CM ਮਾਨ ਨੇ ਜਲੰਧਰ ਸ਼ਹਿਰ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਹੱਲ | CM Mann held meeting with industrialist of Jalandhar city know in Punjabi Punjabi news - TV9 Punjabi

CM ਮਾਨ ਨੇ ਜਲੰਧਰ ਸ਼ਹਿਰ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਹੱਲ

Updated On: 

07 Jul 2024 20:24 PM

ਮੁੱਖ ਮੰਤਰੀ ਨੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸੁਣਿਆ ਤੇ ਸਮਝਿਆ। ਇਸ ਨਾਲ਼ ਹੀ ਇਹ ਭਰੋਸਾ ਦਿਵਾਇਆ ਕਿ ਹੁਣ ਉਨ੍ਹਾਂ ਨੂੰ ਬਿਲਕੁਲ ਵੀ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਹੁਣ ਪੰਜਾਬ ਵਿੱਚ ਲੋਕਾਂ ਦੀ ਆਪਣੀ ਸਰਕਾਰ (ਆਮ ਆਦਮੀ ਪਾਰਟੀ ਦੀ ਸਰਕਾਰ) ਹੈ।

CM ਮਾਨ ਨੇ ਜਲੰਧਰ ਸ਼ਹਿਰ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਹੱਲ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਨਾਲ਼ ਸੰਬੰਧਿਤ ਛੋਟੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਨਾਲ਼ ਮੀਟਿੰਗ ਕੀਤੀ। ਇਸ ਦੌਰਾਨ ਸੀਐਮ ਮਾਨਾ ਨੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਖੁੱਲ੍ਹ ਕੇ ਵਿਚਾਰ-ਚਰਚਾ ਕੀਤਾ। ਉਨ੍ਹਾਂ ਨੇ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਅਤੇ ਕੁਝ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਜ਼ਿਮਨੀ ਚੋਣਾਂ ‘ਚ AAP ਨੂੰ ਸਾਥ ਦੇਣ ਦੀ ਕੀਤੀ ਅਪੀਲ

ਸੀਐਮ ਭਗਵੰਤ ਮਾਨ ਨੇ ਜਲੰਧਰ ਦੇ ਵੱਖ-ਵੱਖ ਕਿੱਤਿਆਂ ਨਾਲ਼ ਸੰਬੰਧਿਤ ਛੋਟੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਮੋਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਆਪਣਾ ਵਿਧਾਇਕ ਚੁਣ ਕੇ ਵਿਧਾਨ ਸਭਾ ਵਿੱਚ ਭੇਜਣ, ਮੈਂ (ਮਾਨ) ਮੋਹਿੰਦਰ ਭਗਤ ਨੂੰ ਮੰਤਰੀ ਦਾ ਅਹੁਦਾ ਦੇਵਾਂਗਾ, ਤਾਂ ਜੋ ਮੋਹਿੰਦਰ ਭਗਤ ਜਲੰਧਰ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕਰ ਸਕਣ।

CM ਨੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਸਮਝਿਆ

ਮੁੱਖ ਮੰਤਰੀ ਨੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸੁਣਿਆ ਤੇ ਸਮਝਿਆ। ਇਸ ਨਾਲ਼ ਹੀ ਇਹ ਭਰੋਸਾ ਦਿਵਾਇਆ ਕਿ ਹੁਣ ਉਨ੍ਹਾਂ ਨੂੰ ਬਿਲਕੁਲ ਵੀ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਹੁਣ ਪੰਜਾਬ ਵਿੱਚ ਲੋਕਾਂ ਦੀ ਆਪਣੀ ਸਰਕਾਰ (ਆਮ ਆਦਮੀ ਪਾਰਟੀ ਦੀ ਸਰਕਾਰ) ਹੈ।

ਪੰਜਾਬ ਦੀ ਤਰੱਕੀ ‘ਚ ਵਪਾਰ ਜਗਤ ਦਾ ਵੱਡਾ ਯੋਗਦਾਨ- CM

CM ਮਾਨ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਵਿੱਚ ਵਪਾਰ ਜਗਤ ਦਾ ਬਹੁਤ ਹੀ ਅਹਿਮ ਯੋਗਦਾਨ ਹੈ। ਉਦਯੋਗਾਂ ਦੇ ਵਿਕਾਸ ਨਾਲ ਹੀ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਸੂਬੇ ਦਾ ਮਾਲੀਆ ਵੀ ਉਦਯੋਗ ਅਤੇ ਵਪਾਰ ਕਰਕੇ ਹੀ ਵਧ ਸਕਦਾ ਹੈ। ਮਾਨ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਸੀਂ ਪੂਰੀ ਤਰ੍ਹਾਂ ਨਾਲ ਵਚਨਬੱਧ ਹਾਂ।

ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀ, ਸ਼ੁਰੂ ਕਰ ਰਹੇ ਕਾਰੋਬਾਰ- ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਕਈ ਪ੍ਰਤਿਭਾਸ਼ਾਲੀ ਲੋਕ ਵਿਦੇਸ਼ਾਂ ਤੋਂ ਵਾਪਸ ਆਪਣੇ ਦੇਸ਼ ਪੰਜਾਬ ਆ ਗਏ ਹਨ ਅਤੇ ਇੱਥੇ ਨਵੇਂ ਕਿਸਮ ਦੇ ਕਾਰੋਬਾਰ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਕਾਰੋਬਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਜਿਸ ਕਾਰਨ ਉਹ ਪੰਜਾਬ ਛੱਡ ਕੇ ਜਾਂ ਤਾਂ ਵਿਦੇਸ਼ ਜਾਂ ਦੂਜੇ ਸੂਬਿਆਂ ਵਿੱਚ ਚਲੇ ਜਾਂਦੇ ਸਨ, ਪਰੰਤੂ ਹੁਣ ਪੰਜਾਬ ਵਿੱਚ ਇੱਕ ਇਮਾਨਦਾਰ ਸਰਕਾਰ ਹੈ, ਜੋ ਵਪਾਰੀਆਂ ਨੂੰ ਹੋਰ ਵੀ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕ ਰਹੀ ਹੈ।

Exit mobile version