ਸ਼ਹੀਦਾਂ ਦੀ ਯਾਦ ਵਿੱਚ ਹੁਸੈਨੀਵਾਲਾ ਹੈਰੀਟੇਜ ਕੰਪਲੈਕਸ… ਪੰਜਾਬ ‘ਚ ਵਿਰਾਸਤ ਦੇ ਨਾਲ ਸੈਰ-ਸਪਾਟਾ ਤੇ ਵਿਕਾਸ ‘ਤੇ ਜ਼ੋਰ
ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 24.99 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਇੱਕ ਯਤਨ ਹੈ। ਕੰਪਲੈਕਸ ਵਿੱਚ ਇੱਕ ਸ਼ਾਨਦਾਰ ਪ੍ਰਵੇਸ਼ ਦੁਆਰ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਗੈਲਰੀਆਂ, ਕੰਧ-ਚਿੱਤਰ, ਪਾਰਕ, ਯਾਦਗਾਰੀ ਸਥਾਨ ਅਤੇ ਲੈਂਡਸਕੇਪਿੰਗ ਸ਼ਾਮਲ ਹੋਵੇਗੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਇਤਿਹਾਸਕ ਰਾਸ਼ਟਰੀ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੌਕਾ ਨਾ ਸਿਰਫ਼ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਖਿਲਾਫ ਖੜ੍ਹੇ ਹੋਣ ਦੇ ਦ੍ਰਿੜ ਇਰਾਦੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਵੀ ਹੈ। ਉਨ੍ਹਾਂ ਸ਼ਹੀਦਾਂ ਦੇ ਮਹਾਨ ਦ੍ਰਿਸ਼ਟੀਕੋਣ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ। ਉਨ੍ਹਾਂ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਲਈ ਭਾਰਤ ਰਤਨ ਦੀ ਘਾਟ ‘ਤੇ ਵੀ ਸਵਾਲ ਉਠਾਇਆ।
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਸੂਰਮਿਆਂ ਨੇ ਆਪਣੀ ਜਵਾਨੀ ਦੇਸ਼ ਦੇ ਲੇਖੇ ਲਾ ਦਿੱਤੀ, ਤਾਂ ਜੋ ਸਾਨੂੰ ਜਿਉਣ ਦੀ ਵਾਰੀ ਮਿਲ ਸਕੇ। ਆਉਣ ਵਾਲੀਆਂ ਪੀੜ੍ਹੀਆਂ ਵੀ ਉਨ੍ਹਾਂ ਨੂੰ ਸਦਾ 23 ਸਾਲ ਦੇ ਹੀ ਦੇਖਣਗੀਆਂ, ਕਿਉਂਕਿ ਦੇਸ਼ ਲਈ ਆਪਾ ਵਾਰਨ ਵਾਲੇ ਸਦਾ ਲਈ ਅਮਰ ਹੋ ਜਾਂਦੇ ਹਨ। ਜਦੋਂ ਕੋਈ ਯੋਧਾ ਦੇਸ਼ ਲਈ ਕੁਰਬਾਨ ਹੁੰਦਾ ਹੈ, pic.twitter.com/ZNJPlu9170
— Bhagwant Mann (@BhagwantMann) March 23, 2026
ਰਾਜਨੀਤੀ ਕਰਨ ਵਾਲੇ ਸ਼ਹੀਦਾਂ ਦੇ ਯੋਗਦਾਨ ਨੂੰ ਭੁੱਲ ਗਏ- ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਕਲਪਨਾ ਵੀ ਨਹੀਂ ਕਰ ਸਕਦਾ ਕਿ ਅਸੀਂ ਕਿੰਨੀ ਕੀਮਤ ‘ਤੇ ਆਜ਼ਾਦੀ ਪ੍ਰਾਪਤ ਕੀਤੀ। ਵੰਡ ਦੌਰਾਨ ਲਗਭਗ 10 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਲੱਖਾਂ ਲੋਕ ਬੇਘਰ ਹੋ ਗਏ। ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ, ਪਰ ਸੱਤਾ ਵਿੱਚ ਬੈਠੇ ਲੋਕ ਇਸ ਦਰਦ ਨੂੰ ਸਮਝਣ ਵਿੱਚ ਅਸਫਲ ਰਹੇ। ਕਿਸੇ ਨੇ ਵੀ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਮਹਾਨ ਸ਼ਹੀਦਾਂ ਦਾ ਸਨਮਾਨ ਕਰਨ ਬਾਰੇ ਨਹੀਂ ਸੋਚਿਆ।
ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਾਨੂੰ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਵੀ ਸੰਘਰਸ਼ ਕਰਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ। ਜਿਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਆਪਣਾ ਗੁਰੂ ਮੰਨਦੇ ਸਨ।
ਇਹ ਵੀ ਪੜ੍ਹੋ
ਇਤਿਹਾਸ ਸਿਰਫ਼ ਯਾਦ ਕਰਨ ਲਈ ਨਹੀਂ, ਸਗੋਂ ਜਿਉਣ ਲਈ ਹੁੰਦਾ ਹੈ। ਸ਼ਹੀਦਾਂ ਦੇ ਨਾਮ ‘ਤੇ ਇਮਾਰਤਾਂ ਜਾਂ ਹਵਾਈ ਅੱਡਿਆਂ ਦੇ ਨਾਮ ਰੱਖਣਾ ਇੱਕ ਸਿਜਦਾ ਹੈ, ਪਰ ਸਾਡਾ ਅਸਲ ਫਰਜ਼ ਉਸ ਵਿਰਾਸਤ ਨੂੰ ਅਗਲੀ ਪੀੜ੍ਹੀ ਦੇ ਸਾਹਾਂ ਵਿੱਚ ਵਸਾਉਣਾ ਹੈ। ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇ ਕੇ ਹੀ ਇੱਕ ਸੋਹਣਾ ਸਮਾਜ ਸਿਰਜਿਆ ਜਾ ਸਕਦਾ ਹੈ। pic.twitter.com/bbitsradt6
— Bhagwant Mann (@BhagwantMann) March 23, 2026
ਵਿਰਾਸਤ ਦੀ ਸੰਭਾਲ, ਵਿਕਾਸ ਤੇ ਸੈਰ-ਸਪਾਟੇ ਨੂੰ ਵਧਾਵਾ ਦੇਣਾ
ਇਸ ਤੋਂ ਪਹਿਲਾਂ, ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ 24.99 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਹੁਸੈਨੀਵਾਲਾ ਵਿੱਚ ਵਿਰਾਸਤੀ ਖੇਤਰ ਨੂੰ ਵਿਕਸਤ ਕਰਨਾ ਅਤੇ ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਇੱਕ ਸ਼ਾਨਦਾਰ ਪ੍ਰਵੇਸ਼ ਦੁਆਰ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਗੈਲਰੀਆਂ, ਕੰਧ-ਚਿੱਤਰ, ਪਾਰਕਾਂ ਅਤੇ ਯਾਦਗਾਰੀ ਸਥਾਨਾਂ ਦਾ ਸੁੰਦਰੀਕਰਨ ਅਤੇ ਲੈਂਡਸਕੇਪਿੰਗ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ, ਇਤਿਹਾਸਕ ਘਟਨਾਵਾਂ ਨਾਲ ਸਬੰਧਤ ਥੀਮ-ਅਧਾਰਤ ਪੇਂਟਿੰਗਾਂ, ਪੁਰਾਣੇ ਪੁਲ ‘ਤੇ ਇੱਕ 3-ਡੀ ਮੈਪਿੰਗ ਸ਼ੋਅ, ਇੱਕ ਸੰਗੀਤਕ ਫੁਹਾਰਾ, ਬੱਚਿਆਂ ਲਈ ਇੱਕ ਖੇਡ ਖੇਤਰ, ਬਜ਼ੁਰਗ ਨਾਗਰਿਕਾਂ ਲਈ ਇੱਕ ਆਰਾਮ ਖੇਤਰ, ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਇੱਕ ਆਰਓ ਪਲਾਂਟ ਵੀ ਲਗਾਇਆ ਜਾਵੇਗਾ।


