CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 5 ਸਤੰਬਰ ਨੂੰ ਦੁਪਹਿਰ 1 ਵਜੇ ਹੋਵੇਗੀ ਬੈਠਕ

Updated On: 

03 Sep 2026 16:35 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ 2026, ਸ਼ਨੀਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਇਸ ਬੈਠਕ ਵਿੱਚ ਵਿਚਾਰੇ ਜਾਣ ਵਾਲੇ ਮੁੱਦੇ ਹਾਲੇ ਸਾਹਮਣੇ ਨਹੀਂ ਆਏ ਹਨ।

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 5 ਸਤੰਬਰ ਨੂੰ ਦੁਪਹਿਰ 1 ਵਜੇ ਹੋਵੇਗੀ ਬੈਠਕ

ਪੰਜਾਬ ਸਰਕਾਰ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ 2026, ਸ਼ਨੀਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।

ਸੂਤਰਾਂ ਮੁਤਾਬਕ, ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਹਾਲਾਂਕਿ, ਕੈਬਨਿਟ ਦੇ ਏਜੰਡੇ ਨਾਲ ਜੁੜੇ ਸਾਰੇ ਵੇਰਵੇ ਅਜੇ ਸਾਹਮਣੇ ਨਹੀਂ ਆਏ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪ੍ਰਸਤਾਵਾਂ ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਨਵੀਆਂ ਨੀਤੀਆਂ ਨੂੰ ਮਨਜ਼ੂਰੀ ਦਿੱਤੇ ਜਾਣ ਦੀਆਂ ਉਮੀਦਾਂ

ਪੰਜਾਬ ਸਰਕਾਰ ਵੱਲੋਂ ਲਏ ਜਾਣ ਵਾਲੇ ਕੈਬਨਿਟ ਫ਼ੈਸਲਿਆਂ ਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਨਜ਼ਰ ਰਹਿੰਦੀ ਹੈ। ਖ਼ਾਸ ਤੌਰ ਤੇ ਸਰਕਾਰੀ ਕਰਮਚਾਰੀਆਂ, ਨੌਜਵਾਨਾਂ, ਕਿਸਾਨਾਂ, ਉਦਯੋਗ ਅਤੇ ਆਮ ਲੋਕਾਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਕੈਬਨਿਟ ਮੀਟਿੰਗਾਂ ਮਹੱਤਵਪੂਰਨ ਮੰਨੀਆਂ ਜਾਂਦੀਆਂ ਹਨ। ਇਸ ਵਾਰ ਵੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਕੁਝ ਅਹਿਮ ਫ਼ੈਸਲਿਆਂ ਜਾਂ ਨਵੀਆਂ ਨੀਤੀਆਂ ਨੂੰ ਮਨਜ਼ੂਰੀ ਦਿੱਤੇ ਜਾਣ ਦੀਆਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ।

5 ਸਤੰਬਰ ਨੂੰ ਹੋਵੇਗੀ ਕੈਬਨਿਟ ਮੀਟਿੰਗ

ਇਸ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਪਹਿਲਾਂ ਐਲਾਨੀਆਂ ਗਈਆਂ ਯੋਜਨਾਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਨਾਲ ਜੁੜੇ ਮਾਮਲੇ ਵੀ ਵਿਚਾਰ ਅਧੀਨ ਆ ਸਕਦੇ ਹਨ। ਵੱਖ-ਵੱਖ ਵਿਭਾਗਾਂ ਦੇ ਪ੍ਰਸਤਾਵਾਂ ਤੇ ਚਰਚਾ ਤੋਂ ਬਾਅਦ ਕੈਬਨਿਟ ਵੱਲੋਂ ਉਨ੍ਹਾਂ ਨੂੰ ਮਨਜ਼ੂਰੀ ਦੇਣ ਜਾਂ ਅਗਲੀ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।

ਫਿਲਹਾਲ ਸਭ ਦੀਆਂ ਨਜ਼ਰਾਂ 5 ਸਤੰਬਰ ਨੂੰ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਤੇ ਟਿਕੀਆਂ ਹੋਈਆਂ ਹਨ। ਮੀਟਿੰਗ ਤੋਂ ਬਾਅਦ ਸਾਹਮਣੇ ਆਉਣ ਵਾਲੇ ਫ਼ੈਸਲਿਆਂ ਨਾਲ ਇਹ ਸਪੱਸ਼ਟ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਲਈ ਕਿਹੜੇ ਵੱਡੇ ਕਦਮ ਚੁੱਕੇ ਜਾਂਦੇ ਹਨ।

Loading...
Unable to load recommendations.
Follow Us