AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

CM ਮਾਨ ਵੱਲੋਂ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ, ਨੀਦਰਲੈਂਡ ਤੇ ਫਿਨਲੈਂਡ ਦੇ ਸਫਲ ਦੌਰੇ ਦੀਆਂ ਪ੍ਰਾਪਤੀਆਂ ਕੀਤੀਆਂ ਸਾਂਝੀਆਂ

ਅੱਜ ਚੰਡੀਗੜ੍ਹ ਵਿਖੇ ਮੀਡੀਆ ਦੇ ਸਾਥੀਆਂ ਨਾਲ ਨੀਦਰਲੈਂਡ ਅਤੇ ਫਿਨਲੈਂਡ ਦੇ ਸਫਲ ਦੌਰੇ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਵਿਦੇਸ਼ੀ ਨਿਵੇਸ਼, ਉੱਨਤ ਤਕਨਾਲੋਜੀ ਅਤੇ ਸਿੱਖਿਆ ਦੇ ਖੇਤਰ ਵਿੱਚ ਸਹਿਯੋਗ ਵਧਾਉਣਾ ਸੀ।

CM ਮਾਨ ਵੱਲੋਂ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ, ਨੀਦਰਲੈਂਡ ਤੇ ਫਿਨਲੈਂਡ ਦੇ ਸਫਲ ਦੌਰੇ ਦੀਆਂ ਪ੍ਰਾਪਤੀਆਂ ਕੀਤੀਆਂ ਸਾਂਝੀਆਂ
amanpreet-kaur
| Updated On: 28 Apr 2026 17:59 PM IST
Share

ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੇ ਸਾਥੀਆਂ ਨਾਲ ਨੀਦਰਲੈਂਡ ਅਤੇ ਫਿਨਲੈਂਡ ਦੇ ਸਫਲ ਦੌਰੇ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਇਸ ਦੌਰੇ ਨਾਲ ਪੰਜਾਬ ਦੇ ਖ਼ੇਤੀਬਾੜੀ, ਉਦਯੋਗਿਕ ਅਤੇ ਵਿਦਿਅਕ ਖੇਤਰ ਨੂੰ ਵੱਡੀਆਂ ਸੌਗਾਤਾਂ ਮਿਲਣ ਜਾ ਰਹੀਆਂ ਹਨ। ਸਾਡਾ ਮੁੱਖ ਟੀਚਾ ਪੰਜਾਬ ਨੂੰ ਗਲੋਬਲ ਸਪਲਾਈ ਚੇਨ ਨਾਲ ਜੋੜਨਾ ਅਤੇ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਲਿਆ ਕੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ।

ਇਸ ਦੌਰੇ ਦੌਰਾਨ ਹੋਏ ਅਹਿਮ ਫੈਸਲਿਆਂ ਤਹਿਤ ਪੰਜਾਬ ਵਿੱਚ ਨਵੀਂ ਸੈਮੀਕੰਡਕਟਰ ਰਿਸਰਚ ਲੈਬ ਬਣੇਗੀ। ਜਿਸ ਨਾਲ ਮੋਹਾਲੀ ਨੂੰ ਇੱਕ ਵੱਡੇ ‘IT ਹੱਬ’ ਵਜੋਂ ਵਿਕਸਿਤ ਕੀਤਾ ਜਾਵੇਗਾ। ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕਦਿਆਂ ਸਾਡੇ ਅਧਿਆਪਕ ਵਿਸ਼ਵ-ਪੱਧਰੀ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

PAU ਨਾਲ ਮਿਲ ਕੇ ਆਧੁਨਿਕ ਖੇਤੀ ਮਾਡਲ ਅਪਣਾਏ ਜਾਣਗੇ

ਇਸ ਦੇ ਨਾਲ ਹੀ ਡਚ ਹਾਕੀ ਦੇ ਮਹਾਨ ਖਿਡਾਰੀ ਸਲਾਹਕਾਰ ਵਜੋਂ ਸਾਡੇ ਨੌਜਵਾਨਾਂ ਦੀ ਅਗਵਾਈ ਕਰਨਗੇ। ਖੇਤੀਬਾੜੀ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਉਣ ਲਈ ਬਾਗ਼ਬਾਨੀ ਅਤੇ ਫਸਲੀ ਵਿਭਿੰਨਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਜਿਸ ਲਈ PAU ਨਾਲ ਮਿਲ ਕੇ ਆਧੁਨਿਕ ਖੇਤੀ ਮਾਡਲ ਅਪਣਾਏ ਜਾਣਗੇ। ਫਲੋਰੀਕਲਚਰ ਅਤੇ ਨਵੀਂਆਂ ਤਕਨੀਕਾਂ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਸਾਡੀ ਤਰਜੀਹ ਹੈ। ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਨੂੰ ਵਿਸ਼ਵ ਪੱਧਰ ‘ਤੇ ‘ਨੰਬਰ ਵਨ’ ਬਣਾਉਣ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਫਿਨਲੈਂਡ ਵਿੱਚ ਪੰਜਾਬੀਆਂ ਦੀਆਂ ਉਪਲੱਬਧੀਆਂ

ਫਿਨਲੈਂਡ ਵਿੱਚ ਪੰਜਾਬ ਦੀਆਂ ਉਪਲੱਬਧੀਆਂ ਬਾਰੇ ਸੀਐਮ ਮਾਨ ਨੇ ਕਿਹਾ ਕਿ ਫਿਨਲੈਂਡ ਦੀ ਹਾਕੀ ਟੀਮ ਵਿੱਚ ਪੰਜ ਖਿਡਾਰੀ ਪੰਜਾਬੀ ਹਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਫਿਨਲੈਂਡ ਵਿੱਚ ਪੰਜਾਬੀਆਂ ਵੱਲੋਂ ਜਿੱਤਿਆ ਹੋਇਆ ਮੈਡਲ ਮੈਨੂੰ ਦੇ ਕੇ ਸਨਮਾਨਿਤ ਕੀਤੀ ਗਿਆ।

Follow Us
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...