ਰਾਸ਼ਟਰਮੰਡਲ ਸੰਸਦੀ ਸੰਘ ਦੀ 68ਵੀਂ ਕਾਨਫਰੰਸ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

Published: 

12 Oct 2025 11:31 AM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ।

ਰਾਸ਼ਟਰਮੰਡਲ ਸੰਸਦੀ ਸੰਘ ਦੀ 68ਵੀਂ ਕਾਨਫਰੰਸ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ
Follow Us On

Commonwealth Parliamentary Association: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਦੀ ਰਾਜਧਾਨੀ ਬ੍ਰਿਜਟਾਊਨ ਵਿਖੇ ਚੱਲ ਰਹੀ 68ਵੀਂ ਰਾਸ਼ਟਰਮੰਡਲ ਸੰਸਦੀ ਸੰਘ (Commonwealth Parliamentary Association – CPA) ਦੀ ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਰਾਸ਼ਟਰਮੰਡਲ ਸੰਸਦੀ ਸੰਘ ਦੀ ਇਹ ਕਾਨਫਰੰਸ ਕਾਮਨਵੈਲਥ ਦੇਸ਼ਾਂ ਵਿਚਕਾਰ ਸੰਸਦੀ ਸਹਿਯੋਗ, ਭਾਈਚਾਰੇ ਅਤੇ ਲੋਕਤੰਤਰਕ ਮੁੱਲਾਂ ਨੂੰ ਹੋਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਮੰਚ ਹੈ।

ਵਿਸ਼ਵ ਪੱਧਰ ‘ਤੇ ਹੋ ਰਹੀਆਂ ਬੈਠਕਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਵਿਸ਼ਵ ਪੱਧਰ ‘ਤੇ ਹੋ ਰਹੀਆਂ ਸੰਸਦੀ ਪ੍ਰਕਿਰਿਆਵਾਂ ਅਤੇ ਨਵੀਨਤਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਅਨੁਭਵ ਵੱਖ-ਵੱਖ ਵਿਧਾਨ ਸਭਾਵਾਂ ਵਿੱਚ ਚੰਗੇ ਸ਼ਾਸਨ ਅਤੇ ਲੋਕ ਕੇਂਦਰਿਤ ਨੀਤੀਆਂ ਦੇ ਲਾਗੂ ਕਰਨ ਵਿੱਚ ਸਹਾਇਕ ਸਾਬਤ ਹੁੰਦੇ ਹਨ।

ਕਾਮਨਵੈਲਥ ਦੇ ਹੋਰ ਦੇਸ਼ਾਂ ਦੇ ਪ੍ਰਤਿਨਿਧੀਆਂ ਨਾਲ ਵਿਚਾਰ ਸਾਂਝੇ ਕੀਤੇ

ਸਪੀਕਰ ਕੁਲਤਾਰ ਸੰਧਾਵਾ ਨੇ ਕਾਮਨਵੈਲਥ ਦੇ ਹੋਰ ਦੇਸ਼ਾਂ ਦੇ ਪ੍ਰਤਿਨਿਧੀਆਂ ਨਾਲ ਵੀ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ।