CM ਮਾਨ ਵੱਲੋਂ ਮਜੀਠਾ ਹਲਕੇ ਨੂੰ ਸੌਗਾਤ, 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

Updated On: 

18 Jan 2026 16:59 PM IST

CM Bhagwant Singh Mann in Majitha: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ 'ਤੇ ਨਿਸ਼ਾਨੇ ਸਾਧੇ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਿਹਾ।

CM ਮਾਨ ਵੱਲੋਂ ਮਜੀਠਾ ਹਲਕੇ ਨੂੰ ਸੌਗਾਤ, 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

CM Bhagwant Singh Mann in Majitha: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ 23 ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ‘ਤੇ ਨਿਸ਼ਾਨੇ ਸਾਧੇ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਿਹਾ।

ਮਜੀਠਾ ਦੇ ਆਪਣੇ ਦੌਰੇ ਦੌਰਾਨ, ਮੁੱਖ ਮੰਤਰੀ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਦੋਵੇਂ ਆਗੂ ਅਤੇ ਉਨ੍ਹਾਂ ਦੇ ਪਰਿਵਾਰ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।

ਮੁੱਖ ਮੰਤਰੀ ਨੇ ਕਿਹਾ, “ਇਹ ਉਹੀ ਪਰਿਵਾਰ ਹੈ ਜਿਸ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਅੰਗਰੇਜ਼ਾਂ ਨਾਲ ਡਿਨਰ ਕੀਤੀ ਸੀ ਅਤੇ ਅਜੇ ਵੀ ਪੰਜਾਬ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ।”

ਖ਼ਬਰ ਲਗਾਤਾਰ ਅਪਡੇਟ ਕੀਤੀ ਜਾ ਰਹੀ ਹੈ…

Follow Us