ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਸੁਣਾਇਆ ਫੈਸਲਾ, ਪਹਿਲਾਂ ਚੰਡੀਗੜ੍ਹ ਪੁਲਿਸ ਕਰ ਰਹੀ ਸੀ ਪੜਤਾਲ
ਭਾਰਤੀ ਸੇਨਾ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਕਰਨਲ ਤੇ ਉਨ੍ਹਾਂ ਦੇ ਬੇਟੇ ਨਾਲ ਮਾਰਚ 'ਚ ਪਟਿਆਲਾ 'ਚ ਕੁੱਟਮਾਰ ਹੋਈ ਸੀ। ਪੰਜਾਬ ਦੇ ਹਰਿਆਣਾ ਹਾਈਕੋਰਟ ਨੇ 16 ਜੁਲਾਈ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹੀ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ ਗਈ ਸੀ, ਪਰ ਅਦਾਲਤ ਨੇ ਮੰਨਿਆ ਕਿ ਪੁਲਿਸ ਮਾਮਲੇ ਦੀ ਨਿਰਪੱਖ ਤੇ ਪ੍ਰਭਾਵੀ ਜਾਂਚ ਕਰਨ ਲਈ ਕਾਮਯਾਬ ਨਹੀਂ ਰਹੀ

ਭਾਰਤੀ ਸੇਨਾ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਕਰਨਲ ਤੇ ਉਨ੍ਹਾਂ ਦੇ ਬੇਟੇ ਨਾਲ ਮਾਰਚ ‘ਚ ਪਟਿਆਲਾ ‘ਚ ਕੁੱਟਮਾਰ ਹੋਈ ਸੀ। ਪੰਜਾਬ ਦੇ ਹਰਿਆਣਾ ਹਾਈਕੋਰਟ ਨੇ 16 ਜੁਲਾਈ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ ਗਈ ਸੀ, ਪਰ ਅਦਾਲਤ ਨੇ ਮੰਨਿਆ ਕਿ ਪੁਲਿਸ ਮਾਮਲੇ ਦੀ ਨਿਰਪੱਖ ਤੇ ਪ੍ਰਭਾਵੀ ਜਾਂਚ ਕਰਨ ਲਈ ਕਾਮਯਾਬ ਨਹੀਂ ਰਹੀ।
ਕਰਨਲ ਦੀ ਪਤਨੀ ਨੇ ਹਾਈਕੋਰਟ ਦੇ ਨਿਰਦੇਸ਼ ਮਿਲਣ ਤੋਂ ਬਾਅਦ ਕਿਹਾ ਕਿ ਇਹ ਫੈਸਲਾ ਰਾਹਤ ਦੇਣ ਵਾਲਾ ਹੈ ਤੇ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। ਜਲਦੀ ਹੀ ਅਦਾਲਤ ਵੱਲੋਂ ਰਸਮੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਜਾਣਗੇ, ਜਿਸ ‘ਚ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀਬੀਆਈ ਕਿੰਨੇ ਸਮੇਂ ਵਿੱਚ ਮਾਮਲੇ ਦੀ ਜਾਂਚ ਪੂਰੀ ਕਰੇਗੀ।
ਪਹਿਲਾਂ ਚੰਡੀਗੜ੍ਹ ਪੁਲਿਸ ਕਰ ਰਹੀ ਸੀ ਜਾਂਚ
ਇਹ ਮਾਮਲਾ ਮਾਰਚ ਮਹੀਨੇ ਦਾ ਹੈ। ਇਸ ਤੋਂ ਬਾਅਦ ਪੰਜਾਬ ਵਿਧਾਨਸਭਾ ‘ਚ ਵੀ ਇਸ ਮਾਮਲੇ ਨੂੰ ਚੁੱਕਿਆ ਗਿਆ ਸੀ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵੀ ਪਹੁੰਚਿਆ। ਇਸ ਦੌਰਾਨ ਕਰਨਲ ਬਾਠ ਦੀ ਪਤਨੀ ਨੇ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ। ਅਦਾਲਤ ਨੇ ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਅਗਸਤ ਮਹੀਨੇ ਤੱਕ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਇੱਕ ਮਹੀਨੇ ਪਹਿਲਾਂ ਦੀ ਕਰਨਲ ਦੀ ਪਤਨੀ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਰੀਆ ਨਾਲ ਮਿਲਣ ਪਹੁੰਚੇ ਸਨ।
ਮਾਰਚ ਮਹੀਨੇ ਦੀ ਹੈ ਘਟਨਾ
ਪਟਿਆਲਾ ‘ਚ 13-14 ਮਾਰਚ ਦੀ ਰਾਤ ਨੂੰ ਆਰਮੀ ਦੇ ਕਰਨਲ ਨਾਲ ਕੁੱਟਮਾਰ ਹੋਈ ਸੀ, ਉਸ ਸਮੇਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਤੋਂ ਬਾਅਦ ਮਾਮਲਾ ਡਿਫੈਂਸ ਮੰਤਰਾਲੇ ਤੇ ਆਰਮੀ ਹੈੱਡਕੁਆਰਟਰ ਪਹੁੰਚਿਆ ਤਾਂ ਪੁਲਿਸ ਨੇ ਐਫਆਈਆਰ ਦਰਜ ਕਰਕੇ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਸੀ। ਚੰਡੀਗੜ੍ਹ ਪੁਲਿਸ ਦੀ ਐਸਆਈਟੀ ਇਸ ਮਾਮਲੇ ‘ਚ ਜਾਂਚ ਕਰ ਰਹੀ ਸੀ। ਐਸਆਈਟੀ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਸੀ। ਘਟਨਾ ਦੇ ਸੀਨ ਨੂੰ ਦੁਆਰਾ ਰੀਕ੍ਰਿਅਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਝ ਲੋਕਾਂ ਦੇ ਬਿਆਨ ਵੀ ਲਏ ਗਏ ਸਨ।