ਲੁਧਿਆਣਾ ‘ਚ ਸੀਐਮ ਮਾਨ ਕਰਨਗੇ ਰੋਡ ਸ਼ੋਅ, ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਲੋਕਾਂ ਦਾ ਕਰਨਗੇ ਧੰਨਵਾਦ
CM Mann Road Show in Ludhiana: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕਾਂ ਦੇ ਨਾਲ ਧੰਨਵਾਦ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਪੰਜਾਬ ਆਮ ਆਦਮੀ ਪਾਰਟੀ ਦੀ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸੈਰੀ ਕਲਸੀ ਵੀ ਮੌਜੂਦ ਰਹਿਣਗੇ।

ਲੁਧਿਆਣਾ ‘ਚ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਡ ਸ਼ੋਅ ਕੱਢਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕਾਂ ਦੇ ਨਾਲ ਧੰਨਵਾਦ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਪੰਜਾਬ ਆਮ ਆਦਮੀ ਪਾਰਟੀ ਦੀ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸੈਰੀ ਕਲਸੀ ਵੀ ਮੌਜੂਦ ਰਹਿਣਗੇ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। AAP ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।
ਇੱਕ ਵਾਰ ਫ਼ਿਰ ਕੰਮ ਦੀ ਰਾਜਨੀਤੀ ‘ਤੇ ਮੋਹਰ ਲਾਉਣ ਲਈ ਲੁਧਿਆਣਾ ਪੱਛਮੀ ਵਾਸੀਆਂ ਦਾ ਧੰਨਵਾਦ! pic.twitter.com/5ZleQ6nicn
— AAP Punjab (@AAPPunjab) June 23, 2025
ਇਹ ਵੀ ਪੜ੍ਹੋ
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਵਰਕਰਾਂ ਦੇ ਨਾਲ ਸਰਟੀਫਿਕੇਟ ਹਾਸਿਲ ਕਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਲ੍ਹ ਪੁੱਜੇ। ਜਿਥੇ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।
ਰਾਜ ਸਭਾ ਜਾਣ ਦੀਆਂ ਅਟਕਲਾਂ ਦਾ ਦਿੱਤਾ ਜਵਾਬ
ਲੁਧਿਆਣਾ ਜਿੱਤ ਤੋਂ ਬਾਅਦ ਅਰਿਵੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਪ ਸਰਕਾਰ ਦੇ ਕੰਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੇ ਕੰਮ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ, ਇਹ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਆਪ ਸਰਕਾਰ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ।
ਕੇਜਰੀਵਾਲ ਨੇ ਰਾਜ ਸਭਾ ਨਾਲ ਸਬੰਧਤ ਅਟਕਲਾਂ ਤੇ ਵੀ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਂ ਇਹ ਸਪੱਸ਼ਟ ਕਰ ਦੇਵਾਂ ਕਿ ਮੈਂ ਰਾਜ ਸਭਾ ਨਹੀਂ ਜਾ ਰਿਹਾ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਇਹ ਫੈਸਲਾ ਕਰੇਗੀ ਕਿ ਸੀਟ ਤੇ ਕੌਣ ਚੋਣ ਲੜੇਗਾ।