ਲੁਧਿਆਣਾ ਪਹੁੰਚੇ CM ਮਾਨ: ਟਾਟਾ ਸਟੀਲ ਪਲਾਂਟ ਦਾ ਰੱਖ ਰਹੇ ਨੀਂਹ ਪੱਥਰ, LIVE VIDEO

Updated On: 

20 Oct 2023 12:22 PM

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਹਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਪਲਾਂਟ ਲਾਉਣ ਲਈ ਅਪੀਲ ਕਰ ਰਹੇ ਹਨੇ ਤੇ ਹੁਣ ਲੁਧਿਆਣਾ ਵਿੱਚ ਸੀਐੱਮ ਵੱਲੋਂ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਨਾਲ ਕਰੀਬ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਲੁਧਿਆਣਾ ਦੇ ਧੁਨਾਨਸੁ ਵਿਖੇ ਇਹ ਟਾਟਾ ਸਟੀਲ ਦਾ ਪਲਾਂਟ ਲੱਗੇਗਾ।

ਲੁਧਿਆਣਾ ਪਹੁੰਚੇ CM ਮਾਨ: ਟਾਟਾ ਸਟੀਲ ਪਲਾਂਟ ਦਾ ਰੱਖ ਰਹੇ ਨੀਂਹ ਪੱਥਰ, LIVE VIDEO
Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ ਧਨਾਨਸੂ ਵਿੱਚ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ। ਇਸ ਪਲਾਂਟ ਦੇ ਖੁੱਲ੍ਹਣ ਨਾਲ ਕਰੀਬ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰਾਜ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਦਾ ਬਹੁਤ ਫਾਇਦਾ ਹੋਵੇਗਾ, ਕਿਉਂਕਿ ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਸੀਐਮ ਮਾਨ ਨੇ ਕਿਹਾ ਸੀ ਕਿ ਟਾਟਾ ਗਰੁੱਪ (Tata Group) ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੇ ਹਾਈਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੁਧਿਆਣਾ ਵਿੱਚ ਇੱਕ ਸਟੀਲ ਪਲਾਂਟ ਸਥਾਪਿਤ ਕਰੇਗਾ।

ਇਲੈਕਟ੍ਰਿਕ ਆਰਕ ਫਰਨੇਸਾਂ ‘ਤੇ ਆਧਾਰਿਤ ਇਹ ਪਲਾਂਟ 0.75 ਐਮਟੀਪੀਏ ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਪ੍ਰਤੀਸ਼ਤ ਸਕ੍ਰੈਪ ਹੋਵੇਗਾ। ਇਹ ਪਲਾਂਟ ਪੀ.ਐਸ.ਆਈ.ਈ.ਸੀ. ਦੁਆਰਾ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।