CM ਮਾਨ ਨੇ 'ਦੁਆਬੇ 'ਚ ਸਰਕਾਰ ਤੁਹਾਡੇ ਦਰਬਾਰ' ਸਕੀਮ ਤਹਿਤ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ | CM Mann heard people problem under the Scheme of Doaba Che Sarkar tuhade Dwar in Jalandhar Know in Punjabi Punjabi news - TV9 Punjabi

CM ਮਾਨ ਨੇ ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

Updated On: 

24 Jul 2024 23:21 PM

ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਦੋ ਦਿਨ ਜਲੰਧਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿੱਜੀ ਤੌਰ ਤੇ ਕਰਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਹਰ ਵਿਅਕਤੀ ਦਾ ਧਿਆਨ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

CM ਮਾਨ ਨੇ ਦੁਆਬੇ ਚ ਸਰਕਾਰ ਤੁਹਾਡੇ ਦਰਬਾਰ ਸਕੀਮ ਤਹਿਤ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੀਐਮ ਮਾਨ ਨੇ ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਜਲੰਧਰ ਸਥਿਤ ਰਿਹਾਇਸ਼ ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ਤੇ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ।

ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਦੋ ਦਿਨ ਜਲੰਧਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿੱਜੀ ਤੌਰ ਤੇ ਕਰਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਹਰ ਵਿਅਕਤੀ ਦਾ ਧਿਆਨ ਰੱਖਿਆ ਜਾਵੇਗਾ ਅਤੇ ਪੂਰੀ ਸੁਹਿਰਦਤਾ ਅਤੇ ਸੁਚੱਜੇ ਢੰਗ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਇੱਥੇ ਆ ਰਹੇ ਹਨ।

ਅਜਿਹਾ ਕਦਮ ਪਿਛਲੇ 75 ਸਾਲਾਂ ਵਿੱਚ ਕਦੇ ਨਹੀਂ ਚੁੱਕਿਆ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹਾ ਕਦਮ ਪਿਛਲੇ 75 ਸਾਲਾਂ ਵਿੱਚ ਕਦੇ ਨਹੀਂ ਚੁੱਕਿਆ ਗਿਆ। ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਹੇ ਹਨ ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਪ੍ਰਤੀਕਰਮ ਲੈਣ ਦਾ ਇੱਕ ਪਲੇਟਫਾਰਮ ਵੀ ਬਣ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਖਾਸ ਕਰ ਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਸੀਐਮ ਮਾਨ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ।

ਸਰਕਾਰ ਪਿੰਡਾਂ ਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ- ਸੀਐਮ ਮਾਨ

ਸੀਐਮ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦਾ ਚੁਣਿਆ ਹੋਇਆ ਮੁਖੀ ਖ਼ੁਦ ਉਨ੍ਹਾਂ ਲਈ ਜਲੰਧਰ ਵਿਖੇ ਹੀ ਉਪਲਬਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਦੀ ਬਜਾਏ ਸੂਬੇ ਦੇ ਕਸਬਿਆਂ ਅਤੇ ਜ਼ਿਲ੍ਹਿਆਂ ਤੋਂ ਚੱਲੇਗੀ ਅਤੇ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੇ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਰਕਾਰ ਚੰਡੀਗੜ੍ਹ ਵਿੱਚ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ ਅਤੇ ਹੁਣ ਸੂਬੇ ਦੇ ਅਸਲ ਮਾਲਕ ਲੋਕਾਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਲਈ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰਕਾਰ ਤੁਹਾਡੇ ਦੁਆਰ ਦੀ ਆਪਣੀ ਅਹਿਮ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਹਰਿਆਣਾ ਵੱਲੋਂ ਪੁਲਿਸ ਮੁਲਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਤੇ ਪੰਜਾਬ ਦਾ ਇਤਰਾਜ਼, ਕੁਲਤਾਰ ਸੰਧਵਾਂ ਨੇ PM ਨੂੰ ਲਿਖੀ ਚਿੱਠੀ

Exit mobile version