ਕਰਨਲ ਬਾਠ ਦੇ ਪਰਿਵਾਰ ਨੇ ਸੀਐਮ ਮਾਨ ਨਾਲ ਕੀਤੀ ਮੁਲਾਕਾਤ, ਭਰੋਸੇ ਤੋਂ ਬਾਅਦ ਖਤਮ ਕੀਤਾ ਧਰਨਾ

amanpreet-kaur
Published: 

31 Mar 2025 15:16 PM

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ 31 ਮਾਰਚ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਉਨ੍ਹਾਂ ਨੂੰ ਮਿਲਣ ਦੇ ਭਰੋਸੇ ਤੋਂ ਬਾਅਦ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੇ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ ਹੈ।

ਕਰਨਲ ਬਾਠ ਦੇ ਪਰਿਵਾਰ ਨੇ ਸੀਐਮ ਮਾਨ ਨਾਲ ਕੀਤੀ ਮੁਲਾਕਾਤ, ਭਰੋਸੇ ਤੋਂ ਬਾਅਦ ਖਤਮ ਕੀਤਾ ਧਰਨਾ
Follow Us On

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਸੀਐਮ ਮਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਜਸਵਿੰਦਰ ਕੌਰ ਬਾਠ ਸੰਤੁਸ਼ਟ ਨਜ਼ਰ ਆਈ। ਸੀਐਮ ਮਾਨ ਨੇ ਤਾਰੀਫ ਕਰਦੇ ਹੋਇਆ ਕਿਹਾ ਕਿ ਉਨ੍ਹਾਂ ਨੇ ਪੂਰੀ ਗੱਲ੍ਹ ਸੁਣੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਸ਼ਾਮ ਨੂੰ ਅਧਿਕਾਰੀਆਂ ਦੇ ਨਾਲ ਬੈਠਕਰ ਕਰ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਜਾਵੇਗੀ। CM ਮਾਨ ਨੇ ਮੀਟਿੰਗ ਵਿੱਚ ਅਧਿਕਾਰੀਆਂ ਤੋਂ ਕੇਸ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਮੰਗੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਰੀ ਵਿਧਾਨ ਸਭਾ ਸੈਸ਼ਨ ਵਿੱਚ ਉਨ੍ਹਾਂ ਦੇ ਰੁਝੇਵੇਂ ਕਾਰਨ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਾਬਕਾ ਸੈਨਿਕਾਂ ਦੇ ਸਮਰਥਨ ਨਾਲ ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਿਹਾ ਸੀ ਅਤੇ 14 ਮਾਰਚ ਨੂੰ ਪੰਜਾਬ ਪੁਲਿਸ ਦੇ 12 ਮੁਲਾਜ਼ਮਾਂ ਦੁਆਰਾ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਦੀ ਮੰਗ ਕਰ ਰਿਹਾ ਸੀ। ਉਹ ਪਟਿਆਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਨਾਨਕ ਸਿੰਘ ਦੇ ਤਬਾਦਲੇ ਦੀ ਵੀ ਮੰਗ ਕਰ ਰਹੇ ਸਨ।

ਪਰਿਵਾਰ ਅਤੇ ਸਾਬਕਾ ਸੈਨਿਕ ਸ਼ਨੀਵਾਰ ਤੋਂ ਪ੍ਰਦਰਸ਼ਨ ਕਰ ਰਹੇ ਸਨ। ਹਾਲਾਂਕਿ, ਸੋਮਵਾਰ ਨੂੰ ਉਨ੍ਹਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਵਿਚਕਾਰ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਪਰਿਵਾਰ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਮਾਨ ਨੂੰ ਨਿੱਜੀ ਤੌਰ ‘ਤੇ ਮਿਲਣ ਦੀ ਬੇਨਤੀ ਕੀਤੀ।

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਵਿਰੋਧ ਸਥਾਨ ਦਾ ਦੌਰਾ ਕਰਨ ਅਤੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੂੰ ਇੱਕ ਪੱਤਰ ਸੌਂਪਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਰੱਦ ਕਰ ਦਿੱਤਾ ਗਿਆ, ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਮੁੱਖ ਮੰਤਰੀ ਉਨ੍ਹਾਂ ਨੂੰ 31 ਮਾਰਚ ਨੂੰ ਦੁਪਹਿਰ ਵੇਲੇ ਮਿਲਣਗੇ।

ਜਸਵਿੰਦਰ ਕੌਰ ਨੇ ਕਿਹਾ ਕਿ ਉਹ ਆਪਣੇ ਪੁੱਤਰ, ਪਤੀ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਵਾਲੀ ਯੂਨੀਅਨ ਦੇ ਇੱਕ ਪ੍ਰਤੀਨਿਧੀ ਦੇ ਨਾਲ, ਮੁੱਖ ਮੰਤਰੀ ਨੂੰ ਮਿਲਣਗੇ।

“ਜੇਕਰ ਸੀਬੀਆਈ ਜਾਂਚ ਅਤੇ ਐਸਐਸਪੀ ਨਾਨਕ ਸਿੰਘ ਦੇ ਤਬਾਦਲੇ ਦੀਆਂ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਾਂ ਅਸੀਂ ਅਪ੍ਰੈਲ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਮੁੜ ਸ਼ੁਰੂ ਕਰਾਂਗੇ,” ਉਨ੍ਹਾਂ ਨੇ ਕਿਹਾ, “ਸਾਨੂੰ ਪੁਲਿਸ ‘ਤੇ ਭਰੋਸਾ ਨਹੀਂ ਹੈ।” ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਦਾ ਸਰਕਾਰ ਨਾਲ ਮੀਟਿੰਗ ਦੀ ਸਹੂਲਤ ਦੇਣ ਲਈ ਧੰਨਵਾਦ ਵੀ ਕੀਤਾ। ਨਪਰਿਵਾਰ ਦੇ ਸਮਰਥਨ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਪਿਛਲੇ ਹਫ਼ਤੇ, ਕਰਨਲ ਦੇ ਪਰਿਵਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ ਨਾਲ ਮੁਲਾਕਾਤ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।