ਸੀਐੱਮ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ, 5 ਪੈਡਿੰਗ ਬਿੱਲਾਂ 'ਤੇ ਸਾਈਨ ਕਰਨ ਦੀ ਕੀਤੀ ਮੰਗ, ਸੁਪਰੀਮ ਕੋਰਟ ਦਾ ਦਿੱਤਾ ਹਵਾਲਾ | CM Mann wrote a letter to the Governor Know full detail in punjabi Punjabi news - TV9 Punjabi

ਰਾਜਪਾਲ ਪੁਰੋਹਿਤ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਐਕਸ਼ਨ ਮੋਡ ‘ਚ ਆਈ ਮਾਨ ਸਰਕਾਰ, ਪੰਜ ਬਕਾਇਆ ਬਿੱਲ ਯਾਦ ਕਰਵਾਏ

Updated On: 

24 Nov 2023 23:16 PM

ਪੰਜਾਬ ਦੇ ਰਾਜਪਾਲ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜ ਬਕਾਇਆ ਬਿੱਲਾਂ ਨੂੰ ਕਲੀਅਰ ਕਰਨ ਲਈ ਯਾਦ ਕਰਵਾਇਆ ਹੈ। ਦੱਸ ਦੇਈਏ ਕਿ ਰਾਜਪਾਲ ਪੁਰੋਹਿਤ ਨੇ ਸੀਐਮ ਮਾਨ ਵੱਲੋਂ ਭੇਜੇ ਪੱਤਰ ਦੇ ਜਵਾਬ ਵਿੱਚ ਇੱਕ ਹੋਰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਪੱਤਰ ਵਿੱਚ ਦਰਜ ਪੰਜ ਬਿੱਲ ਮੇਰੇ ਵਿਚਾਰ ਅਧੀਨ ਹਨ।

ਰਾਜਪਾਲ ਪੁਰੋਹਿਤ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ  ਐਕਸ਼ਨ ਮੋਡ ਚ ਆਈ ਮਾਨ ਸਰਕਾਰ, ਪੰਜ ਬਕਾਇਆ ਬਿੱਲ ਯਾਦ ਕਰਵਾਏ
Follow Us On

ਪੰਜਾਬ ਨਿਊਜ। ਮੁੱਖ ਮੰਤਰੀ ਮਾਨ ਨੇ ਰਾਜਪਾਲ (Governor) ਨੂੰ ਪੱਤਰ ਲਿਖ ਕੇ ਕਿਹਾ- ਪੰਜਾਬ ਵਿਧਾਨ ਸਭਾ ਵੱਲੋਂ ਪੰਜ ਬਿੱਲ ਪਾਸ ਕੀਤੇ ਗਏ ਹਨ ਜੋ ਤੁਹਾਡੀ ਸਹਿਮਤੀ ਲਈ ਤੁਹਾਡੇ ਕੋਲ ਪੈਂਡਿੰਗ ਹਨ। ਇਨ੍ਹਾਂ ਵਿੱਚੋਂ 4 ਬਿੱਲ 19 ਅਤੇ 20 ਜੂਨ 2023 ਨੂੰ ਹੋਈਆਂ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ।

ਆਪਣੇ ਪਹਿਲੇ ਲੈਟਰ ਵਿੱਚ, ਤੁਸੀਂ ਕਿਹਾ ਸੀ ਕਿ ਜੂਨ 2023 ਵਿੱਚ ਸਪੀਕਰ ਦੁਆਰਾ ਬੁਲਾਈ ਗਈ ਵਿਧਾਨ ਸਭਾ ਦੀਆਂ ਵਿਸ਼ੇਸ਼ ਮੀਟਿੰਗਾਂ ਦੀ ਵੈਧਤਾ ਸ਼ੱਕ ਦੇ ਘੇਰੇ ਵਿੱਚ ਸੀ, ਜੋ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਰੁਕਾਵਟ ਸੀ। 19 ਅਤੇ 20 ਜੂਨ ਅਤੇ 20 ਅਕਤੂਬਰ, 2023 ਨੂੰ ਪੰਜਾਬ ਅਸੈਂਬਲੀ (Punjab Assembly) ਦੀ ਮੀਟਿੰਗ ਨਾਲ ਸਬੰਧਤ ਮੁੱਦੇ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ 10 ਅਕਤੂਬਰ 2023 ਨੂੰ ਅਦਾਲਤ ਵਿੱਚ ਸੁਣਾਏ ਆਪਣੇ ਹੁਕਮਾਂ ਵਿੱਚ ਜਾਇਜ਼ ਮੰਨਿਆ ਹੈ।

ਇਹ ਹਨ ਪੈਡਿੰਗ ਪੰਜ ਬਿੱਲ

  1. ਸਿੱਖ ਗੁਰਦੁਆਰਾ (ਸੋਧ) ਬਿੱਲ, 2023;
  2. ਪੰਜਾਬ ਪੁਲਿਸ (ਸੋਧ) ਬਿੱਲ, 2023;
  3. ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023;
  4. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023; ਅਤੇ
  5. ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022

ਮੁੱਖ ਮੰਤਰੀ ਨੇ ਲੋਕਤੰਤਰ ਦਾ ਹਵਾਲਾ ਦਿੱਤਾ

ਮੁੱਖ ਮੰਤਰੀ ਮਾਨ (Chief Minister mann) ਨੇ ਆਪਣੇ ਪੱਤਰ ਵਿਚ ਮੰਗ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਮਿਤੀ 10 ਅਕਤੂਬਰ 2023 ਦੇ ਹੁਕਮਾਂ ਵਿਚ ਸਪੱਸ਼ਟ ਸੰਵਿਧਾਨਕ ਜ਼ਿੰਮੇਵਾਰੀ ਅਤੇ ਲੋਕਤੰਤਰ ਦੀ ਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਗਿਆ ਹੈ ਕਿ 5 ਬਿੱਲ ਤੁਰੰਤ ਮਨਜ਼ੂਰ ਕੀਤੇ ਜਾਣ | ਇਸ ਦੇ ਨਾਲ ਹੀ ਸੀਐਮ ਮਾਨ ਨੇ 28-29 ਅਕਤੂਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਵੀ ਕੀਤਾ ਹੈ।

ਰਾਜਪਾਲ ਨੇ ਦਿੱਤਾ ਸੀਐੱਮ ਦੇ ਲੈਟਰ ਦਾ ਜਵਾਬ

ਰਾਜਪਾਲ ਨੇ ਸੀਐੱਮ ਵੱਲੋਂ ਲਿਖੇ ਪੱਤਰ ਦਾ ਜਵਾਬ ਦਿੰਦਿਆ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਹੈਲਦੀ ਚਰਚਾ ਹੋਵੇਗੀ ਤੇ ਪਹਿਲਾਂ ਵਾਗ ਕੋਈ ਵੀ ਬਖੇੜਾ ਖੜ੍ਹਾ ਨਹੀਂ ਹੋਵੇਗਾ। ਰਾਜਪਾਲ ਨੇ ਸੀਐੱਮ ਨੂੰ ਕਿਹਾ ਕਿ ਉਨ੍ਹਾਂ ਨੇ ਜਿਹੜੀਆਂ ਸੁਪਰੀਮ ਕੋਰਟ ਵਿੱਚ ਗੱਲਾਂ ਕਹੀਆਂ ਹਨ ਉਹ ਉਨ੍ਹਾਂ ਨੇ ਖਰੇ ਉਤਰਨਗੇ। ਰਾਜਪਾਲ ਨੇ ਕਿਹਾ ਕਿ ਉਹ ਹੁਣ ਸੁਪਰੀਮ ਕੋਰਟ ਵੱਲੋਂ ਜਿਹੜੇ ਨਿਰਦੇਸ਼ ਦਿੱਤੇ ਹਨ ਉਹ ਉਸਤੇ ਕੰਮ ਕਰਨਗੇ।

Exit mobile version