AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Compensation to Farmers: ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਮਿਲ ਰਿਹਾ, ਸੀਐੱਮ ਮਾਨ ਬੋਲੇ- ਸੂਬਾ ਸਰਕਾਰ ਗਰੀਬਾਂ ਦੇ ਨਾਲ

ਸੀਐਮ ਭਗਵੰਤ ਮਾਨ ਨੇ ਵੀਰਵਾਰ ਤੋਂ ਸੂਬੇ ਦੇ ਕਿਸਾਨਾਂ ਨੂੰ ਖਰਾਬ ਫਸਲਾਂ ਦੇ ਬਦਲੇ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਹੈ, ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਸ ਵਾਰ ਵੀ ਮੁਆਵਜ਼ੇ ਦੀ ਰਕਮ ਵਿੱਚ ਵਾਧਾ ਕੀਤਾ ਹੈ।

arvinder-taneja-fazilka
| Updated On: 14 Apr 2023 12:07 PM IST
Share
ਚੰਡੀਗੜ੍ਹ ਨਿਊਜ: ਪੰਜਾਬ ‘ਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ । ਉਨ੍ਹਾਂ ਨੇ ਖੁਦ ਅਬੋਹਰ ਫਾਜ਼ਿਲਕਾ ਵਿੱਚ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਸੀਐਮ ਮਾਨ ਦੇ ਹੁਕਮਾਂ ਤੋਂ ਬਾਅਦ ਪਹਿਲੇ ਹੀ ਦਿਨ 40 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ। ਸੀਐਮ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਤੋਂ ਬਾਅਦ ਇੱਥੇ ਜਨ ਸਭਾ ਨੂੰ ਸੰਬੋਧਨ ਵੀ ਕੀਤਾ। ਸੀਐਮ ਮਾਨ ਨੇ ਕਿਹਾ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ 12.94 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਖੁਸ਼ੀ ਦਾ ਮੌਕਾ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਹ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਆਏ ਹਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਸਮੂਹ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ।

ਸਰਕਾਰ ਕਿਸਾਨਾਂ ਦੇ ਨਾਲ ਖੜੀ – ਸੀਐੱਮ

ਸੀਐਮ ਮਾਨ ਨੇ ਕਿਹਾ ਕਿ ਮੀਂਹ ਕਾਰਨ ਸੂਬੇ ਦੇ ਕਿਸਾਨਾਂ ਦੇ ਹੋਏ ਨੁਕਸਾਨ ਤੋਂ ਉਨ੍ਹਾਂ ਦਾ ਮਨ ਬਹੁਤ ਦੁਖੀ ਹੈ। ਉਨ੍ਹਾਂ ਨੇ ਸਾਰੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਹੈ। ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਜਿਹੀ ਸਥਿਤੀ ਦੇਖੀ ਤਾਂ ਉਨ੍ਹਾਂ ਤੁਰੰਤ ਵਿਸ਼ੇਸ਼ ਤੌਰ ‘ਤੇ ਫਸਲਾਂ ਦੇ ਨੁਕਸਾਨ ਦਾ ਵਿਆਪਕ ਸਰਵੇਖਣ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ 25 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।

ਸੀਐੱਮ ਨੇ ਮੁਆਵਜਾ ਰਾਸੀ ਬਾਰੇ ਦਿੱਤੀ ਜਾਣਕਾਰੀ

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਕਿਸਾਨ ਦੀ ਫਸਲ ਦਾ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਉਸ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਸੂਬਾ ਸਰਕਾਰ ਨੇ ਖੇਤ ਮਜ਼ਦੂਰਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਗੱਲ ਵੀ ਕਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਰੀ ਮੀਂਹ ਕਾਰਨ ਕਿਸੇ ਦਾ ਘਰ ਨੁਕਸਾਨਿਆ ਗਿਆ ਹੈ ਤਾਂ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...