AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

CM on Jobs: ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ, ‘ਆਪ’ ਨੇ ਨੌਕਰੀਆਂ ਦੇ ਕੇ ਆਤਮ ਨਿਰਭਰ ਬਣਾਇਆ

Punjab News: ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 11 ਮਹੀਨਿਆਂ ਦੌਰਾਨ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪਤਾ ਚੱਲਦਾ ਹੈ ਕਿ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸਰਕਾਰ ਕਿੰਨੀ ਸੰਜੀਦਾ ਹੈ।

CM on Jobs: ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ, 'ਆਪ' ਨੇ ਨੌਕਰੀਆਂ ਦੇ ਕੇ ਆਤਮ ਨਿਰਭਰ ਬਣਾਇਆ
ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ, ‘ਆਪ’ ਨੇ ਨੌਕਰੀਆਂ ਦੇ ਕੇ ਆਤਮ ਨਿਰਭਰ ਬਣਾਇਆ। CM on 26797 jobs, question on previous govt
tv9-punjabi
| Published: 28 Feb 2023 15:30 PM IST
Share
ਪੰਜਾਬ ਨਿਊਜ : ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26,797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ।

‘ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਸਮੁੱਚੀ ਭਰਤੀ ਪ੍ਰਕਿਰਿਆ’

ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਤੋਂ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।

ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਮੰਤਵ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕੋ-ਇਕ ਮੰਤਵ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਟੀਚੇ ਦੀ ਪੂਰਤੀ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਭਵਿੱਖਮੁਖੀ ਯੋਜਨਾ ਬਣਾ ਰਹੀ ਹੈ।

ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ਉਤੇ ਕੰਮ ਕਰਦੇ 14 ਹਜ਼ਾਰ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਹੈ ਕਿ ਪੰਜਾਬ ਪੁਲਿਸ ਨੇ 2100 ਆਸਾਮੀਆਂ ਦੀ ਭਰਤੀ ਕੱਢੀ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਚਾਰ ਸਾਲਾਂ ਦੌਰਾਨ ਸਿਪਾਹੀ ਦੀਆਂ 1800 ਅਤੇ ਸਬ-ਇੰਸਪੈਕਟਰਾਂ 300 ਆਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਨਅਤੀ ਵਿਕਾਸ ਨੂੰ ਤੇਜ਼ ਕਰਨ ਵੱਲ ਵੱਧ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...