CM ਮਾਨ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਸ਼ਹੀਦ ਕਿਸੇ ਪਰਿਵਾਰ ਦੇ ਨਹੀਂ, ਪੂਰੇ ਦੇਸ਼ ਦੇ ਹੁੰਦੇ ਹਨ
ਉਨ੍ਹਾਂ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਛੋਟੀ ਉਮਰਾਂ 'ਚ ਆਪਣੀਆਂ ਜਾਨਾਂ ਦੇਸ਼ ਦੇ ਲੇਖ਼ੇ ਲਗਾ ਕੇ ਸਾਨੂੰ ਅਜ਼ਾਦੀ ਲੈ ਕੇ ਦਿੱਤੀ ਹੈ। ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਅਜ਼ਾਦ ਹਵਾ 'ਚ ਸਾਹ ਲੈ ਰਹੇ ਹਾਂ। ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲੇ ਰੰਗਲੇ ਪੰਜਾਬ ਨੂੰ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸ਼ਹੀਦਾਂ ਦੇ ਸਨਮਾਨ ਅਤੇ ਪੰਜਾਬੀਆ ਦੀ ਖ਼ੁਸ਼ਹਾਲੀ ਤੇ ਵਿਕਾਸ ਲਈ ਸਾਡੀ ਸਰਕਾਰ ਵਚਨਬੱਧ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਿਰਫ਼ ਸ਼ਹੀਦਾਂ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਇਨਕਲਾਬੀ ਵਿਚਾਰਾਂ, ਜ਼ੁਲਮ ਤੇ ਬੇਇਨਸਾਫ਼ੀ ਖ਼ਿਲਾਫ਼ ਡਟ ਕੇ ਖੜ੍ਹਨ ਵਾਲੀ ਸੋਚ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਦਿਨ ਹੈ।
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ ਹਾਂ…ਖਟਕੜ ਕਲਾਂ ਤੋਂ LIVE ——– शहीद भगत सिंह, राजगुरु और सुखदेव जी के शहीदी दिवस के अवसर पर श्रद्धांजलि अर्पित करने पहुंचे हैं खटकड़ कलां से LIVE https://t.co/6OEQE9ySxY
— Bhagwant Mann (@BhagwantMann) March 23, 2026
ਉਨ੍ਹਾਂ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਛੋਟੀ ਉਮਰਾਂ ‘ਚ ਆਪਣੀਆਂ ਜਾਨਾਂ ਦੇਸ਼ ਦੇ ਲੇਖ਼ੇ ਲਗਾ ਕੇ ਸਾਨੂੰ ਅਜ਼ਾਦੀ ਲੈ ਕੇ ਦਿੱਤੀ ਹੈ। ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਅਜ਼ਾਦ ਹਵਾ ‘ਚ ਸਾਹ ਲੈ ਰਹੇ ਹਾਂ। ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲੇ ਰੰਗਲੇ ਪੰਜਾਬ ਨੂੰ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸ਼ਹੀਦਾਂ ਦੇ ਸਨਮਾਨ ਅਤੇ ਪੰਜਾਬੀਆ ਦੀ ਖ਼ੁਸ਼ਹਾਲੀ ਤੇ ਵਿਕਾਸ ਲਈ ਸਾਡੀ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ
ਉਨ੍ਹਾਂ ਨੇ ਕਿਹਾ ਕਿ ਉਮਰ ਵਿੱਚ, ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣਾ ਦੇਸ਼ ਮੰਗਿਆ ਸੀ। ਇਹ ਐਲਾਨ ਕਰਦੇ ਹੋਏ ਕਿ “ਇਹ ਸਾਡਾ ਦੇਸ਼ ਹੈ ਅਤੇ ਇਹ ਸਾਡਾ ਦੇਸ਼ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਅੱਜ ਭਗਤ ਸਿੰਘ ਦੀ ਯਾਦ ਨੂੰ ਤਾਜ਼ਾ ਕਰਨ ਦਾ ਦਿਨ ਹੈ। ਉਨ੍ਹਾਂ ਦੇ ਦ੍ਰਿਸ਼ਟੀਕੋਣ ‘ਤੇ ਚੱਲ ਕੇ, ਕੋਈ ਵੀ ਪੰਜਾਬ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕਦਾ। ਇਸ ਲਈ, ਇਸ ਦਿਨ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਖਟਕੜ ਕਲਾਂ ਪਹੁੰਚੇ ਸੀਐਮ ਮਾਨ
ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਚ ਸੂਬਾ ਪੱਧਰੀ ਸਮਾਗਮ ਦੌਰਾਨ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਨੇ ਲੋਕਾਂ ਦੇ ਦਿਲਾਂ ‘ਚ ਖਾਤੇ ਖੁਲਵਾਏ।ਜਨ ਸਭਾ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਤੋਂ LIVE ——– जन सभा के दौरान ज़िला शहीद भगत सिंह नगर के बंगा से LIVE https://t.co/DtFGY89iLO
— Bhagwant Mann (@BhagwantMann) March 23, 2026
