CM ਭਗਵੰਤ ਮਾਨ ਨੇ ਦਿੱਤਾ 50000 ਕਰੋੜ ਦੇ ਕਰਜ਼ੇ ਦਾ ਹਿਸਾਬ, ਰਾਜਪਾਲ ਪੁਰੋਹਿਤ ਨੂੰ ਭੇਜਿਆ ਜਵਾਬ
CM Maan Reply to Governor: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਮਾਮਲੇ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਜਵਾਬ ਭੇਜ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਨੇ 50 ਹਜ਼ਾਰ ਕਰੋੜ ਦਾ ਨਹੀਂ ਸਗੋਂ 47 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਇਸ ਦੌਰਾਨ ਮਾਨ ਨੇ ਰਾਜਪਾਲ ਨੂੰ ਵੀ ਸਿੱਧੇ ਹੱਥੀਂ ਲਿਆ।
ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਅਤੇ ਮੁੱਖ ਮੰਤਰੀ ਭਗਵੰਤ (CM Bhagwant Mann) ਮਾਨ ਵਿੱਚ ਟਕਰਾਅ ਚੱਲ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਹੁਣ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਮੁੱਦੇ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਜਵਾਬ ਭੇਜਿਆ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 50 ਹਜ਼ਾਰ ਕਰੋੜ ਦਾ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 27 ਹਜ਼ਾਰ ਕਰੋੜ ਰੁਪਏ ਪਿਛਲੀਆਂ ਸਰਕਾਰਾਂ ਦੌਰਾਨ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ ਹਨ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵੱਲੋਂ 50,000 ਕਰੋੜ ਰੁਪਏ ਦੇ ਕਰਜ਼ੇ ਸਬੰਧੀ ਮੰਗੀ ਗਈ ਜਾਣਕਾਰੀ ਦਾ ਜਵਾਬ ਦੇ ਦਿੱਤਾ ਹੈ। ਪਰ ਸਵਾਲ ਇਹ ਹੈ ਕਿ ਇਸੇ ਰਾਜਪਾਲ ਨੇ ਪਿਛਲੀਆਂ ਸਰਕਾਰਾਂ ਤੋਂ ਕੋਈ ਜਵਾਬ ਨਹੀਂ ਮੰਗਿਆ, ਜੋ 3 ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਿਰ ਤੇ ਛੱਡ ਕੇ ਗਏ ਹਨ।
ਰਾਜਪਾਲ ਨੇ ਪੁਰਾਣੀਆਂ ਸਰਕਾਰਾਂ ਨੂੰ ਨਹੀਂ ਪੁੱਛੇ ਸਵਾਲ -CM ਮਾਨ
ਸੀਐਮਮਾਨ ਨੇ ਕਿਹਾ ਕਿ ਰਾਜਪਾਲ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਅਤੇ ਸਰਕਾਰੀ ਖਜ਼ਾਨੇ ਦੀ ਵਰਤੋਂ ਕਰਨ ਵਾਲੀਆਂ ਸਰਕਾਰਾਂ ਤੋਂ ਕੋਈ ਜਵਾਬ ਨਹੀਂ ਮੰਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਬਿਜਲੀ ਸਬਸਿਡੀ, ਸਰਕਾਰੀ ਸਕੀਮਾਂ ਅਤੇ ਹੋਰ ਸਰਕਾਰੀ ਸਹੂਲਤਾਂ ਲਈ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਦਾ ਪੂਰਾ ਹਿਸਾਬ-ਕਿਤਾਬ ਪੇਸ਼ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਅਸੀਂ ਕਿਸਾਨਾਂ ਨੂੰ ਨਵੀਂ ਤਕਨੀਕ ਰਾਹੀਂ ਪਰਾਲੀ ਨੂੰ ਨੇਪਰੇ ਚਾੜਣ ਦਾ ਹੱਲ ਕਰਨ ਲਈ ਲਗਾਤਾਰ ਪ੍ਰੇਰਿਤ ਕਰ ਰਹੇ ਹਾਂ। ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਪਰਾਲੀ ਦਾ ਹੱਲ ਕਰ ਸਕਣ।
ਇਹ ਵੀ ਪੜ੍ਹੋ
ਪਿਛਲੀਆਂ ਸਰਕਾਰਾਂ ਸਮੇਂ CCL ਬਹੁਤ ਦੇਰ ਬਾਅਦ ਜਾਰੀ ਹੁੰਦੀ ਸੀ
ਪਹਿਲੀ ਵਾਰ ਹੋਇਆ ਹੈ ਕਿ ਅਸੀਂ ਕੇਂਦਰ ਸਰਕਾਰ ਤੋਂ ₹42000 ਕਰੋੜ ਚੋਂ ₹37,500 ਕਰੋੜ ਦੀ CCL ਝੋਨੇ ਦੀ ਖਰੀਦ ਲਈ ਲਿਆਉਣ ਵਿੱਚ ਸਫ਼ਲ ਹੋਏ ਹਾਂਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਕਿਸਾਨ ਦੇ ਮੰਡੀ ਚ ਝੋਨਾ ਲਾਹੁਣ ਤੇ ਉਸਦੇ ਘਰ ਜਾਣ ਤੋਂ ਪਹਿਲਾਂ DBT ਰਾਹੀਂ ਪੈਸੇ ਉਸਦੇ pic.twitter.com/sLFr8rpR9x— Bhagwant Mann (@BhagwantMann) October 3, 2023
ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਮਦਦ ਕਰੇ ਕੇਂਦਰ- ਸੀਐਮ
ਮਾਨ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਲਈ ਕੋਈ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਭਾਰਤ-ਵਿਦੇਸ਼, ਇੱਥੋਂ ਤੱਕ ਕਿ ਯੂਕਰੇਨ-ਰੂਸ ਦੇ ਮੁੱਦਿਆਂ ਵਿੱਚ ਦਖ਼ਲ ਦੇ ਸਕਦੀ ਹੈ ਤਾਂ ਪਰਾਲੀ ਸਾਡੇ ਕਿਸਾਨਾਂ ਦਾ ਹੀ ਮਸਲਾ ਹੈ। ਮਾਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਹੱਲ ਕੱਢਣ ਅਤੇ ਬਾਅਦ ਵਿੱਚ ਸਰਕਾਰ ਉਨ੍ਹਾਂ ਨੂੰ ਆਰਥਿਕ ਸਹਾਇਤਾ ਦੇਵੇਗੀ।
ਚੰਡੀਗੜ੍ਹ ਤੋਂ ਮੋਹਿਤ ਮਲਹੋਤਰਾ ਦੀ ਰਿਪੋਰਟ