ਸੀਐੱਮ ਮਾਨ ਸਿਵਿਲ ਸਕੱਤਰੇਤ ‘ਚ ਕਰਨਗੇ ਮੀਟਿੰਗ, ਵਿਦਿਆਰਥੀਆਂ ਨੂੰ ਮੁਫਤ ਬੱਸ ਸੇਵਾ ਦੇਣ ‘ਤੇ ਹੋਵੇਗਾ ਵਿਚਾਰ, ਬ੍ਰਿਟਿਸ਼ ਕੌਂਸ਼ਲ ਦਾ ਵਫਦ ਵੀ ਬੈਠਕ ਲਈ ਪਹੁੰਚੇਗਾ
ਪੰਜਾਬ ਦੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਕਰਨ ਦੇ ਲਈ ਸੀਐੱਮ ਮਾਨ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਅਤੇ ਅਫਸਰਾਂ ਨਾਲ ਸਿਵਿਲ ਸਕੱਤਰੇਤ ਵਿਖੇ ਮੀਟਿੰਗ ਕਰਨਗੇ। ਇਹ ਮੀਟਿੰਗ 11 ਵਜੇ ਤੋਂ ਦੁਪਿਹਰ ਦੋ ਵਜੇ ਤੱਕ ਚੱਲੇਗੀ। ਮੀਟਿੰਗ ਦਾ ਮੁੱਖ ਮੁੱਦਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਹੈ।
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਸਬੰਧਤ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 2 ਵਜੇ ਤੱਕ ਚੱਲੇਗੀ। ਅੱਜ ਮੀਟਿੰਗ ਦਾ ਮੁੱਖ ਮੁੱਦਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਹੈ।
ਸੀਐਮ (CM) ਮਾਨ ਮੁਫ਼ਤ ਬੱਸ ਸੇਵਾ ਦੀ ਰੂਪ-ਰੇਖਾ ਬਾਰੇ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ। ਇਸ ਤੋਂ ਇਲਾਵਾ ਪੀਯੂ ਵਿੱਚ ਹੋਸਟਲ ਬਣਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨ ਲਈ ਬ੍ਰਿਟਿਸ਼ ਕੌਂਸਲ ਦਾ ਵਫ਼ਦ ਵੀ ਪਹੁੰਚੇਗਾ। ਇਸ ਤੋਂ ਬਾਅਦ, ਵਫ਼ਦ ਦੁਆਰਾ ਇੱਕ ਸਮਝੌਤੇ ‘ਤੇ ਦਸਤਖਤ ਕੀਤੇ ਜਾ ਸਕਦੇ ਹਨ।
ਇਸ ਸਮਝੌਤੇ ਅਨੁਸਾਰ ਪੰਜਾਬ ਦੀਆਂ ਉੱਚ ਸਿੱਖਿਆ ਵਾਲੀਆਂ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ (English language) ਦੀ ਬਿਹਤਰ ਸਿਖਲਾਈ ਦਿੱਤੀ ਜਾਣੀ ਹੈ, ਤਾਂ ਜੋ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਬਿਹਤਰ ਗਿਆਨ ਦੇ ਸਕਣ।
ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਿਸਾਲ ਵਜੋਂ ਪੇਸ਼ ਕਰਨ ਲਈ ਯਤਨਸ਼ੀਲ ਹੈ। ਸਿੱਖਿਆ ਦੇ ਖੇਤਰ ਵਿੱਚ ਸੂਬੇ ਵਿੱਚ ਨਾਮਵਰ ਸਕੂਲ ਖੋਲ੍ਹੇ ਜਾ ਰਹੇ ਹਨ। ਬੱਚਿਆਂ ਦੀ ਵਿਦੇਸ਼ਾਂ ਵਿੱਚ ਵੱਸਣ ਦੀ ਸੋਚ ਕਾਰਨ ਸੂਬਾ ਸਰਕਾਰ ਵੀ ਸਕੂਲੀ ਪਾਠਕ੍ਰਮ ਵਿੱਚ ਆਈਲੈਟਸ ਨੂੰ ਵਿਸ਼ੇ ਵਜੋਂ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ