CM ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਕੀਤੀ ਹਾਈਲੇਵਲ ਮੀਟਿੰਗ, ਨਸ਼ੇ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਦੇ ਆਦੇਸ਼
CM Bhagwant Singh Maan High level Meeting: ਹਜ਼ਾਰਾਂ ਤਸਕਰ ਗ੍ਰਿਫ਼ਤਾਰ, ਟਨ ਤੋਂ ਵੱਧ ਨਸ਼ਾ ਜ਼ਬਤ ਕੀਤਾ ਗਿਆ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤੇ ਵੀ ਖਾਸ ਧਿਆਨ ਦਿੱਤਾ ਗਿਆ। ਸਰਕਾਰੀ ਆਂਕੜਿਆਂ ਮੁਤਾਬਕ, ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਕਾਫੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਗਿਆ।
CM ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਕੀਤੀ ਹਾਈਲੇਵਲ ਮੀਟਿੰਗ, ਨਸ਼ੇ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਦੇ ਆਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਦੀ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇੱਕ ਹਾਈਲੇਵਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਸਮੇਤ ਕਈ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਰਾਜ ਭਰ ਵਿੱਚ ਵੱਖ-ਵੱਖ ਅਪਰਾਧਾਂ ਦੇ ਮਾਮਲਿਆਂ ਵਿੱਚ ਕੁੱਲ 85,418 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਪਰਾਧਾਂ ਦੀ ਰੋਕਥਾਮ ਲਈ ਚਲਾਏ ਗਏ ਵਿਸ਼ੇਸ਼ ਅਭਿਆਨਾਂ ਅਤੇ ਨਤੀਜਿਆਂ ਦੀ ਵੀ ਸਮੀਖਿਆ ਕੀਤੀ ਗਈ।
ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਨਤਾ ਦੀ ਸੁਰੱਖਿਆ ਸਰਕਾਰ ਦੀ ਸਰਵੋਚ ਤਰਜੀਹ ਹੈ। ਉਨ੍ਹਾਂ ਨੇ ਹੁਕਮ ਦਿੱਤੇ ਕਿ ਹਰ ਮਾਮਲੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਸਮੇਂ-ਸਿਰ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ਤੇ ਕੰਮ ਕਰਨ ਦਾ ਵੀ ਸੁਝਾਅ ਦਿੱਤਾ।
ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ
ਹਜ਼ਾਰਾਂ ਤਸਕਰ ਗ੍ਰਿਫ਼ਤਾਰ, ਟਨ ਤੋਂ ਵੱਧ ਨਸ਼ਾ ਜ਼ਬਤ ਕੀਤਾ ਗਿਆ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤੇ ਵੀ ਖਾਸ ਧਿਆਨ ਦਿੱਤਾ ਗਿਆ। ਸਰਕਾਰੀ ਆਂਕੜਿਆਂ ਮੁਤਾਬਕ, ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਕਾਫੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਗਿਆ।
12,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
1000 ਕਿਲੋ ਤੋਂ ਵੱਧ ਹੈਰੋਇਨ ਅਤੇ ਚਿੱਟਾ ਜ਼ਬਤ
ਇਹ ਵੀ ਪੜ੍ਹੋ
ਲੱਖਾਂ ਨਸ਼ੀਲੀ ਗੋਲੀਆਂ ਅਤੇ ਟੀਕੇ ਬਰਾਮਦ
ਨਸ਼ਾ ਤਸਕਰੀ ਨਾਲ ਜੁੜੀ ਕਰੋੜਾਂ ਰੁਪਏ ਦੀ ਜਾਇਦਾਦ ਅਟੈਚ
ਸਰਕਾਰ ਦਾ ਦਾਅਵਾ ਹੈ ਕਿ ਨਸ਼ਾ ਮਾਫੀਆ ਦੀ ਕਮਰ ਤੋੜਨ ਲਈ ਲਗਾਤਾਰ ਕਾਰਵਾਈ ਜਾਰੀ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਕਾਨੂੰਨ-ਵਿਵਸਥਾ ਲਈ ਨਵਾਂ ਐਕਸ਼ਨ ਪਲਾਨ
ਮੀਟਿੰਗ ਵਿੱਚ ਸਾਇਬਰ ਅਪਰਾਧ, ਸੁੰਗਠਿਤ ਅਪਰਾਧਿਕ ਗਿਰੋਹਾਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਤੇ ਰੋਕ ਲਗਾਉਣ ਲਈ ਨਵਾਂ ਐਕਸ਼ਨ ਪਲਾਨ ਤਿਆਰ ਕਰਨ ਤੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਅਪਰਾਧ ਤੇ ਕੰਟਰੋਲ ਲਈ ਟੈਕਨੋਲੋਜੀ ਅਤੇ ਇੰਟੈਲੀਜੈਂਸ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
