AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

2027 ਪੰਜਾਬ ਚੋਣਾਂ ‘ਚ BJP-ਕਾਂਗਰਸ ਦੀਆਂ ਕਿੰਨੀਆਂ ਸੀਟਾਂ? CM ਮਾਨ ਨੇ ਦਿੱਤੇ ਲਿਖਤੀ ਅੰਕੜੇ, AAP ਦੀ ਹੋਵੇਗੀ ਸ਼ਾਨਦਾਰ ਜਿੱਤ

ਮੁੱਖ ਮੰਤਰੀ ਭਗਵੰਤ ਮਾਨ ਤੋਂ ਜਦੋਂ ਪੁੱਛਿਆ ਗਿਆ ਕਿ ਕੀ ਬੰਗਾਲ ਵਿੱਚ ਜਿੱਤ ਤੋਂ ਬਾਅਦ ਭਾਜਪਾ ਪੰਜਾਬ ਬਾਰੇ ਜਿੱਤ ਦਾ ਭਰੋਸਾ ਰੱਖਦੀ ਹੈ, ਤਾਂ ਉਨ੍ਹਾਂ ਨੇ ਇੱਕ ਕਾਗਜ਼ ਚੁੱਕਿਆ ਅਤੇ ਉਸ 'ਤੇ ਲਿਖਿਆ ਕਿ ਭਾਜਪਾ 2027 ਵਿੱਚ ਸਿਰਫ਼ ਇੱਕ ਜਾਂ ਦੋ ਸੀਟਾਂ ਹੀ ਜਿੱਤੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਜੋ ਇੱਕ ਜਾਂ ਦੋ ਸੀਟਾਂ ਜਿੱਤੇਗੀ ਉਹ ਪਠਾਨਕੋਟ ਵਾਲੇ ਪਾਸੇ ਦੀਆਂ ਹੀ ਹੋਣਗੀਆਂ।

2027 ਪੰਜਾਬ ਚੋਣਾਂ 'ਚ BJP-ਕਾਂਗਰਸ ਦੀਆਂ ਕਿੰਨੀਆਂ ਸੀਟਾਂ? CM ਮਾਨ ਨੇ ਦਿੱਤੇ ਲਿਖਤੀ ਅੰਕੜੇ, AAP ਦੀ ਹੋਵੇਗੀ ਸ਼ਾਨਦਾਰ ਜਿੱਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ
tv9-punjabi
| Published: 25 May 2026 21:19 PM IST
Share

ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ। ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਨੀਤੀ ਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇੰਟਰਵਿਊ ਦੌਰਾਨ, ਉਨ੍ਹਾਂ ਨੇ ਇੱਕ ਕਾਗਜ਼ ਦੇ ਟੁਕੜੇ ‘ਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਰੇਕ ਪਾਰਟੀ ਕਿੰਨੀਆਂ ਸੀਟਾਂ ਜਿੱਤੇਗੀ, ਇਸ ਬਾਰੇ ਅੰਕੜੇ ਲਿਖੇ।

ਮੁੱਖ ਮੰਤਰੀ ਭਗਵੰਤ ਮਾਨ ਤੋਂ ਜਦੋਂ ਪੁੱਛਿਆ ਗਿਆ ਕਿ ਕੀ ਬੰਗਾਲ ਵਿੱਚ ਜਿੱਤ ਤੋਂ ਬਾਅਦ ਭਾਜਪਾ ਪੰਜਾਬ ਬਾਰੇ ਜਿੱਤ ਦਾ ਭਰੋਸਾ ਰੱਖਦੀ ਹੈ, ਤਾਂ ਉਨ੍ਹਾਂ ਨੇ ਇੱਕ ਕਾਗਜ਼ ਚੁੱਕਿਆ ਅਤੇ ਉਸ ‘ਤੇ ਲਿਖਿਆ ਕਿ ਭਾਜਪਾ 2027 ਵਿੱਚ ਸਿਰਫ਼ ਇੱਕ ਜਾਂ ਦੋ ਸੀਟਾਂ ਹੀ ਜਿੱਤੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਜੋ ਇੱਕ ਜਾਂ ਦੋ ਸੀਟਾਂ ਜਿੱਤੇਗੀ ਉਹ ਪਠਾਨਕੋਟ ਵਾਲੇ ਪਾਸੇ ਦੀਆਂ ਹੀ ਹੋਣਗੀਆਂ।

BJP-ਕਾਂਗਰਸ ਦੀਆਂ ਕਿੰਨੀਆਂ ਸੀਟਾਂ?

ਜਦੋਂ ਬਾਕੀ ਪਾਰਟੀਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਲਿਖਿਆ ਕਿ ਕਾਂਗਰਸ ਨੂੰ 1 ਤੋਂ 9 ਸੀਟਾਂ ਮਿਲਣਗੀਆਂ ਅਤੇ ਅਕਾਲੀ ਦਲ ਨੂੰ 00। ਉਨ੍ਹਾਂ ਨੇ ਇਸ ਦਸਤਾਵੇਜ਼ ‘ਤੇ ਦਸਤਖ਼ਤ ਕੀਤੇ ਅਤੇ ਕਿਹਾ ਕਿ ਇਸ ‘ਤੇ ਚੋਣ ਨਤੀਜਿਆਂ ਤੋਂ ਬਾਅਦ ਚਰਚਾ ਕੀਤੀ ਜਾਵੇਗੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਮ ਆਦਮੀ ਪਾਰਟੀ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ, ਤਾਂ ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਨੂੰ ਜਾਣਗੀਆਂ।

ਬੀਜੇਪੀ ਹਮੇਸ਼ਾ ਪੰਜਾਬ ਵਿਰੋਧੀ- ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਜੇਪੀ ਹਮੇਸ਼ਾ ਹੀ ਪੰਜਾਬ ਵਿਰੋਧੀ ਰਹੀ ਹੈ। ਉਹ ਕਦੇ ਚੰਡੀਗੜ੍ਹ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ। ਕਦੇ ਭਾਖੜਾ-ਨੰਗਲ ਦੇ ਪਾਣੀ ਹਰਿਆਣਾ ਨੂੰ ਦੇਣ ਦੀ ਗੱਲ ਕਰਦੇ ਹਨ। ਕਦੇ ਕਹਿੰਦੇ ਹਨ ਕਿ ਪੰਜਾਬ ਯੂਨੀਵਰਸਿਟੀ ਸਾਡੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਜਨਤਾ ਵਿਚਕਾਰ ਨਹੀਂ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਵਿਚਕਾਰ ਜਾ ਕੇ ਦੇਖੋ, ਪਿੰਡਾ ਵਿਚਕਾਰ ਜਾ ਕੇ ਦੇਖੋ ਕੀ ਮਾਹੌਲ ਹੈ।

ਸੀਐਮ ਮਾਨ ਨੇ ਕਿਹਾ ਕਿ ਬੀਜੇਪੀ ਜਿਥੇ ਚੋਣ ਲੜਦੀ ਹੈ, ਉੱਥੇ ਹਿੰਸਾ ਭੜਕਾਉਂਦੀ ਹੈ ਅਤੇ ਫਿਰਕੂ ਦੰਗੇ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦਾ ਰਿਕਾਰਡ ਹੈ ਕਿ ਦੰਗੇ ਕਰਵਾ ਕੇ ਪੋਲਰਾਈਜੇਸ਼ਨ ਕਰਦੇ ਹਨ। ਪੰਜਾਬ ਦੀ ਮਿੱਟੀ ਉਪਜਾਊ ਹੈ। ਇੱਥੇ ਹਰ ਕਿਸੇ ਦਾ ਬੀਜ ਉੱਗਦਾ ਹੈ ਪਰ ਨਫ਼ਰਤ ਦਾ ਬੀਜ ਨਹੀਂ ਉੱਗਦਾ।

2027 ‘ਚ ਪੰਜਾਬ ਸਾਡਾ ਦਿਲ ਨਹੀਂ ਤੋੜੇਗਾ- ਸੀਐਮ

CM ਮਾਨ ਨੇ ਦਾਅਵਾ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਜੋ ਕੰਮ ਕੀਤੇ ਹਨ, ਪੰਜਾਬ ਦੇ ਲੋਕ ਉਸ ਤੋਂ ਬਹੁਤ ਖੁਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਚੰਗਾ ਇਲਾਜ ਮਿਲ ਰਿਹਾ ਹੈ। ਬਿਜਲੀ-ਪਾਣੀ ਫ੍ਰੀ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਸੀਐਮ ਮਾਨ ਨੇ ਕਿਹਾ ਕਿ ਸਾਨੂੰ ਉਮੀਦ ਹੈ ਪੰਜਾਬ ਸਾਡ ਦਿਲ ਨਹੀਂ ਤੋੜੇਗਾ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...