GNDU ਨੇ 25ਵੀਂ ਵਾਰ ਜਿੱਤੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ, CM ਮਾਨ ਨੇ ਦਿੱਤੀ ਵਧਾਈ

Updated On: 

10 Jan 2024 06:43 AM

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਅਪਗ੍ਰੇਡ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

GNDU ਨੇ 25ਵੀਂ ਵਾਰ ਜਿੱਤੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ, CM ਮਾਨ ਨੇ ਦਿੱਤੀ ਵਧਾਈ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (MACA) ਟਰਾਫੀ ਜਿੱਤਣ ਲਈ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਸੂਬੇ ਦੇ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਅਪਗ੍ਰੇਡ ਕਰਨ ਅਤੇ ਨਵੇਂ ਬੁਨਿਆਦੀ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਰਿਕਾਰਡ ਤਗਮੇ ਜਿੱਤੇ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ 24 ਨਵੰਬਰ 1969 ਨੂੰ ਹੋਈ ਸੀ। ਇਸ ਨੇ 1971 ਵਿੱਚ ਖੇਡਾਂ ਵਿੱਚ ਭਾਗ ਲੈਣਾ ਸ਼ੁਰੂ ਕੀਤਾ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਨੇ 1956 ਵਿੱਚ ਮੌਲਾਨਾ ਅਬਦੁਲ ਕਲਾਮ ਟਰਾਫੀ ਦੇਣੀ ਸ਼ੁਰੂ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ ਮਿਹਨਤ ਅਤੇ ਲਗਨ ਨਾਲ 1976-77 ਵਿੱਚ ਪਹਿਲੀ ਵਾਰ ਇਹ ਟਰਾਫੀ ਜਿੱਤੀ ਸੀ। ਇਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 1979 ਤੋਂ 1987 ਤੱਕ ਲਗਾਤਾਰ ਇਹ ਟਰਾਫੀ ਜਿੱਤੀ।

ਯੂਨੀਵਰਸਿਟੀ ਨੇ 25ਵੀਂ ਵਾਰ ਟਰਾਫੀ ਜਿੱਤੀ

ਇਸ ਯੂਨੀਵਰਸਿਟੀ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤੀ ਹੈ। ਜਾਣਕਾਰੀ ਮੁਤਾਬਕ ਇਸ ਵਾਰ ਯੂਨੀਵਰਸਿਟੀ ਦੀ ਖਿਡਾਰਨ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੂੰ ਟਰਾਫੀ ਦੇ ਨਾਲ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਐਸ਼ਵਰਿਆ ਪ੍ਰਤਾਪ ਸਿੰਘ ਇਹ ਪੁਰਸਕਾਰ ਹਾਸਲ ਕਰਨ ਵਾਲੀ ਯੂਨੀਵਰਸਿਟੀ ਦੀ 37ਵੀਂ ਖਿਡਾਰਨ ਬਣ ਜਾਵੇਗੀ। ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀ 6 ਪਦਮਸ਼੍ਰੀ ਅਤੇ 2 ਦਰੋਣਾਚਾਰੀਆ ਪੁਰਸਕਾਰ ਵੀ ਪ੍ਰਾਪਤ ਕਰ ਚੁੱਕੇ ਹਨ।