Bhagwant Maan ਨੇ ਕੇਂਦਰ ਤੋਂ ਮੰਗੀ ਪੰਜਾਬ ਲਈ 1000 ਮੈਗਾਵਾਟ ਬਿਜਲੀ, ਮਾਨਸੂਨ ਦੀ ਦੇਰੀ ਦੱਸਿਆ ਕਾਰਨ
ਕੇਂਦਰੀ ਬਿਜਲੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੀਐੱਮ ਮਾਨ ਨੇ ਕੇਂਦਰੀ ਪੂਲ ਚੋਂ ਪੰਜਾਬ ਨੂੰ 1000 ਹਜ਼ਾਰ ਬਿਜਲੀ ਦੇਣ ਦੀ ਅਪੀਲ ਕੀਤੀ ਤਾਂ ਜੋ ਕਿਸਾਨ ਅਰਾਮ ਨਾਲ ਝੋਨਾ ਲਗਾ ਸਕਣ। ਪੰਜਾਬ ਵਿੱਚ 10 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ।
ਪੰਜਾਬ ਨਿਊਜ। ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸੀਜਨ 10 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਤੇ ਉੱਧਰ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ (Chief Minister) ਨੂੰ ਜਾਣਕਾਰੀ ਦਿੱਤੀ ਕਿ ਇਸ ਵਾਰੀ ਸੂਬੇ ਵਿੱਚ ਬਰਸਾਤ ਘੱਟ ਹੋਣ ਦੇ ਆਸਾਰ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਕੇਂਦਰੀ ਬਿਜਲੀ ਮੰਤਰੀ ਨੂੰ ਇੱਕ ਪੱਤਰ ਲਿਖਿਆ ਹੈ।
ਪੱਤਰ ਵਿੱਚ ਸੀਐੱਮ ਭਗਵੰਤ ਮਾਨ (Bhagwant Maan) ਨੇ ਕੇਂਦਰੀ ਪੂਲ ਤੋਂ ਪੰਜਾਬ ਨੂੰ 1000 ਮੈਗਾਵਾਟ ਬਿਜਲੀ ਦੇਣ ਦੀ ਮੰਗ ਕੀਤੀ ਹੈ। ਇਹ ਬਿਜਲੀ 15 ਜੂਨ ਤੋਂ 15 ਅਕਤੂਬਰ ਤੱਕ ਦਣ ਦੀ ਮੰਗ ਕੀਤੀ ਹੈ। ਹਾਲਾਂਕਿ ਹਾਲਾਂਕਿ ਪੰਜਾਬ ਸਰਕਾਰ ਝੋਨੇ ਦੇ ਸੀਜਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰਨ ਦੇ ਦਾਅਵੇ ਕਰ ਰਹੀ ਹੈ। ਮਾਨ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਤੇ ਕਿਸਾਨਾਂ ਨੂੰ ਝੋਨਾ ਲਾਉਣ ਵਿੱਚ ਬਿਜਲੀ ਦੀ ਕਮੀ ਨਾ ਆਵੇ ਜਿਸ ਕਾਰਨ ਕੇਂਦਰ ਤੋਂ ਬਿਜਲੀ ਦੇਣ ਦੀ ਮੰਗ ਕੀਤੀ ਹੈ।
ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਝੋਨੇ ਦੀ ਬਿਜਾਈ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਵਾਲੇ ਖੇਤਰਾਂ ਵਿੱਚ ਖੇਤਾਂ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋ ਜਾਵੇਗੀ, ਜਿਸ ਲਈ ਨਿਰੰਤਰ ਬਿਜਲੀ ਸਪਲਾਈ (Power Supply) ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ਼੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐੱਸ. ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
‘ਦਿੱਤੀ ਜਾਵੇਗੀ ਨਿਰਵਿਘਨ ਬਿਜਲੀ’
ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹੇ ਰੂਪਨਗਰ, ਐੱਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ 19 ਜੂਨ ਤੋਂ ਝੋਨੇ ਦੀ ਲਵਾਈ ਨੂੰ ਯਕੀਨੀ ਬਣਾਉਣਗੇ ਜਦਕਿ ਬਾਕੀ 9 ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨਾ ਲਾਇਆ ਜਾਵੇਗਾ। 21 ਜੂਨ ਤੋਂ ਬਿਜਾਈ ਸ਼ੁਰੂ ਹੋਵੇਗੀ, ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਅਪੀਲ
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਕੀਮਤੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਲਈ ਬਿਜਲੀ ਸਪਲਾਈ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੜਾਅਵਾਰ ਝੋਨੇ ਦੀ ਬਿਜਾਈ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋਂ ਸਮੱਸਿਆ ਘੱਟ ਤੋਂ ਘੱਟ ਹੋ ਸਕੇ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ