ਸੀਐੱਮ ਮਾਨ ਨੇ ਬੱਲੂਆਣਾ ਦੇ ਕਿਸਾਨਾਂ ਨੂੰ ਜਾਰੀ ਕੀਤੀ ਮੁਆਵਜ਼ਾ ਰਾਸ਼ੀ
ਭਗਵੰਤ ਮਾਨ ਨੇ ਕਿਹਾ ਕਿ ਜਿਸ ਵੇਲੇ ਸੂਬਾ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੌਜਵਾਨਾਂ ਦੇ ਧੜਾ—ਧੜ ਵਿਦੇਸ਼ ਜਾਣ ਸਮੇਤ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਇਹ ਲੀਡਰ ਗੈਰ—ਕਾਨੂੰਨੀ ਢੰਗ ਨਾਲ ਆਪਣੀ ਤਿਜੌਰੀਆਂ ਭਰਨ ਵਿਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ—ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ।
ਮੁੱਖ ਮੰਤਰੀ ਨੇ ਵਿਰੋਧੀ ਧੀਰਾਂ ‘ਤੇ ਕੱਸਿਆ ਤੰਜ
ਮੁੱਖ ਮੰਤਰੀ ਨੇ ਇੰਨ੍ਹਾਂ ਆਗੂਆਂ ਉਤੇ ਤੰਜ ਕੱਸਦਿਆਂ ਕਿਹਾ, ਪਹਿਲਾਂ ਇਹ ਨੇਤਾ ਜਿੱਥੇ ਵੀ ਜਾਂਦੇ ਸਨ ਤਾਂ ਇਨ੍ਹਾਂ ਦਾ ਹਾਰ ਪਾ ਕੇ ਸਵਾਗਤ ਹੁੰਦਾ ਸੀ ਪਰ ਹੁਣ ਚੋਣਾਂ ਵਿਚ ਹਰਾ ਕੇ ਇਨ੍ਹਾਂ ਦਾ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਵਾਰ ਸਧਾਰਨ ਘਰਾਂ ਦੇ ਪੁੱਤ—ਧੀਆਂ ਨੂੰ ਆਪਣੇ ਨੁਮਾਇੰਦੇ ਚੁਣਿਆ ਜੋ ਲਗਨ ਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿਚ ਹੁੰਦੀਆਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਅੰਨ੍ਹੇਵਾਹ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜਿਸ ਵੇਲੇ ਸੂਬਾ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੌਜਵਾਨਾਂ ਦੇ ਧੜਾ—ਧੜ ਵਿਦੇਸ਼ ਜਾਣ ਸਮੇਤ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਇਹ ਲੀਡਰ ਗੈਰ—ਕਾਨੂੰਨੀ ਢੰਗ ਨਾਲ ਆਪਣੀ ਤਿਜੌਰੀਆਂ ਭਰਨ ਵਿਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ—ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ।ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਿਆ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹ ਕੇ ਪੰਜਾਬ ਦੇ ਰਾਹ ਵਿਚ ਕੰਡੇ ਬੀਜੇ। ਉਨ੍ਹਾਂ ਕਿਹਾ ਕਿ ਸਿਆਸੀ ਨੇਤਾਵਾਂ ਨੇ ਖੁਦਗਰਜ਼ੀ ਲਈ ਸੂਬੇ ਨੂੰ ਸੰਕਟ ਦੀ ਭੱਠੀ ਵਿਚ ਝੋਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇੰਨ੍ਹਾਂ ਨੇਤਾਵਾਂ ਦੇ ਹੱਥ ਸੂਬੇ ਵਿਰੁੱਧ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਇਨ੍ਹਾਂ ਨੇਤਾਵਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਸ੍ਰੀ ਬਾਦਲ ਨੇ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਵਿੱਤ ਮੰਤਰੀ ਵਜੋਂ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਕੋਲੋਂ ਉਰਦੂ ਦੀ ਸ਼ੇਅਰੋ—ਸ਼ਾਇਰੀ ਤੋਂ ਬਿਨਾਂ ਸੂਬਾ ਦੀ ਭਲਾਈ ਅਤੇ ਇੱਥੋਂ ਤੱਕ ਕਿ ਭਾਜਪਾ ਲਈ ਵੀ ਕੱਖ ਨਹੀਂ ਹੋਣਾ।
Follow Us
