ਨੀਦਰਲੈਂਡ ਦੀ ਕੰਪਨੀ ਰਾਜਪੁਰਾ ‘ਚ ਲਗਾਏਗੀ ਕਰੋੜਾਂ ਰੁਪਏ ਦਾ ਕੈਟਲ ਫੀਡ ਪਲਾਂਟ, CM ਮਾਨ ਰੱਖਿਆ ਨੀਂਹ ਪੱਥਰ

Updated On: 

01 Oct 2023 17:04 PM

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਿਆ ਨੀਦਰਲੈਂਡ ਦੀ ਕੰਪਨੀ ਰਾਜਪੁਰਾ 'ਚ ਕਰੋੜਾਂ ਦਾ ਕੈਟਲ ਫੀਡ ਪਲਾਂਟ ਲਗਾਉਣ ਜਾ ਰਹੀ ਹੈ।

ਨੀਦਰਲੈਂਡ ਦੀ ਕੰਪਨੀ ਰਾਜਪੁਰਾ ਚ ਲਗਾਏਗੀ ਕਰੋੜਾਂ ਰੁਪਏ ਦਾ ਕੈਟਲ ਫੀਡ ਪਲਾਂਟ, CM ਮਾਨ ਰੱਖਿਆ ਨੀਂਹ ਪੱਥਰ
Follow Us On

ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਦੇ ਹੋਏ ਜਲਦ ਹੀ ਨੀਦਰਲੈਂਡ ਦੀ ਇੱਕ ਕੰਪਨੀ ਦਾ ਪਲਾਂਟ ਸਥਾਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 1 ਅਕਤੂਬਰ ਨੂੰ 138 ਕਰੋੜ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਅਤੇ ਰਾਜਦੂਤ ਦੀ ਮੁਲਾਕਾਤ

ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡ ਦੀ ਰਾਜਦੂਤ ਮਾਰੀਸਾ ਗੇਰਾਡਜ਼ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਸੀਐਮ ਭਗਵੰਤ ਸਿੰਘ ਮਾਨ ਅਤੇ ਮੈਰੀਸਾ ਗੇਰਾਡਜ਼ ਦੀ ਮੀਟਿੰਗ ਹੋਈ ਸੀ। ਦੋਵਾਂ ਵਿਚਾਲੇ ਲੰਬੀ ਗੱਲਬਾਤ ਹੋਈ, ਜਿਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ।

ਪੰਜਾਬ ਵਿੱਚ ਵਿਦੇਸ਼ੀ ਨਿਵੇਸ਼

ਸੀਐਮ ਮਾਨ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਕਾਫੀ ਫਾਇਦਾ ਹੋਵੇਗਾ। ਪੰਜਾਬ ਤੇਜ਼ੀ ਨਾਲ ਉਦਯੋਗਿਕ ਕੇਂਦਰ ਵਜੋਂ ਉੱਭਰ ਰਿਹਾ ਹੈ। ਸੀਐਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਬਹੁਤ ਵਧੀਆ ਮਾਹੌਲ ਹੈ। ਇਸ ਤੋਂ ਇਲਾਵਾ ਇਹ ਉਦਯੋਗ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਪਲਾਂਟ ਦੀ ਸਥਾਪਨਾ ਨਾਲ ਸੂਬੇ ਵਿੱਚ ਕਈ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ।

ਪੰਜਾਬ ਵਿੱਚ ਵਪਾਰਕ ਮਾਹੌਲ ਅਨੁਕੂਲ

ਇਸ ਦੌਰਾਨ ਨੀਦਰਲੈਂਡ ਦੀ ਰਾਜਦੂਤ ਮਾਰੀਸਾ ਗੇਰਾਡਜ਼ ਨੇ ਕਿਹਾ ਕਿ ਉਹ ਆਪਣੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਸ਼ਾਨਦਾਰ ਉਦਯੋਗਿਕ ਅਤੇ ਕਾਰਜ ਸੱਭਿਆਚਾਰ ਨਾਲ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਤਸ਼ਾਹਿਤ ਕਰ ਰਹੇ ਹਨ।