ਸੀਐੱਮ ਮਾਨ ਨੇ ਬੱਲੂਆਣਾ ਦੇ ਕਿਸਾਨਾਂ ਨੂੰ ਜਾਰੀ ਕੀਤੀ ਮੁਆਵਜ਼ਾ ਰਾਸ਼ੀ
ਭਗਵੰਤ ਮਾਨ ਨੇ ਕਿਹਾ ਕਿ ਜਿਸ ਵੇਲੇ ਸੂਬਾ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੌਜਵਾਨਾਂ ਦੇ ਧੜਾ—ਧੜ ਵਿਦੇਸ਼ ਜਾਣ ਸਮੇਤ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਇਹ ਲੀਡਰ ਗੈਰ—ਕਾਨੂੰਨੀ ਢੰਗ ਨਾਲ ਆਪਣੀ ਤਿਜੌਰੀਆਂ ਭਰਨ ਵਿਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ—ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ।
ਮੁੱਖ ਮੰਤਰੀ ਪੰਜਾਬ ਅੱਜ ਸਰਹੱਦੀ ਜ਼ਿਲਾ ਫਾਜ਼ਿਲਕਾ ਦੇ ਅਬੋਹਰ ਵਿਖੇ ਦਾਣਾ ਮੰਡੀ ਵਿੱਚ ਪਹੰਚੇ । ਜਿੱਥੇ 2020 ਵਿੱਚ ਪਾਣੀ ਦੀ ਵਜ੍ਹਾ ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੇ ਚੈੱਕ ਵੰਡੇ ਇਸ ਦੌਰਾਨ ਹਲਕਾ ਬੱਲੂਆਣਾ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ । ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ। ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਮੁਆਵਜ਼ਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ।ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰਕੇ ਇਹ ਪਾਰਟੀਆਂ ਹੁਣ ਬੁਖਲਾਹਟ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੁਣ ਆਪਸ ਵਿਚ ਸਾਂਝ—ਭਿਆਲੀ ਪਾ ਰਹੀਆਂ ਹਨ।


