Operation Amritpal ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਸਿੰਘ, ਪੂਰੀ ਰਾਤ ਨਹੀਂ ਸੁੱਤਾ, ਪਲ- ਪਲ ਦਾ ਅਪਡੇਟ ਲਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਬਾਰੇ ਉਨ੍ਹਾਂ ਨੂੰ ਰਾਤ ਨੂੰ ਹੀ ਖ਼ਬਰ ਆ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੂਰੀ ਰਾਤ ਨੀਂਦ ਨਹੀਂ ਆਈ ਅਤੇ ਹਰ ਪਲ ਆਪ੍ਰੇਸ਼ਨ ਦੀ ਜਾਣਕਾਰੀ ਲੈਂਦੇ ਰਹੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਸੇ ਨੇ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।
CM Mann on Amritpal: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸੀਐੱਮਭਗਵੰਤ ਸਿੰਘ ਮਾਨ (CM Bhagwant Mann) ਨੇ ਕਿਹਾ ਕਿ ਕੁਝ ਲੋਕ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਕੀਤੀ ਹੈ। ਜਿਵੇਂ ਹੀ ਪੁਲਿਸ ਨੂੰ ਅੰਮ੍ਰਿਤਪਾਲ ਬਾਰੇ ਜਾਣਕਾਰੀ ਮਿਲੀ ਤਾਂ ਤੁਰੰਤ ਕਾਰਵਾਈ ਕੀਤੀ ਗਈ।
ਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਬਹੁਤ ਵਧੀਆ ਤਰਿਕੇ ਨਾਲ ਕੰਮ ਕੀਤਾ ਹੈ। ਇਸ ਕਾਰਵਾਈ ਵਿੱਚ ਸਹਿਯੋਗ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਰਾਤ ਨੀਂਦ ਨਹੀਂ ਆਈ ਅਤੇ ਆਪਰੇਸ਼ਨ ਸਬੰਧੀ ਜਾਣਕਾਰੀ ਲੈਂਦਾ ਰਿਹਾ। ਅਸੀਂ ਏਜੰਡੇ ਦੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਕਾਨੂੰਨ ਤੋੜਨ ਵਾਲਿਆਂ ‘ਤੇ ਹੋਵੇਗੀ ਕਾਰਵਾਈ- CM
ਪੰਜਾਬ ਪੁਲਿਸ ਨੇ 36 ਦਿਨਾਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਹੀ ਕਾਰਵਾਈ ਕੀਤੀ ਜਾਵੇਗੀ। ਮੈਂ ਨਹੀਂ ਚਾਹੁੰਦਾ ਸੀ ਕਿ ਇਸ ਆਪਰੇਸ਼ਨ ਦੌਰਾਨ ਅਮਨ-ਕਾਨੂੰਨ ਦੀ ਕੋਈ ਸਥਿਤੀ ਪੈਦਾ ਹੋਵੇ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਆਪਣੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੂੰ 6 ਵਜ ਕੇ 45 ਮਿੰਟ ‘ਤੇ ਗ੍ਰਿਫਤਾਰ ਕਰ ਲਿਆ। ਜਿਸ ਸਮੇਂ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਗ੍ਰਿਫਤਾਰ ਕੀਤਾ ਗਿਆ, ਉਸ ਸਮੇਂ ਉਹ ਮੋਗਾ ਦੇ ਰੋਡੇਵਾਲਾ ਗੁਰਦੁਆਰਾ ਸਾਹਿਬ ਵਿਖੇ ਸੀ। ਅੰਮ੍ਰਿਤਪਾਲ ਸਿੰਘ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪਿੰਡ ਰੋਡੇ ਵਾਲਾ ਨੂੰ ਚਾਰੇ ਪਾਸਿਓਂ ਘੇਰ ਲਿਆ। ਅਜਿਹੀ ਸਥਿਤੀ ਵਿੱਚ ਉਸ ਕੋਲ ਬਚਣ ਦਾ ਕੋਈ ਵਿਕਲਪ ਨਹੀਂ ਸੀ।
‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ…Live @arvindkejriwal https://t.co/euFcPJvTel
ਇਹ ਵੀ ਪੜ੍ਹੋ
— Bhagwant Mann (@BhagwantMann) April 23, 2023