾਇਆ
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਦੀ ਬੈਠਕ ਆਪਣੀ ਰਿਹਾਇਸ਼ 'ਤੇ ਬੁਲਾਈ ਹੈ। ਇਸ ਬੈਠਕ ਦੌਰਾਨ ਸੀਐਮ ਮਾਨ ਵਿਧਾਨ ਸਭਾ ਸੈਸ਼ਨ ਲਈ ਰਣਨੀਤੀ ਤਿਆਰ ਕਰ ਸਕਦੇ ਹਨ। ਦੱਸ ਦਈਏ ਕਿ ਇਸ ਇਜ਼ਲਾਸ ਦੌਰਾਨ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 28-29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੀਐਮ ਭਗਵੰਤ ਮਾਨ ਨੇ ਆਪਣੇ ਰਿਹਾਇਸ਼ ‘ਤੇ ਬੁਲਾਈ ਹੈ। ਸੀਐਮ ਮਾਨ ਇਸ ਦੌਰਾਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਲਈ ਰਣਨੀਤੀ ਤਿਆਰ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀਆਂ ਵੀ ਨਹਿਰੀ ਪਾਣੀ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦਾ ਸੈਸ਼ਨ 28-29 ਨਵੰਬਰ ਨੂੰ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਚਾਹ-ਮੀਟਿੰਗ ਦੁਪਹਿਰ 3 ਵਜੇ ਆਪਣੇ ਰਿਹਾਇਸ਼ ‘ਤੇ ਬੁਲਾਈ ਹੈ। ਇਸ ਬੈਠਕ ਦੌਰਾਨ ਸੀ.ਐਮ. ਭਗਵੰਤ ਮਾਨ ਵਿਧਾਨ ਸਭਾ ਸੈਸ਼ਨ ਵਿੱਚ ਹੰਗਾਮੇ ਨੂੰ ਦਬਾਉਣ ਅਤੇ ਵਿਰੋਧੀਆਂ ‘ਤੇ ਹਾਵੀ ਹੋਣ ਦੀ ਯੋਜਨਾ ਬਣਾ ਸਕਦੇ ਹਨ। ਇਸ ਦੇ ਨਾਲ ਹੀ ਸੀ.ਐਮ ਮਾਨ ਹਰ ਹਲਕੇ ਵਿੱਚ ਚੱਲ ਰਹੇ ਅਤੇ ਬਕਾਇਆ ਕੰਮਾਂ ਦਾ ਵੇਰਵਾ ਲੈਣਗੇ।
ਵਿਵਾਦ ਕਾਰਨ ਆਖਰੀ ਸੈਸ਼ਨ ਕਰ ਦਿੱਤਾ ਸੀ ਰੱਦ
ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਅਕਤੂਬਰ ਵਿੱਚ ਬੁਲਾਇਆ ਗਿਆ ਸੈਸ਼ਨ ਇੱਕ ਦਿਨ ਵਿੱਚ ਹੀ ਖ਼ਤਮ ਕਰ ਦਿੱਤਾ ਗਿਆ ਸੀ। ਰਾਜਪਾਲ ਪੁਰੋਹਿਤ ਨੇ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਰਾਜਪਾਲ ਨੂੰ ਫਟਕਾਰ ਲਗਾਈ ਸੀ। ਪੰਜਾਬ ਦੇ ਪੈਂਡਿਗ ਬਿੱਲਾਂ ਦੀ ਮਨਜ਼ੂਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਜਾਵੇਗੀ।
2 ਦਿਨਾਂ ਲਈ ਬੁਲਾਇਆ ਜਾ ਰਿਹਾ ਸੈਸ਼ਨ
ਸੀਐਮ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਲੰਬਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਗੱਲ ਕਹੀ ਸੀ ਪਰ ਬਾਅਦ ਵਿੱਚ ਮੁੱਖ ਮੰਤਰੀ ਨੇ ਇਹ ਸਿਰਫ ਦੋ ਦਿਨਾਂ ਲਈ ਕਰਨ ਦਾ ਫੈਸਲਾ ਕੀਤਾ ਹੈ। ਜਿਸ ਤੋਂ ਬਾਅਦ 28-29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਇਆ ਗਿਆ ਹੈ।