ਪੰਜਾਬ ਵਿੱਚ ਸ਼ੀਤ ਲਹਿਰ ਮੁੜ ਆਉਣ ਦਾ ਅੰਦੇਸ਼ਾ
ਪੰਜਾਬ ਵਿੱਚ ਸ਼ੀਤ ਲਹਿਰ ਮੁੜ ਵਾਪਸ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 15 ਜਨਵਰੀ ਤੋਂ ਪੰਜਾਬ ਵਿੱਚ ਮੁੜ ਤੋਂ ਠੰਡ ਵੱਧ ਸਕਦੀ ਹੈ।
ਪੰਜਾਬ ਵਿੱਚ ਸ਼ੀਤ ਲਹਿਰ ਮੁੜ ਵਾਪਸ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 15 ਜਨਵਰੀ ਤੋਂ ਪੰਜਾਬ ਵਿੱਚ ਮੁੜ ਤੋਂ ਠੰਡ ਵੱਧ ਸਕਦੀ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪਾਰਾ ਹੋਰ ਡਿੱਗ ਸਕਦਾ ਹੈ।ਮੌਸਮ ਵਿਭਾਗ ਅਨੁਸਾਰ, ਅੱਜ ਉੱਤਰੀ, ਮੱਧ, ਪੂਰਬੀ, ਪੱਛਮੀ, ਦੱਖਣ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਰਹਿਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਤੋਂ ਕਸ਼ਮੀਰ ਵਿੱਚ ਹੋ ਰਹੀ ਬਰਫ਼ਬਾਰੀ
ਦੂਜੇ ਪਾਸੇ ਦੇਸ਼ ਦੇ ਉੱਤਰੀ ਹਿੱਸੇ ਖਾਸ ਕਰਕੇ ਕਸ਼ਮੀਰ ਵਿੱਚ ਪਿਛਲੇ 24 ਘੰਟਿਆਂ ਤੋਂ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਨਾ ਸਿਰਫ਼ ਜਨਜੀਵਨ ਪ੍ਰਭਾਵਿਤ ਹੋਇਆ ਹੈ, ਸਗੋਂ ਠੰਢ ਵੀ ਵਧ ਗਈ ਹੈ। ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਵੈਸ਼ਨੋ ਦੇਵੀ ਦੀ ਹੈਲੀਕਾਪਟਰ ਸੇਵਾ ਬੰਦ ਕਰ ਦਿੱਤੀ ਗਈ ਹੈ। ਜ਼ਮੀਨ ਖਿਸਕਣ ਕਾਰਨ ਕਈ ਮੁੱਖ ਸੜਕਾਂ ਬੰਦ ਹਨ। ਹਿਮਾਚਲ ਚ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜ ਮਾਰਗਾਂ ਸਮੇਤ 194 ਸੜਕਾਂ ਬੰਦ ਰਹੀਆਂ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਰਾਤ ਨੂੰ ਪਾਰਾ 5 ਡਿਗਰੀ ਤੱਕ ਡਿੱਗ ਸਕਦਾ ਹੈ।