CM on Jobs: ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ, ‘ਆਪ’ ਨੇ ਨੌਕਰੀਆਂ ਦੇ ਕੇ ਆਤਮ ਨਿਰਭਰ ਬਣਾਇਆ

Published: 

28 Feb 2023 15:30 PM

Punjab News: ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 11 ਮਹੀਨਿਆਂ ਦੌਰਾਨ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪਤਾ ਚੱਲਦਾ ਹੈ ਕਿ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸਰਕਾਰ ਕਿੰਨੀ ਸੰਜੀਦਾ ਹੈ।

CM on Jobs: ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ, ਆਪ ਨੇ ਨੌਕਰੀਆਂ ਦੇ ਕੇ ਆਤਮ ਨਿਰਭਰ ਬਣਾਇਆ

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ, 'ਆਪ' ਨੇ ਨੌਕਰੀਆਂ ਦੇ ਕੇ ਆਤਮ ਨਿਰਭਰ ਬਣਾਇਆ। CM on 26797 jobs, question on previous govt

Follow Us On

ਪੰਜਾਬ ਨਿਊਜ : ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26,797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ।

‘ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਸਮੁੱਚੀ ਭਰਤੀ ਪ੍ਰਕਿਰਿਆ’

ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਤੋਂ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।

ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਮੰਤਵ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕੋ-ਇਕ ਮੰਤਵ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਟੀਚੇ ਦੀ ਪੂਰਤੀ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਭਵਿੱਖਮੁਖੀ ਯੋਜਨਾ ਬਣਾ ਰਹੀ ਹੈ।

ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ਉਤੇ ਕੰਮ ਕਰਦੇ 14 ਹਜ਼ਾਰ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਹੈ ਕਿ ਪੰਜਾਬ ਪੁਲਿਸ ਨੇ 2100 ਆਸਾਮੀਆਂ ਦੀ ਭਰਤੀ ਕੱਢੀ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਚਾਰ ਸਾਲਾਂ ਦੌਰਾਨ ਸਿਪਾਹੀ ਦੀਆਂ 1800 ਅਤੇ ਸਬ-ਇੰਸਪੈਕਟਰਾਂ 300 ਆਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਨਅਤੀ ਵਿਕਾਸ ਨੂੰ ਤੇਜ਼ ਕਰਨ ਵੱਲ ਵੱਧ ਧਿਆਨ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ