CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

Updated On: 

24 Aug 2026 20:50 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ਪਾਏ ਯੋਗਦਾਨ ਨੂੰ ਅਮਰ ਬਣਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜੋ ਖੇਡ ਪ੍ਰਤੀ ਇਸ ਖਿਡਾਰੀ ਦੇ ਸਮਰਪਣ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਮ੍ਰਿਤਕ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਮ੍ਰਿਤਕ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪੰਜਾਬ ਦੇ ਇਸ ਹੋਣਹਾਰ ਸਪੂਤ ਦਾ ਯੋਗਦਾਨ ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ ਅਤੇ ਖੇਡ ਪ੍ਰਤੀ ਗੁਰਜੀਤ ਸਿੰਘ ਤੂਤ ਦਾ ਸਮਰਪਣ ਸਾਡੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਮਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Loading...
Unable to load recommendations.
Follow Us
Related Stories
ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਮੁਹਾਲੀ, ਨੌਜਵਾਨੀ ਨੂੰ ਬਚਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣ ਦਾ ਸੱਦਾ
ਲੁਧਿਆਣਾ ‘ਚ ਕੈਨੇਡਾ PR ਦੇ ਨਾਂ ‘ਤੇ ਵੱਡੀ ਠੱਗੀ, ਲੁਟੇਰੀ ਦੁਲਹਨ ਨੇ ਰਚਾਇਆ ਤੀਜਾ ਵਿਆਹ; ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ
ਮਾਝੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਣੇ AAP ‘ਚ ਸ਼ਾਮਲ; CM ਮਾਨ ਨੇ ਕੀਤਾ ਸਵਾਗਤ
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ; 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ 3 ਤਸਕਰ ਗ੍ਰਿਫ਼ਤਾਰ
ਕਿਸੇ ਵੀ ਪੱਧਰ ‘ਤੇ ਢਿੱਲ ਨਹੀਂ ਵਰਤੀ ਜਾਵੇਗੀ… ਅਮਰਜੀਤ ਚਾਵਲਾ ਰੇਪ ਕੇਸ ‘ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ