ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Bhagwant Maan ਨੇ ਗਿਣਾਈਆਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ, ਕਿਹਾ- ਪੰਜਾਬ ਨੂੰ ਮਿਲਿਆ 8841 ਕਰੋੜ ਦਾ ਮਾਲੀਆ

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਜੀਐਸਟੀ ਕੁਲੈਕਸ਼ਨ ਵਿੱਚ ਸਭ ਤੋਂ ਮਾੜਾ ਪ੍ਰਦਰਸ਼ਨ ਕਰ ਰਿਹਾ ਸੀ ਪਰ ਹੁਣ 16.6 ਫੀਸਦੀ ਦੇ ਵਾਧੇ ਨਾਲ ਹੁਣ ਜੀਐਸਟੀ ਕੁਲੈਕਸ਼ਨ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਬਣ ਗਿਆ ਹੈ।

Follow Us
tv9-punjabi
| Updated On: 07 Apr 2023 19:33 PM

ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੇ ਵਿੱਤੀ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੀਐਸਪੀਸੀਐਲ (PSPCL) ਦੇ ਸੀਐਮਡੀ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ। ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ ਇਤਿਹਾਸਕ 2,587 ਕਰੋੜ ਰੁਪਏ ਦਾ ਵਾਧਾ ਹਾਸਲ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਵਿੱਤੀ ਘਾਟੇ ਤੋਂ ਇੱਕ ਵਿੱਤੀ ਸਰਪਲੱਸ ਰਾਜ ਵਿੱਚ ਤਬਦੀਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੱਕੀ ਇਮਾਨਦਾਰ ਸਰਕਾਰ ਦੀਆਂ ਨੀਤੀਆਂ ਕਾਰਨ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਬਕਾਰੀ ਵਿਭਾਗ ਦੇ ਮਾਲੀਏ ਵਿੱਚ 2587 ਕਰੋੜ ਰੁਪਏ ਅਤੇ ਟਰਾਂਸਪੋਰਟ ਵਿਭਾਗ ਵਿੱਚ 661 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਮਾਨ ਨੇ ਦੱਸਿਆ ਕਿ ਪੰਜਾਬ ਨੇ 2022-2023 ਦੌਰਾਨ ਸ਼ਰਾਬ ਦੀ ਵਿਕਰੀ ਤੋਂ 8,841.4 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ,ਜਦੋਂ ਕਿ 2021-22 ਵਿੱਤੀ ਸਾਲ ਦੌਰਾਨ 6,254.74 ਕਰੋੜ ਰੁਪਏ ਦੇ ਮਾਲੀਏ ਵਿੱਚ 41.41% ਦਾ ਵਾਧੇ ਦੀ ਗੱਲ੍ਹ ਕਹੀ। ਮਾਨ ਨੇ ਕਿਹਾ 2022-23 ਵਿੱਚ ਸਰਕਾਰ ਦਾ ਜੀਐਸਟੀ ਕਲੈਕਸ਼ਨ 18,126 ਕਰੋੜ ਰੁਪਏ ਰਿਹਾ, ਜੋ ਪਿਛਲੇ ਸਾਲ ਨਾਲੋਂ 16.6% ਵੱਧ ਹੈ।

ਅਗਲੇ ਵਿੱਤੀ ਸਾਲ ਲਈ 9754 ਕਰੋੜ ਰੁਪਏ ਦਾ ਟੀਚਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਮਹੀਨੇ ਦੀ ਦੇਰੀ ਨਾਲ ਆਬਕਾਰੀ ਨੀਤੀ ਲਾਗੂ ਕੀਤੀ ਸੀ ਪਰ ਇਸ ਤੋਂ ਸੂਬੇ ਨੂੰ 8841 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਮਾਲੀਆ ਪਿਛਲੇ ਸਾਲ ਨਾਲੋਂ 2587 ਕਰੋੜ ਰੁਪਏ ਵੱਧ ਹੈ ਜੋ ਕਿ ਕਰੀਬ 41.41 ਫੀਸਦੀ ਵੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਲਈ 9754 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ।

ਪਹਿਲੀ ਵਾਰ ਜ਼ੀਰੋ ਟੈਕਸ ਵਾਲਾ ਬਜਟ ਪੇਸ਼ ਕੀਤਾ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਵਿੱਚ ਜ਼ੀਰੋ ਟੈਕਸ ਵਾਲਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਦੌਰਾਨ 18,126 ਕਰੋੜ ਰੁਪਏ ਦਾ ਜੀਐਸਟੀ ਮਾਲੀਆ ਇਕੱਠਾ ਹੋਇਆ ਹੈ, ਜਦੋਂ ਕਿ ਪਿਛਲੇ ਸਾਲ 15,542 ਕਰੋੜ ਰੁਪਏ ਦੀ ਵਸੂਲੀ ਹੋਈ ਸੀ।

ਬਿਜਲੀ ਉਤਪਾਦਨ ਵਿੱਚ ਬਹੁਪੱਖੀ ਵਿਸਥਾਰ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 504 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਅਜਿਹੇ 134 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ।

ਇਸ ਦੇ ਨਾਲ-ਨਾਲ ਸੀਐੱਮ ਨੇ ਕਿਹਾ ਕਿ 31 ਮਾਰਚ ਤੱਕ ਜਾਇਦਾਦ ਦੇ ਰਜਿਸਟ੍ਰੇਸ਼ਨ ‘ਤੇ ਸਟੈਂਪ ਡਿਊਟੀ ‘ਚ 2.25 ਫੀਸਦੀ ਛੋਟ ਦੇਣ ਨਾਲ ਪੰਜਾਬ ਦਾ ਮਾਲੀਆ ਮਾਰਚ ਮਹੀਨੇ ‘ਚ ਹੀ ਵਧ ਕੇ 78 ਫੀਸਦੀ ਹੋ ਗਿਆ। ਉਸ ਮੁੱਦੇ ਤੇ ਬੀਤੇ ਦਿਨੀਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਸੀ ਕਿ ਮਾਰਚ ਮਹੀਨੇ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ 658.69 ਕਰੋੜ ਰੁਪਏ ਆਏ ਹਨ ਜਦਕਿ ਮਾਰਚ 2022 ਵਿਚ ਇਹ ਆਮਦਨ 369.61 ਕਰੋੜ ਰੁਪਏ ਸੀ।

ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 75 ਫੀਸਦੀ ਤੋਂ ਘੱਟ ਹੁੰਦਾ ਹੈ ਤਾਂ ਪਹਿਲਾਂ 5400 ਰੁਪਏ ਦੇ ਮੁਕਾਬਲੇ ਹੁਣ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜੇਕਰ 75 ਫੀਸਦੀ ਤੋਂ ਵੱਧ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਪਹਿਲਾਂ 12,000 ਰੁਪਏ ਪ੍ਰਤੀ ਏਕੜ ਸੀ। ਏਕੜ ਮੁਆਵਜ਼ਾ ਦੇਵੇਗਾ।

PSPCL ‘ਚ 3,538 ਨਵੀਆਂ ਨੌਕਰੀਆਂ ਦਾ ਐਲਾਨ

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਬਾਵਜੂਦ PSPCL ਦੇ 20 ਹਜ਼ਾਰ ਕਰੋੜ ਦੀ ਸਬਸਿਡੀ ਬਿੱਲ ਨੂੰ ਵੀ ਕਲੀਅਰ ਕੀਤਾ। ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਮੁੱਦੇ ਤੇ ਭਗਵੰਤ ਮਾਨ ਨੇ PSPCL ਵਿੱਚ 3,538 ਨਵੀਆਂ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ‘ਚ ਸਰਕਾਰ ਨੇ ਨੌਜਵਾਨਾਂ ਲਈ 8 ਤੋਂ 10 ਮੁਫ਼ਤ UPSC ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...